Punjab News: ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪੰਜਾਬ ਦੇ 6 ਜ਼ਿਲ੍ਹਿਆਂ ਦੀ 21,600 ਏਕੜ ਵਾਹੀਯੋਗ ਜ਼ਮੀਨ (ਜੋ ਕੰਡਿਆਲੀ ਤਾਰ ਕਾਰਨ ਪਾਰ ਲੰਘ ਗਈ ਸੀ) ਨੂੰ ਕਿਸਾਨਾਂ ਦੇ ਹਿੱਸੇ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। 


ਸੀਐੱਮ ਭਗਵੰਤ ਮਾਨ ਨੇ ਵੀਰਵਾਰ ਨੂੰ ਫਰੀਦਾਬਾਦ ਵਿੱਚ ਗ੍ਰਹਿ ਮੰਤਰੀਆਂ ਦੀ ਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੰਡਿਆਲੀ ਤਾਰ ਅਤੇ ਸਰਹੱਦ ਵਿੱਚ ਦੂਰੀ ਘੱਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦੂਰੀ ਮੌਜੂਦਾ ਇੱਕ ਕਿਲੋਮੀਟਰ ਦੀ ਬਜਾਏ ਘਟਾ ਕੇ 150-200 ਮੀਟਰ ਕੀਤੀ ਜਾਵੇ।


ਇਸ ਦੇ ਨਾਲ ਹੀ ਪੰਜਾਬ ਦੇ ਅਧਿਕਾਰੀਆਂ ਨੇ ਇਹ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦਰਅਸਲ, 1992 ਵਿਚ ਜਦੋਂ ਤਾਰਬੰਦੀ ਹੋਈ ਸੀ, ਉਸ ਸਮੇਂ 1.2 ਲੱਖ ਕਿਸਾਨ ਪਰਿਵਾਰ ਪ੍ਰਭਾਵਿਤ ਹੋਏ ਸਨ। ਉਦੋਂ ਤੋਂ ਕਿਸਾਨ ਆਪਣੀ ਜ਼ਮੀਨ 'ਤੇ ਖੇਤੀ ਕਰਨ ਤੋਂ ਵਾਂਝੇ ਸਨ।


ਕਿਸਾਨਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੀ ਕੰਡਿਆਲੀ ਤਾਰ ਪਾਰ ਕਰਕੇ ਖੇਤੀ ਕਰਨ ਦੀ ਇਜਾਜ਼ਤ ਹੈ। ਇਸ ਦੇ ਲਈ ਪਹਿਲਾਂ ਉਨ੍ਹਾਂ ਨੂੰ ਬੀਐਸਐਫ ਦੀ ਇਜਾਜ਼ਤ ਲੈਣੀ ਪਵੇਗੀ। 


ਕਿਸਾਨ ਪਿਛਲੇ 30 ਸਾਲਾਂ ਤੋਂ ਮੰਗ ਕਰ ਰਹੇ ਹਨ ਕਿ ਜਾਂ ਤਾਂ ਉਨ੍ਹਾਂ ਨੂੰ ਕਿਸੇ ਹੋਰ ਥਾਂ 'ਤੇ ਜ਼ਮੀਨ ਦਿੱਤੀ ਜਾਵੇ ਜਾਂ ਫਿਰ ਕੰਡਿਆਲੀ ਤਾਰ ਨੂੰ ਜ਼ੀਰੋ ਲਾਈਨ ਤੱਕ ਵਧਾ ਦਿੱਤਾ ਜਾਵੇ ਤਾਂ ਜੋ ਉਹ 12 ਮਹੀਨੇ ਹੋਰ ਆਸਾਨੀ ਨਾਲ ਖੇਤੀ ਕਰ ਸਕਣ।


ਫ਼ਿਰੋਜ਼ਪੁਰ 'ਚ 3 AK-47, ਤਿੰਨ ਪਿਸਤੌਲ ਤੇ 200 ਗੋਲੀਆਂ ਬਰਾਮਦ, ਜ਼ੀਰੋ ਲਾਈਨ ਨੇੜੇ ਪਿਆ ਸੀ ਬੈਗ


ਪੰਜਾਬ 'ਚ ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨ 'ਚ ਬੈਠੇ ਅੱਤਵਾਦੀਆਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਫ਼ਿਰੋਜ਼ਪੁਰ ਤੋਂ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ। ਜਿਸ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਗ ਇੱਕ ਡਰੋਨ ਰਾਹੀਂ ਇੱਥੇ ਪਹੁੰਚਾਇਆ ਗਿਆ 


ਬੀਐਸਐਫ ਦੀ 136 ਬਟਾਲੀਅਨ ਵੱਲੋਂ ਫਿਰੋਜ਼ਪੁਰ ਸੈਕਟਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਨੂੰ ਕੁਝ ਇਨਪੁਟ ਮਿਲੇ ਸਨ, ਜਿਸ ਤੋਂ ਬਾਅਦ ਇਹ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਸਨ। ਜ਼ੀਰੋ ਲਾਈਨ ਦੇ ਬਿਲਕੁਲ ਨੇੜੇ ਇੱਕ ਵੱਡਾ ਬੈਗ ਦੇਖਿਆ ਗਿਆ ਸੀ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਇਸ ਵਿੱਚ ਭਾਰੀ ਮਾਤਰਾ ਵਿੱਚ ਗੋਲਾ-ਬਾਰੂਦ ਲੱਦਿਆ ਹੋਇਆ ਸੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।