ਪੜਚੋਲ ਕਰੋ

Punjab News: ਪੰਜਾਬ ਦੇ ਕਰਮਚਾਰੀਆਂ ਲਈ ਖੁਸ਼ਖਬਰੀ! ਤਰੱਕੀ ਨੂੰ ਲੈ ਕੇ ਆ ਗਿਆ ਵੱਡਾ ਫੈਸਲਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਜਿਨ੍ਹਾਂ ਕਰਮਚਾਰੀਆਂ ਨੇ 23 ਸਾਲ ਦੀ ਨਿਯਮਿਤ ਸੇਵਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਤਰੱਕੀ ਵਿੱਚ ਵਾਧੇ ਦੇ ਨਾਲ-ਨਾਲ ਬਕਾਇਆ ਰਕਮ 12%..

ਪੰਜਾਬ-ਹਰਿਆਣਾ ਹਾਈਕੋਰਟ ਨੇ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਜਿਨ੍ਹਾਂ ਕਰਮਚਾਰੀਆਂ ਨੇ 23 ਸਾਲ ਦੀ ਨਿਯਮਿਤ ਸੇਵਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਤਰੱਕੀ ਵਿੱਚ ਵਾਧੇ ਦੇ ਨਾਲ-ਨਾਲ ਬਕਾਇਆ ਰਕਮ 12% ਵਿਆਜ ਸਮੇਤ ਦਿੱਤੀ ਜਾਵੇ। ਇਹ ਫੈਸਲਾ ਖ਼ਾਸ ਤੌਰ ‘ਤੇ ਪੀਐਸਪੀਸੀਐਲ (Punjab State Power Corporation Limited) ਦੇ ਕਰਮਚਾਰੀਆਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ।

ਜਾਣਕਾਰੀ ਅਨੁਸਾਰ, ਹਾਈਕੋਰਟ ਨੇ ਇਸ ਮਾਮਲੇ ਨਾਲ ਜੁੜੀਆਂ 128 ਅਰਜ਼ੀਆਂ ਦਾ ਇਕੱਠੇ ਨਿਪਟਾਰਾ ਕੀਤਾ। ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਇਕਲ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਮਸਲੇ ‘ਤੇ ਪਹਿਲਾਂ ਵੀ ਕਈ ਅਦਾਲਤਾਂ ਦੇ ਫੈਸਲੇ ਅਤੇ ਵਿਭਾਗੀ ਸਰਕੁਲਰ ਆ ਚੁੱਕੇ ਹਨ, ਇਸ ਲਈ ਅਜਿਹੇ ਮਾਮਲਿਆਂ ‘ਚ ਵਾਰ-ਵਾਰ ਮੁਕੱਦਮੇ ਦਾਇਰ ਕਰਨਾ ਨਿਆਇਕ ਸਮੇਂ ਦੀ ਬਰਬਾਦੀ ਹੈ।

ਅਜਿਹੇ ਮਾਮਲੇ ਪ੍ਰਸ਼ਾਸਨਿਕ ਲਾਪਰਵਾਹੀ ਨੂੰ ਦਰਸਾਉਂਦੇ ਹਨ

ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਕਿ ਇਕੋ ਜਿਹੇ ਮਾਮਲੇ ਵਾਰ-ਵਾਰ ਦਾਇਰ ਹੋਣਾ ਪ੍ਰਸ਼ਾਸਨਿਕ ਲਾਪਰਵਾਹੀ ਨੂੰ ਦਰਸਾਉਂਦਾ ਹੈ ਅਤੇ ਇਸ ਨਾਲ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮਾ ਨੀਤੀ, 2020” ਦੇ ਉਦੇਸ਼ਾਂ ਨੂੰ ਨੁਕਸਾਨ ਪਹੁੰਚਦਾ ਹੈ। ਅਦਾਲਤ ਨੇ ਹਾਲ ਹੀ ਵਿੱਚ ਬਣਾਈ ਗਈ ਅਧਿਕਾਰਿਤ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਉਹ ਅਜਿਹੇ ਮਾਮਲਿਆਂ ਦੇ ਬਕਾਇਆ ਭੁਗਤਾਨ ਅਤੇ ਭਵਿੱਖ ਦੇ ਦਾਅਵਿਆਂ ਦਾ ਸਮੇਂ-ਬੱਧ ਨਿਪਟਾਰਾ ਯਕੀਨੀ ਬਣਾਏ।

ਕਰਮਚਾਰੀ ਕਰ ਰਹੇ ਸੀ ਇਹ ਮੰਗ

ਅਰਜ਼ੀਆਂ ਵਿੱਚ ਕਰਮਚਾਰੀਆਂ ਨੇ 23 ਸਾਲ ਦੀ ਸੇਵਾ ਪੂਰੀ ਹੋਣ ‘ਤੇ ਤੀਜੇ ਤਰੱਕੀ ਲਾਭ ਅਤੇ ਬਕਾਇਆ ਭੁਗਤਾਨ ਦੀ ਮੰਗ ਕੀਤੀ ਸੀ। ਅਦਾਲਤ ਨੇ ਆਪਣੇ ਹੁਕਮ ਵਿੱਚ 2015 ਦੇ ਇੱਕ ਪੁਰਾਣੇ ਮਾਮਲੇ “ਓਮ ਪ੍ਰਕਾਸ਼ ਦੁਆ ਬਨਾਮ ਪੰਜਾਬ ਸਟੇਟ ਵਿਦਯੁਤ ਬੋਰਡ” ਦਾ ਹਵਾਲਾ ਦਿੱਤਾ, ਜਿਸ ਵਿੱਚ ਇਸੇ ਤਰ੍ਹਾਂ ਦੇ ਲਾਭ ਦਿੱਤੇ ਗਏ ਸਨ।

ਹਾਈਕੋਰਟ ਨੇ ਪੀਐਸਪੀਸੀਐਲ ਦੇ ਇਸ ਤਰਕ ਨੂੰ ਖਾਰਜ ਕਰ ਦਿੱਤਾ ਕਿ ਉੱਚੇ ਵੇਤਨ ਪੈਮਾਨੇ ਵਾਲੇ ਕਰਮਚਾਰੀ ਤਰੱਕੀ ਵਾਧੇ ਦੇ ਹੱਕਦਾਰ ਨਹੀਂ ਹਨ। ਅਦਾਲਤ ਨੇ 2007 ਦੇ ਸਰਕਾਰੀ ਸਪਸ਼ਟੀਕਰਨ ਅਤੇ 1999 ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਕਰਮਚਾਰੀ ਵੀ ਇਸ ਲਾਭ ਦੇ ਹੱਕਦਾਰ ਹਨ।
ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਹਜ਼ਾਰਾਂ ਕਰਮਚਾਰੀਆਂ ਨੂੰ ਆਰਥਿਕ ਰਾਹਤ ਮਿਲਣ ਦੀ ਉਮੀਦ ਹੈ ਅਤੇ ਇਸ ਨਾਲ ਸਮਾਨ ਪ੍ਰਕਿਰਤੀ ਦੇ ਲੰਬਿਤ ਮਾਮਲਿਆਂ ‘ਤੇ ਵੀ ਅਸਰ ਪੈ ਸਕਦਾ ਹੈ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget