ਸਿੱਖ ਸ਼ਰਧਾਲੂਆਂ ਲਈ ਚੰਗੀ ਖ਼ਬਰ, ਅੰਮ੍ਰਿਤਸਰ ਤੋਂ ਨਾਂਦੇੜ ਲਈ ਫਲਾਈਟ ਮੁੜ ਭਰੇਗੀ ਉਡਾਣ
ਕੋਰੋਨਾ ਦਾ ਕਹਿਰ ਘਟਣ ਮਗਰੋਂ ਸਿੱਖ ਸ਼ਰਧਾਲੂਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਗੁਰੂ ਨਗਰੀ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਏਅਰ ਇੰਡੀਆ ਦੀ ਉਡਾਣ ਲਈ ਬੁਕਿੰਗ ਸ਼ੁਰੂ ਹੋ ਗਈ ਹੈ।
ਰੌਬਟ ਦੀ ਰਿਪੋਰਟ
ਚੰਡੀਗੜ੍ਹ: ਕੋਰੋਨਾ ਦਾ ਕਹਿਰ ਘਟਣ ਮਗਰੋਂ ਸਿੱਖ ਸ਼ਰਧਾਲੂਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਗੁਰੂ ਨਗਰੀ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਏਅਰ ਇੰਡੀਆ ਦੀ ਉਡਾਣ ਲਈ ਬੁਕਿੰਗ ਸ਼ੁਰੂ ਹੋ ਗਈ ਹੈ।
ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ ਤੋਂ ਬਾਅਦ ਐਵੀਏਸ਼ਨ ਇੰਡਸਟਰੀ ਨੂੰ ਵੀ ਕਾਫੀ ਨੁਕਸਾਨ ਝੱਲਣਾ ਪਿਆ। ਕੁਝ ਚੁਣੀਆਂ ਉਡਾਣਾਂ ਨੂੰ ਛੱਡ ਕੇ ਕਈ ਹੋਰ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ। ਫਿਲਹਾਲ, ਸਿਰਫ ਚੋਣਵੀਆਂ ਉਡਾਣਾਂ ਹੀ ਦਿੱਲੀ, ਮੁੰਬਈ, ਕੋਲਕਾਤਾ, ਬੈਂਗਲੁਰੂ, ਪਟਨਾ ਸਾਹਿਬ ਤੇ ਜੈਪੁਰ ਲਈ ਰਵਾਨਾ ਹੋ ਰਹੀਆਂ ਹਨ, ਪਰ ਜਲਦੀ ਹੀ ਸ੍ਰੀ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀ ਉਡਾਣ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਹਜ਼ੂਰ ਸਾਹਿਬ ਨਾਂਦੇੜ ਦੀ ਦੂਜੀ ਲਹਿਰ ਦੀ ਸ਼ੁਰੂਆਤ ਤੇ ਯਾਤਰੀਆਂ ਦੀ ਘੱਟ ਸੰਖਿਆ ਕਾਰਨ ਏਅਰ ਇੰਡੀਆ ਨੇ ਇਸ ਉਡਾਣ ਨੂੰ ਬੰਦ ਕਰ ਦਿੱਤਾ ਸੀ। ਏਅਰ ਇੰਡੀਆ ਦੀ ਵੈੱਬਸਾਈਟ ਅਨੁਸਾਰ ਇਹ ਉਡਾਣ 3 ਅਗਸਤ ਤੋਂ ਮੁੜ ਉਡਾਣ ਭਰੇਗੀ। ਦਿੱਲੀ ਨੂੰ ਇਸ ਉਡਾਣ ਨਾਲ ਜੋੜਿਆ ਗਿਆ ਹੈ।
ਇਹ ਵੀ ਪੜ੍ਹੋ: ਸ਼ਰਾਬ ਦੇ ਠੇਕੇ 'ਚੋਂ ਚੂਹੇ ਪੀ ਗਏ 18,000 ਦੀ ਦਾਰੂ
ਇਹ ਫਲਾਈਟ ਪਹਿਲਾਂ ਦਿੱਲੀ ਤੋਂ ਅੰਮ੍ਰਿਤਸਰ ਲਈ ਉਡਾਣ ਭਰੇਗੀ ਤੇ ਉਸ ਤੋਂ ਬਾਅਦ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਹੋਵੇਗੀ। ਇਹ ਸ਼ਾਮ 5 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਇਸ ਤੋਂ ਬਾਅਦ, ਉਡਾਣ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਮੰਗਲਵਾਰ, ਬੁੱਧਵਾਰ ਤੇ ਸ਼ਨੀਵਾਰ ਸਵੇਰੇ 4:50 ਵਜੇ ਰਵਾਨਾ ਹੋਵੇਗੀ ਤੇ ਸਵੇਰੇ 9:25 ਵਜੇ ਹਜ਼ੂਰ ਸਾਹਿਬ ਨਾਂਦੇੜ ਪਹੁੰਚੇਗੀ।
ਵੈੱਬਸਾਈਟ ਅਨੁਸਾਰ, ਅੰਮ੍ਰਿਤਸਰ ਹਜ਼ੂਰ ਸਾਹਿਬ ਨਾਂਦੇੜ ਦੀ ਉਡਾਣ ਦਾ ਕਿਰਾਇਆ 5570 ਰੁਪਏ ਰੱਖਿਆ ਗਿਆ ਹੈ। ਦੂਜੇ ਪਾਸੇ ਹਜ਼ੂਰ ਸਾਹਿਬ ਨਾਂਦੇੜ ਤੋਂ ਅੰਮ੍ਰਿਤਸਰ ਪਹੁੰਚਣ ਲਈ ਯਾਤਰੀਆਂ ਨੂੰ 5,128 ਰੁਪਏ ਖਰਚ ਕਰਨੇ ਪੈਣਗੇ।
ਇਹ ਵੀ ਪੜ੍ਹੋ: Car Tips: ਮੀਂਹ ਦੇ ਮੌਸਮ ’ਚ ਕਾਰ ਨੂੰ ਆ ਸਕਦੀਆਂ ਕਈ ਔਕੜਾਂ, ਬਚਣ ਲਈ ਅਪਣਾਓ ਇਹ ਜ਼ਰੂਰੀ ਨੁਕਤੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :