ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਚੋਣਾਂ ‘ਚ ਕੀਤੇ ਵਾਅਦਿਆਂ ‘ਚੋਂ ਇਕ ਹੋਰ ਵਾਅਦਾ ਪੂਰਾ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ ਦੇਣ ਦੇ ਲਈ ਜੋ ਵਾਅਦਾ ਕੀਤਾ ਗਿਆ ਸੀ, ਉਸ ਲਈ 15 ਅਗਸਤ ਤੋਂ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ।  CM  ਭਗਵੰਤ ਸਿੰਘ ਮਾਨ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਗਈ ਹੈ।


ਉਨ੍ਹਾਂ ਲਿਖਿਆ ਕਿ ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ ਹੈ। ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ। ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ ਹੈ। ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ।





ਇਹ ਵੀ ਪੜ੍ਹੋ : 'ਆਪ' ਸਰਕਾਰ ਨੂੰ ਕੁਝ ਗੈਰ-ਪੇਸ਼ੇਵਰ, ਚਾਪਲੂਸ ਅਤੇ ਨਕਾਰੇ ਅਧਿਕਾਰੀਆਂ ਦੁਆਰਾ ਗੁੰਮਰਾਹ ਕੀਤਾ ਜਾ ਰਿਹਾ ਹੈ : ਓ.ਪੀ. ਸੋਨੀ


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।