Punjab News: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਰਕਾਰੀ ਅਦਾਰਿਆਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।


ਹੋਰ ਪੜ੍ਹੋ : ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ


92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੇ ਬਕਾਏ ਦੀ ਅਦਾਇਗੀ ਨੂੰ ਵਧਾ ਦਿੱਤਾ ਹੈ। ਸਾਲ 2023-24 ਦੌਰਾਨ 366 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਹੁਣ ਮੌਜੂਦਾ ਬਕਾਇਆ ਰਾਸ਼ੀ ਨੂੰ ਕਲੀਅਰ ਕਰਨ ਲਈ ਸਰਕਾਰੀ ਅਦਾਰਿਆਂ ਨੂੰ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।



ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਉਨ੍ਹਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਿੱਖਿਆ ਖਰਚ ਲਈ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇਗੀ ਜੋ ਪੰਜਾਬ ਦੇ ਸਰਕਾਰੀ ਅਦਾਰਿਆਂ ਵਿੱਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਰਾਜਾਂ ਦੀਆਂ ਸੰਸਥਾਵਾਂ ਵਿੱਚ ਦਾਖਲਾ ਲਿਆ ਹੈ। ਇਹ ਰਕਮ ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦਗਾਰ ਸਾਬਤ ਹੋਵੇਗੀ।


ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਪੰਜਾਬ ਸਰਕਾਰ


ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਵੱਖ-ਵੱਖ ਸਰਕਾਰੀ ਅਦਾਰਿਆਂ ਨੂੰ ਜਾਰੀ ਕਰਨ ਅਤੇ ਇਸ ਦੀ ਸਹੀ ਅਦਾਇਗੀ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਮੈਨੇਜਮੈਂਟ ਵਿਭਾਗ ਨੂੰ ਦਿੱਤੀ ਗਈ ਹੈ। ਇਸ ਰਾਸ਼ੀ ਦੀ ਸਹੀ ਵਰਤੋਂ ਲਈ ਇਹ ਵਿਭਾਗ ਜ਼ਿੰਮੇਵਾਰ ਹੋਵੇਗਾ। ਡਾ: ਬਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਸਮਾਜਿਕ ਤਬਦੀਲੀ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਵਿੱਤੀ ਕਾਰਨਾਂ ਕਰਕੇ ਆਪਣੀ ਪੜ੍ਹਾਈ ਛੱਡਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।