Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ! ਸੇਵਾ ਕੇਂਦਰਾਂ 'ਤੇ ਹੁਣ ਲਾਈਫ ਸਰਟੀਫਿਕੇਟ ਅਤੇ ਪੈਨ ਕਾਰਡ ਸੇਵਾਵਾਂ ਸ਼ੁਰੂ, ਜਾਣੋ ਪੂਰੀ ਖ਼ਬਰ!
ਪੰਜਾਬ ਸਰਕਾਰ ਵਲੋਂ ਜਨਤਾ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਹੁਣ ਸਰਕਾਰ ਨੇ ਸੇਵਾ ਕੇਂਦਰਾਂ ‘ਤੇ ਲਾਈਫ ਸਰਟੀਫਿਕੇਟ ਅਤੇ ਪੈਨ ਕਾਰਡ ਨਾਲ ਸੰਬੰਧਿਤ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਹਨ।

ਪੰਜਾਬ ਸਰਕਾਰ ਵਲੋਂ ਜਨਤਾ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਹੁਣ ਸਰਕਾਰ ਨੇ ਸੇਵਾ ਕੇਂਦਰਾਂ ‘ਤੇ ਲਾਈਫ ਸਰਟੀਫਿਕੇਟ ਅਤੇ ਪੈਨ ਕਾਰਡ ਨਾਲ ਸੰਬੰਧਿਤ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਹਨ। ਇਸ ਨਾਲ ਬਜ਼ੁਰਗ ਪੈਨਸ਼ਨਧਾਰਕਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਤੇ ਉਨ੍ਹਾਂ ਦਾ ਸਮਾਂ ਅਤੇ ਮਿਹਨਤ ਦੋਵੇਂ ਬਚਣਗੇ।
ਸੇਵਾ ਕੇਂਦਰਾਂ ਦੇ ਜ਼ਿਲ੍ਹਾ ਇੰਚਾਰਜ ਬਹਾਦਰ ਸਿੰਘ ਨੇ ਦੱਸਿਆ ਕਿ ਪੈਨ ਕਾਰਡ ਬਣਵਾਉਣ ਲਈ ਕੁੱਲ ਫੀਸ 150 ਰੁਪਏ ਨਿਰਧਾਰਤ ਕੀਤੀ ਗਈ ਹੈ, ਜਿਸ ਵਿੱਚ ਸਰਕਾਰੀ ਸ਼ੁਲਕ ਅਤੇ ਸੇਵਾ ਕੇਂਦਰ ਫੀਸ ਦੋਵੇਂ ਸ਼ਾਮਲ ਹਨ। ਜਿੱਥੇ ਤੱਕ ਲਾਈਫ ਸਰਟੀਫਿਕੇਟ ਦੀ ਗੱਲ ਹੈ, ਉਸ ਲਈ ਅਜੇ ਤੱਕ ਸਰਕਾਰ ਵਲੋਂ ਕੋਈ ਫੀਸ ਨਿਰਧਾਰਤ ਨਹੀਂ ਕੀਤੀ ਗਈ। ਇਸ ਸੰਬੰਧੀ ਫੈਸਲਾ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਜਾਰੀ ਹੋਣ ਦੀ ਸੰਭਾਵਨਾ ਹੈ। ਇਹ ਕਦਮ ਬਜ਼ੁਰਗਾਂ ਅਤੇ ਆਮ ਨਾਗਰਿਕਾਂ ਲਈ ਕਾਫੀ ਸੁਵਿਧਾਜਨਕ ਸਾਬਤ ਹੋਵੇਗਾ, ਕਿਉਂਕਿ ਹੁਣ ਉਨ੍ਹਾਂ ਨੂੰ ਆਪਣੀਆਂ ਜ਼ਰੂਰੀ ਸਰਕਾਰੀ ਸੇਵਾਵਾਂ ਇੱਕ ਹੀ ਥਾਂ ‘ਤੇ ਉਪਲਬਧ ਹੋਣਗੀਆਂ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਹੁਣ ਪਰਿਵਹਨ ਵਿਭਾਗ ਨਾਲ ਸੰਬੰਧਤ ਸਭ 56 ਸੇਵਾਵਾਂ ਵੀ ਸੇਵਾ ਕੇਂਦਰਾਂ ਦੇ ਹਰ ਕਾਊਂਟਰ ‘ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਵਾਹਨ ਰਜਿਸਟ੍ਰੇਸ਼ਨ, ਮਾਲਕਾਨਾ ਹੱਕ ਵਿੱਚ ਤਬਦੀਲੀ, ਡਰਾਈਵਿੰਗ ਲਾਇਸੈਂਸ, ਡੁਪਲੀਕੇਟ ਆਰਸੀ ਸਮੇਤ ਹੋਰ ਕਈ ਮਹੱਤਵਪੂਰਨ ਸੇਵਾਵਾਂ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















