Punjab News: ਪੰਜਾਬ ਦੇ ਪੈਨਸ਼ਨਰਾਂ ਲਈ Good News, ਮਾਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਇੰਝ ਹੋਏਗਾ ਲਾਭ...
Punjab News: ਪੰਜਾਬ ਸਰਕਾਰ ਨੇ ਜਨਵਰੀ 2025 ਤੱਕ 22.64 ਲੱਖ ਬਜ਼ੁਰਗਾਂ ਨੂੰ 3708.57 ਕਰੋੜ ਰੁਪਏ ਦੀ ਪੈਨਸ਼ਨ ਵੰਡੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

Punjab News: ਪੰਜਾਬ ਸਰਕਾਰ ਨੇ ਜਨਵਰੀ 2025 ਤੱਕ 22.64 ਲੱਖ ਬਜ਼ੁਰਗਾਂ ਨੂੰ 3708.57 ਕਰੋੜ ਰੁਪਏ ਦੀ ਪੈਨਸ਼ਨ ਵੰਡੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਅਪਾਹਜ, ਵਿਧਵਾਵਾਂ, ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਸੂਬਾ ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ 5924.50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚ ਸਾਲ 2025 ਲਈ ਬੁਢਾਪਾ ਪੈਨਸ਼ਨ ਲਈ 4000 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਫੰਡ ਦੀ ਬਕਾਇਆ ਰਕਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਲਾਭਪਾਤਰੀਆਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੈਨਸ਼ਨ ਦੀ ਅਦਾਇਗੀ ਵਿੱਚ ਕੋਈ ਦੇਰੀ ਹੋਈ ਤਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਬਜ਼ੁਰਗ ਸਾਡਾ ਵਿਰਸਾ ਹਨ, ਅਤੇ ਉਨ੍ਹਾਂ ਦੀ ਪੈਨਸ਼ਨ ਸਮੇਂ ਸਿਰ ਮਿਲਣੀ ਯਕੀਨੀ ਬਣਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















