Fatehgarh Sahib News: ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅਨੁਸੂਚਿਤ ਜਾਤੀ, ਈਸਾਈ ਭਾਈਚਾਰੇ, ਪਛੜੇ ਵਰਗ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਨੂੰ ਉਨ੍ਹਾਂ ਦੇ ਵਿਆਹ ਮੌਕੇ ਦਿੱਤੀ ਜਾਣ ਵਾਲੀ ਆਸ਼ੀਰਵਾਦ ਯੋਜਨਾ ਤਹਿਤ 51,000 ਰੁਪਏ ਦੀ ਵਿੱਤੀ ਸਹਾਇਤਾ ਜ਼ਿਲ੍ਹੇ ਦੇ ਲਾਭਪਾਤਰੀਆਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ ਅਤੇ ਹੁਣ ਤੱਕ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ 2968 ਲਾਭਪਾਤਰੀਆਂ ਨੂੰ ਅਸ਼ੀਰਵਾਦ ਯੋਜਨਾ ਤਹਿਤ 15 ਕਰੋੜ 13 ਲੱਖ 68 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਨਾਲ ਸਬੰਧਤ 1989 ਲਾਭਪਾਤਰੀਆਂ ਨੂੰ 10 ਕਰੋੜ 14 ਲੱਖ 39 ਹਜ਼ਾਰ ਰੁਪਏ ਅਤੇ ਪਛੜੇ ਵਰਗ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 979 ਲਾਭਪਾਤਰੀਆਂ ਨੂੰ 4 ਕਰੋੜ 99 ਲੱਖ 29 ਹਜ਼ਾਰ ਰੁਪਏ ਦਿੱਤੇ ਜਾ ਚੁੱਕੇ ਹਨ। ਡੀਸੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀ, ਈਸਾਈ ਭਾਈਚਾਰੇ, ਪਛੜੇ ਵਰਗ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਪੁਨਰ ਵਿਆਹ ਸਮੇਂ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਦਿੱਤੀ ਗਈ ਰਕਮ ਡੀਬੀਟੀ ਸਿਸਟਮ ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਫਰਵਰੀ 2025 ਤੱਕ ਭੁਗਤਾਨ ਕੀਤਾ ਜਾ ਚੁੱਕਾ ਹੈ ਅਤੇ ਵਿਭਾਗ ਕੋਲ ਲੰਬਿਤ ਮਾਮਲਿਆਂ ਵਿੱਚ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Jalandhar News: ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਪਾਕਿਸਤਾਨੀ ਡੌਨ ਨਾਲ ਜੁੜੇ ਤਾਰ...

Read MOre: Jalandhar News: ਜਲੰਧਰ 'ਚ ਕਾਲਾ ਕੱਛਾ ਗੈਂਗ ਦੀ ਦਹਿਸ਼ਤ, ਇਸ ਇਲਾਕੇ 'ਚ ਡਰ ਦਾ ਮਾਹੌਲ; ਘਰ ਨੂੰ ਇੰਝ ਬਣਾਇਆ ਨਿਸ਼ਾਨਾ...