ਚੰਡੀਗੜ੍ਹ: ਬਦਲੀਆਂ ਦੇ ਚਾਹਵਾਨ ਅਧਿਆਪਕਾਂ ਲਈ ਖੁਸ਼ਖਬਰੀ ਹੈ। ਸਿੱਖਿਆ ਵਿਭਾਗ ਨੇ ਅਧਿਆਪਕਾਂ ਤੋਂ ਦੂਜੇ ਗੇੜ ਦੀਆਂ ਬਦਲੀਆਂ ਲਈ ਸੱਤ ਅਪਰੈਲ ਤੱਕ ਅਰਜ਼ੀਆਂ ਮੰਗੀਆਂ ਹਨ। ਆਨਲਾਈਨ ਟਰਾਂਸਫਰ ਪਾਲਿਸੀ ਤਹਿਤ ਹੋਣ ਵਾਲੀਆਂ ਬਦਲੀਆਂ ਲਈ ਸੱਤ ਅਪਰੈਲ ਤਕ epunjabschoolportal ’ਤੇ ਬੇਨਤੀ ਕੀਤੀ ਜਾ ਸਕਦੀ ਹੈ।

 

ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ


ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਹਿਲੇ ਗੇੜ ਦੀਆਂ ਬਦਲੀਆਂ ਦੇ ਨਤੀਜੇ ਵਜੋਂ ਕਈ ਸਕੂਲਾਂ ਵਿੱਚ ਅਧਿਆਪਕਾਂ ਦੇ ਵੱਖ ਵੱਖ ਕਾਡਰਾਂ ਦੀਆਂ ਅਸਾਮੀਆਂ ਖਾਲੀ ਹੋਈਆਂ ਹਨ। ਇਸ ਕਰਕੇ ਵਿਭਾਗ ਵੱਲੋਂ ਦੂਜੇ ਗੇੜ ਦੀਆਂ ਬਦਲੀਆਂ ਲਈ ਸਮੂਹ ਅਧਿਆਪਕਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਬਦਲੀ ਪਹਿਲੇ ਗੇੜੇ ਵਿੱਚ ਨਹੀਂ ਹੋਈ ਜਾਂ ਪਹਿਲੇ ਗੇੜ ਦੀਆਂ ਬਦਲੀਆਂ ਅਧੀਨ ਸਟੇਸ਼ਨ ਦੀ ਚੋਣ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ, ਉਨ੍ਹਾਂ ਨੂੰ ਬਦਲੀਆਂ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਗਿਆ ਹੈ। 


 

ਦੱਸ ਦਈਏ ਕਿ ਪਹਿਲੇ ਗੇੜ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10,099 ਅਧਿਆਪਕਾਂ ਤੇ ਵਲੰਟੀਅਰਾਂ ਦੀਆਂ ਬਦਲੀਆਂ ਕੀਤੀਆਂ ਸੀ। ਪਹਿਲੇ ਗੇੜ ਵਿੱਚ ਚਾਹਵਾਨ ਅਧਿਆਪਕਾਂ ਤੇ ਵਲੰਟੀਅਰਾਂ ਤੋਂ ਕੁੱਲ 35,386 ਆਨਲਾਈਨ ਅਰਜ਼ੀਆਂ ਪ੍ਰਾਪਤ ਹੋਈਆਂ ਸੀ, ਜਿਨ੍ਹਾਂ 'ਚੋਂ 15,481 ਅਯੋਗ ਪਾਏ ਗਏ ਸੀ ਕਿਉਂਕਿ ਉਨ੍ਹਾਂ ਕੋਲ ਨੀਤੀ ਦੇ ਤੈਅ ਮਾਪਦੰਡਾਂ ਦੀ ਘਾਟ ਪਾਈ ਗਈ ਸੀ। ਇਨ੍ਹਾਂ ਵਿੱਚੋਂ ਬਾਕੀ 19,905 ਤਬਾਦਲੇ ਦੇ ਯੋਗ ਪਾਏ ਗਏ ਹਨ।



 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ