Punjab News: ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਖੁਸ਼ਖਬਰੀ, ਹੁਣ ਇੰਝ ਮਿਲੇਗਾ ਲਾਭ...
Punjab News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਸੰਬਰ 2024 ਤੱਕ ਬੁਢਾਪਾ ਪੈਨਸ਼ਨ ਧਾਰਕਾਂ ਨੂੰ 3368.89 ਕਰੋੜ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਸੰਬਰ 2024 ਤੱਕ ਬੁਢਾਪਾ ਪੈਨਸ਼ਨ ਧਾਰਕਾਂ ਨੂੰ 3368.89 ਕਰੋੜ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਅਪਾਹਜ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਦਸੰਬਰ 2024 ਤੱਕ 3368.89 ਕਰੋੜ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ, ਜਿਸ ਵਿੱਚੋਂ ਮੌਜੂਦਾ ਸਾਲ ਦੌਰਾਨ ਬੁਢਾਪਾ ਪੈਨਸ਼ਨ ਲਈ 4000 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ 65 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕ ਅਤੇ 58 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੈ, ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ। ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬੇ ਵਿੱਚ ਬਜ਼ੁਰਗਾਂ ਦੀ ਸਿਹਤ ਸਬੰਧੀ ਇੱਕ ਸਰਵੇਖਣ ਕੀਤਾ ਜਾ ਰਿਹਾ ਹੈ।
Read MOre: Punjab News: ਇਨ੍ਹਾਂ ਮਰੀਜ਼ਾਂ ਨੂੰ ਹੁਣ ਹਰ ਮਹੀਨੇ ਮਿਲਣਗੇ 1000 ਰੁਪਏ, ਸਰਕਾਰ ਦੀ ਇਸ ਯੋਜਨਾ ਦਾ ਹੋਏਗਾ ਲਾਭ, ਪੜ੍ਹੋ ਡਿਟੇਲ
Read MOre: Punjab News: ਪੰਜਾਬ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਠਭੇੜ, ਦੋਵਾਂ ਪਾਸਿਆਂ ਤੋਂ ਹੋਈ ਕਰਾਸ ਫਾਇਰਿੰਗ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















