Punjab News: ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ Good News, ਇਹ ਲੋਕ ਖਾਸ ਤੌਰ 'ਤੇ ਦੇਣ ਧਿਆਨ...
Punjab News: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਰੇ ਵਰਗਾਂ ਅਤੇ ਲੋੜਵੰਦ ਲੋਕਾਂ, ਖਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਅਤੇ ਅਪਾਹਜਾਂ ਦੀ ਭਲਾਈ

Punjab News: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਰੇ ਵਰਗਾਂ ਅਤੇ ਲੋੜਵੰਦ ਲੋਕਾਂ, ਖਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਅਤੇ ਅਪਾਹਜਾਂ ਦੀ ਭਲਾਈ ਲਈ ਵਚਨਬੱਧ ਹੈ। ਅਹੁਦਾ ਸੰਭਾਲਣ ਤੋਂ ਬਾਅਦ, ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ, ਲੋੜਵੰਦ ਲੋਕਾਂ ਅਤੇ ਬੇਸਹਾਰਾ ਔਰਤਾਂ ਅਤੇ ਬੱਚਿਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ 16847.83 ਕਰੋੜ ਰੁਪਏ ਦੀ ਰਕਮ ਵੰਡੀ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੱਤੀ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2022-23 ਦੌਰਾਨ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3651.08 ਕਰੋੜ ਰੁਪਏ ਦੀ ਰਕਮ ਵੰਡੀ ਗਈ ਅਤੇ 21.26 ਲੱਖ ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਲਾਭ ਮਿਲਿਆ। ਇਸੇ ਤਰ੍ਹਾਂ, ਸਾਲ 2023-24 ਦੌਰਾਨ, 3950.68 ਕਰੋੜ ਰੁਪਏ ਦੀ ਰਕਮ ਵੰਡੀ ਗਈ ਅਤੇ 22.11 ਲੱਖ ਲਾਭਪਾਤਰੀਆਂ ਨੇ ਇਸ ਯੋਜਨਾ ਦਾ ਲਾਭ ਉਠਾਇਆ। ਇਸ ਤੋਂ ਇਲਾਵਾ, ਸਾਲ 2024-25 ਦੌਰਾਨ ਇਸ ਯੋਜਨਾ ਤਹਿਤ 3708.57 ਕਰੋੜ ਰੁਪਏ ਦੀ ਰਕਮ ਵੰਡੀ ਗਈ, ਜਿਸ ਤਹਿਤ 22.64 ਲੱਖ ਲੋਕਾਂ ਨੂੰ ਲਾਭ ਪਹੁੰਚਿਆ। ਇਸ ਤਰ੍ਹਾਂ, ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ 11310.33 ਕਰੋੜ ਰੁਪਏ ਦੀ ਬੁਢਾਪਾ ਪੈਨਸ਼ਨ ਵੰਡੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ, ਵਿੱਤੀ ਸਾਲ 2022-23 ਦੌਰਾਨ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ 1013.07 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਅਤੇ 5.84 ਲੱਖ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲਿਆ। ਇਸੇ ਤਰ੍ਹਾਂ, 2023-24 ਦੌਰਾਨ, 1084.92 ਕਰੋੜ ਰੁਪਏ ਦੀ ਰਕਮ ਵੰਡੀ ਗਈ ਅਤੇ ਇਸ ਯੋਜਨਾ ਤਹਿਤ 6.11 ਲੱਖ ਲੋਕਾਂ ਨੂੰ ਲਾਭ ਹੋਇਆ। ਉਨ੍ਹਾਂ ਇਹ ਵੀ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ 1042.63 ਕਰੋੜ ਰੁਪਏ ਦੀ ਰਕਮ ਵੰਡੀ ਗਈ ਅਤੇ 6.47 ਲੱਖ ਲੋਕਾਂ ਨੂੰ ਇਸ ਯੋਜਨਾ ਅਧੀਨ ਕਵਰ ਕੀਤਾ ਗਿਆ। ਇਸ ਤਰ੍ਹਾਂ, ਮੌਜੂਦਾ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਵਿੱਚ 3140.62 ਕਰੋੜ ਰੁਪਏ ਦੀ ਰਾਸ਼ੀ ਵੰਡੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
