Punjab News: ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖੁਸ਼ਖਬਰੀ, ਸੀਐਮ ਮਾਨ ਦਾ ਵੱਡਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਮੁਹਾਲੀ ਵਿੱਚ ਸ਼ੁਰੂ ਕੀਤੀ ਇਸ ਯੋਜਨਾ ਨੂੰ ਛੇਤੀ ਹੀ ਪੰਜਾਬ ਭਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ 1 ਅਗਸਤ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਇਸ ਸਕੀਮ ਦਾ ਟਰਾਇਲ ਕੀਤਾ ਜਾਵੇਗਾ ਤੇ 1 ਅਗਸਤ ਤੋਂ

Punjab News: ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਹਿਲੀ ਅਗਸਤ ਤੋਂ ਪੰਜਾਬ ਭਰ ਵਿੱਚ ਆਨਲਾਈਨ ਰਜਿਸਟਰੀਆਂ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਮੁਹਾਲੀ ਵਿੱਚ ਸ਼ੁਰੂ ਕੀਤੀ ਇਸ ਯੋਜਨਾ ਨੂੰ ਛੇਤੀ ਹੀ ਪੰਜਾਬ ਭਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ 1 ਅਗਸਤ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਇਸ ਸਕੀਮ ਦਾ ਟਰਾਇਲ ਕੀਤਾ ਜਾਵੇਗਾ ਤੇ 1 ਅਗਸਤ ਤੋਂ ਇਸ ਨੂੰ ਪੰਜਾਬ ਭਰ ਵਿੱਚ ਲਾਗੂ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਮੁਹਾਲੀ ਦੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਡੀਸੀ ਕੋਮਲ ਮਿੱਤਲ ਤੇ ਤਹਿਸੀਲ ਅਧਿਕਾਰੀਆਂ ਤੋਂ ‘ਈਜ਼ੀ ਰਜਿਸਟਰੀ ਪ੍ਰਣਾਲੀ ਸਬੰਧੀ ਜਾਣਕਾਰੀ ਲਈ। ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਪਹਿਲਕਦਮੀ ਕਰਦਿਆਂ ਸ਼ੁਰੂ ਕੀਤੀ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ’ਤੇ ਕੀਤਾ ਸੀ।
ਤਕਰੀਬਨ 20 ਕੁ ਮਿੰਟਾਂ ਦੀ ਫੇਰੀ ਦੌਰਾਨ ਮਾਨ ਨੇ ਸਬ-ਰਜਿਸਟਰਾਰ ਦਫ਼ਤਰ ਵਿੱਚ ਆਪਣੇ ਕੰਮਾਂ-ਕਾਰਾਂ ਲਈ ਆਏ ਲੋਕਾਂ ਨਾਲ ਗੱਲ ਕੀਤੀ ਤੇ ਨਵੀਂ ਪ੍ਰਣਾਲੀ ਤਹਿਤ ਹੋਈਆਂ ਰਜਿਸਟਰੀਆਂ ਦੇ ਦਸਤਾਵੇਜ਼ਾਂ ਨੂੰ ਚੈੱਕ ਕਰਦਿਆਂ ਪ੍ਰਗਤੀ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ ਨਹੀਂ ਸੀ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਾਜੈਕਟ ਦੇ ਨਤੀਜਿਆਂ ਦਾ ਨਿੱਜੀ ਤੌਰ ’ਤੇ ਮੁੱਲਾਂਕਣ ਕਰਕੇ ਸਬ-ਰਜਿਸਟਰਾਰ ਦਫ਼ਤਰ ਦੇ ਕੰਮਕਾਜ ਦੀ ਸਮੀਖਿਆ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਫੀਸ ਦੇ ਭੁਗਤਾਨਾਂ ਲਈ ਬੈਂਕਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਆਨਲਾਈਨ ਭੁਗਤਾਨ ਪ੍ਰਣਾਲੀ ਸਾਰੀਆਂ ਲੋੜੀਂਦੀਆਂ ਫੀਸਾਂ-ਸਣੇ ਸਟੈਂਪ ਡਿਊਟੀ ਤੇ ਰਜਿਸਟ੍ਰੇਸ਼ਨ ਫੀਸਾਂ ਨੂੰ ਇੱਕ ਸਿੰਗਲ ਡਿਜੀਟਲ ਟ੍ਰਾਂਜੈਕਸ਼ਨ ਰਾਹੀਂ ਅਦਾ ਕਰਨ ਵਿੱਚ ਮਦਦ ਕਰਦੀ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੁਹਾਲੀ ਵਿੱਚ ਸ਼ੁਰੂ ਕੀਤੀ ਇਸ ਯੋਜਨਾ ਨੂੰ ਛੇਤੀ ਹੀ ਪੰਜਾਬ ਭਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ 1 ਅਗਸਤ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਇਸ ਸਕੀਮ ਦਾ ਟਰਾਇਲ ਕੀਤਾ ਜਾਵੇਗਾ ਤੇ 1 ਅਗਸਤ ਤੋਂ ਇਸ ਨੂੰ ਪੰਜਾਬ ਭਰ ਵਿੱਚ ਲਾਗੂ ਕਰ ਦਿੱਤਾ ਜਾਵੇਗਾ।






















