(Source: ECI | ABP NEWS)
Punjab News: ਪੰਜਾਬ 'ਚ ਬੁਢਾਪਾ ਪੈਨਸ਼ਨਰਾਂ ਲਈ ਖੁਸ਼ਖਬਰੀ, ਹੁਣ ਨਹੀਂ ਕਰਨਾ ਪਏਗਾ ਇਸ ਪਰੇਸ਼ਾਨੀ ਦਾ ਸਾਹਮਣਾ, ਸਿੱਧਾ...
Punjab News: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ...

Punjab News: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਸੂਬੇ ਦੇ 22.75 ਲੱਖ ਬਜ਼ੁਰਗ ਨਾਗਰਿਕਾਂ ਨੇ ਇਸ ਯੋਜਨਾ ਦਾ ਲਾਭ ਉਠਾਇਆ।
ਚਾਲੂ ਵਿੱਤੀ ਸਾਲ ਲਈ ਸੂਬਾ ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਲਈ ਕੁੱਲ 4100 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਬਜ਼ੁਰਗਾਂ ਦੀ ਪੈਨਸ਼ਨ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ "ਆਸ਼ੀਰਵਾਦ ਯੋਜਨਾ" ਤਹਿਤ ਪਛੜੀਆਂ ਜਾਤੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















