ਪੜਚੋਲ ਕਰੋ

Punjab News: ਪੰਜਾਬੀਆਂ ਲਈ ਖ਼ੁਸ਼ਖ਼ਬਰੀ ! 142 ਨਵੇਂ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ

ਸਿਹਤ ਵਿਭਾਗ ਵਲੋਂ ਪੰਜਾਬ ਵਿਚ ਹੁਣ ਤੱਕ 504 ਆਮ ਆਦਮੀ ਕਲੀਨਿਕ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਮਾਰਚ ਦੇ ਅਖੀਰ ਤੱਕ 142 ਹੋਰ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕਰ ਦਿੱਤੇ ਜਾਣਗੇ।

Punjab News: ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਤੇ ਚੋਣਾਂ ਮਾਮਲੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਸੂਬੇ ਵਿਚ ਸਿਹਤ ਸੇਵਾਵਾਂ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ ਅਤੇ ਹੁਣ ਸਬ-ਡਵੀਜ਼ਨ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਵੱਧ ਤੋਂ ਵੱਧ ਸੁਵਿਧਾਵਾਂ ਦੇ ਕੇ ਇਥੇ ਵੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਉਹ ਅੱਜ ਗੜ੍ਹਸ਼ੰਕਰ ਦੇ ਨੇੜੇ ਪਿੰਡ ਰੁੜਕੀ ਖਾਸ ਦੇ ਦੌਰੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਜ਼ਿਲ੍ਹੇ ਵਿਚ ਪਹਿਲੀ ਵਾਰ ਆਉਣ ’ਤੇ ਸਿਹਤ ਮੰਤਰੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ, ਡੀ.ਐਸ.ਪੀ. ਦਲਜੀਤ ਸਿੰਘ ਖੱਖ ਵੀ ਮੌਜੂਦ ਸਨ।

ਸਿਹਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਹਿਤੈਸ਼ੀ ਬਜਟ ਪੇਸ਼ ਕੀਤਾ ਹੈ, ਜਿਸ ਦਾ ਹਰੇਕ ਵਰਗ ਨੂੰ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਪੰਜਾਬ ਵਿਚ ਹੁਣ ਤੱਕ 504 ਆਮ ਆਦਮੀ ਕਲੀਨਿਕ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਮਾਰਚ ਦੇ ਅਖੀਰ ਤੱਕ 142 ਹੋਰ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਕਾਫ਼ੀ ਲਾਭ ਪਹੁੰਚਿਆ ਹੈ, ਕਿਉਂਕਿ ਇਥੇ ਮੁਢਲੀ ਜਾਂਚ ਤੋਂ ਇਲਾਵਾ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਫਰਿਸ਼ਤਾ ਸਕੀਮ ਪੰਜਾਬ ਵਿਚ ਲਾਗੂ ਹੋਣ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦਾ ਜਾਂ ਪੰਜਾਬ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਜੇਕਰ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੁੰਦਾ ਹੈ, ਤਾਂ ਜ਼ਖ਼ਮੀ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਵਿਚ ਪਹੁੰਚਾਉਣ ਵਾਲੇ ਨੂੰ ਪੰਜਾਬ ਸਰਕਾਰ ਫਰਿਸ਼ਤਾ ਮੰਨਦੇ ਹੋਏ ਉਸ ਨੂੰ 2000 ਰੁਪਏ ਸਨਮਾਨ ਰਾਸ਼ੀ ਦੇਵੇਗੀ ਅਤੇ ਉਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਜ਼ਖ਼ਮੀ ਦਾ ਇਲਾਜ਼ ਮੁਫ਼ਤ ਕੀਤਾ ਜਾਵੇਗਾ, ਚਾਹੇ ਉਸ ਨੂੰ ਪ੍ਰਾਈਵੇਟ ਹਸਪਤਾਲ ਵਿਚ ਹੀ ਕਿਉਂ ਨਾ ਦਾਖਲ ਕਰਵਾਇਆ ਗਿਆ ਹੋਵੇ, ਸਾਰਾ ਇਲਾਜ ਦਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕੀਤੀ ਜਾਵੇਗੀ। ਹਸਪਤਾਲਾਂ ਵਿਚ ਬੁਨਿਆਦੀ ਸੁਵਿਧਾਵਾਂ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਵੱਧ ਤੋਂ ਵੱਧ ਭਰਤੀ ਕੀਤੀ ਜਾ ਰਹੀ ਹੈ ਅਤੇ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਆਈ.ਐਮ.ਏ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Embed widget