ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਪੰਜਾਬ ਪੁਲਿਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖ਼ੁਸ਼ਖਬਰੀ!, ਸੀਐਮ ਮਾਨ ਕੱਲ੍ਹ ਦੇਣਗੇ ਤੋਹਫ਼ਾ

ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਹਨਾਂ 77 ਵਿੱਤੀ ਮਾਹਿਰਾਂ ਵਿੱਚੋਂ 10 ਉਮੀਦਵਾਰ ਵਿੱਤੀ ਅਫਸਰ ਵਜੋਂ ਸੇਵਾਵਾਂ ਨਿਭਾਉਣਗੇ, ਜਦੋਂ ਕਿ 67 ਉਮੀਦਵਾਰ ਸਹਾਇਕ ਵਿੱਤੀ ਅਫਸਰ ਵਜੋਂ ਸੇਵਾਵਾਂ ਨਿਭਾਉਣਗੇ।

Punjab News : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਵਿੱਤੀ ਖੇਤਰ ਦੇ 77 ਸਿਵਿਲੀਅਨ ਉਮੀਦਵਾਰਾਂ ਦਾ ਇੱਕ ਹੋਰ ਬੈਚ ਸੋਮਵਾਰ ਤੋਂ ਪੰਜਾਬ ਪੁਲਿਸ ਦੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ (ਪੀਬੀਆਈ) ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਹਨਾਂ 77 ਵਿੱਤੀ ਮਾਹਿਰਾਂ ਵਿੱਚੋਂ 10 ਉਮੀਦਵਾਰ ਵਿੱਤੀ ਅਫਸਰ ਵਜੋਂ ਸੇਵਾਵਾਂ ਨਿਭਾਉਣਗੇ, ਜਦੋਂ ਕਿ 67 ਉਮੀਦਵਾਰ (46 ਪੁਰਸ਼ ਅਤੇ 21 ਮਹਿਲਾ ਉਮੀਦਵਾਰ) ਸਹਾਇਕ ਵਿੱਤੀ ਅਫਸਰ ਵਜੋਂ ਸੇਵਾਵਾਂ ਨਿਭਾਉਣਗੇ।

144 ਉਮੀਦਵਾਰਾਂ ਨੂੰ ਸੌਂਪੇ ਜਾਣਗੇ ਨਿਯੁਕਤੀ ਪੱਤਰ 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 18 ਮਈ, 2023 ਨੂੰ ਆਯੋਜਿਤ ਸਮਾਗਮ ਦੌਰਾਨ ਕਾਨੂੰਨੀ ਮਾਹਿਰਾਂ ਅਤੇ ਫੋਰੈਂਸਿਕ ਮਾਹਿਰਾਂ ਦੇ 144 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣ ਤੋਂ ਮਹੀਨੇ ਤੋਂ ਕੁਝ ਦਿਨਾਂ ਉਪਰੰਤ ਇਹ ਨਿਯੁਕਤੀ ਕੀਤੀ ਗਈ ਹੈ। ਇਸ ਬੈਚ ਦੀ ਨਿਯੁਕਤੀ ਨਾਲ ਸਿਵਿਲ ਸਪੋਰਟ ਸਟਾਫ਼ ਦੀ ਗਿਣਤੀ 221 ਤੱਕ ਪਹੁੰਚ ਜਾਵੇਗੀ।

ਡੀਜੀਪੀ ਗੌਰਵ ਯਾਦਵ ਨੇ ਕਹੀ ਇਹ ਗੱਲ 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਦੇਸ਼ ਦਾ ਪਹਿਲਾ ਪੁਲਿਸ ਬਲ ਹੈ ਜਿਸ ਨੇ ਕਾਨੂੰਨ, ਫੋਰੈਂਸਿਕ ਅਤੇ ਵਿੱਤ ਸਮੇਤ ਖੇਤਰਾਂ ਵਿੱਚ ਸਿਵਲ ਸਪੋਰਟ ਸਟਾਫ ਦੀ ਭਰਤੀ ਕੀਤੀ ਹੈ, ਜੋ ਨਾ ਸਿਰਫ਼ ਕਾਨੂੰਨ ਅਤੇ ਵਿਵਸਥਾ ਤੋਂ ਵੱਖ ਹੋਣ ਕੇ ਜਾਂਚ ਪ੍ਰਕਿਰਿਆ ਵਿੱਚ ਵਾਧਾ ਕਰੇਗੀ ਬਲਕਿ ਜਾਂਚ ਅਤੇ ਸਮੁੱਚੀ ਪੁਲਿਸਿੰਗ ਵਿੱਚ ਪ੍ਰਭਾਵਸ਼ਾਲੀ ਸੁਧਾਰ ਵੀ ਕਰੇਗੀ।

ਉਨ੍ਹਾਂ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ ਬੈਚ ਦਾ ਸਵਾਗਤ ਕਰਦਿਆਂ ਨੌਜਵਾਨਾਂ ਨੂੰ ਪੰਜਾਬ ਪੁਲਿਸ ਦਾ ਅਨਿੱਖੜਵਾਂ ਅੰਗ ਬਣਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਮਾਜ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਬਲ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚਲੀ ਲੋੜਾਂ ਅਨੁਸਾਰ ਅੱਪਡੇਟ ਕੀਤਾ ਜਾਵੇ।

ਭਰਤੀ ਪ੍ਰਕਿਰਿਆ ਲਈ ਅਪਣਾਈ ਸੁਜੱਚੀ ਵਿਧੀ 

ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇਸ ਅਹੁਦੇ ਨੂੰ ਹਾਸਲ ਕਰਨ ਲਈ ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ, ਪੰਜਾਬ ਪੁਲਿਸ ਨੇ ਪੂਰੀ ਭਰਤੀ ਪ੍ਰਕਿਰਿਆ ਲਈ ਸੁਜੱਚੀ ਵਿਧੀ ਅਪਣਾਈ ਹੈ ਤਾਂ ਜੋ ਉਮੀਦਵਾਰਾਂ ਨੂੰ ਭਰਤੀ ਹੋਣ ਤੋਂ ਬਾਅਦ ਕਿਸੇ ਵੀ ਕਾਨੂੰਨੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਪੀਬੀਆਈ ਦੇ ਡਾਇਰੈਕਟਰ ਐਲਕੇ ਯਾਦਵ ਨੇ ਕਿਹਾ ਕਿ ਇਹ ਸਾਰੇ ਅਧਿਕਾਰੀ, ਜੋ ਕਾਮਰਸ/ਵਿੱਤ ਗ੍ਰੈਜੂਏਟ ਹਨ ਅਤੇ ਵਿੱਤੀ ਅਫਸਰਾਂ ਵਜੋਂ ਸੱਤ ਸਾਲ ਦਾ ਤਜਰਬਾ ਅਤੇ ਸਹਾਇਕ ਵਿੱਤੀ ਅਫਸਰਾਂ ਵਜੋਂ ਦੋ ਸਾਲ ਦਾ ਤਜਰਬਾ ਰੱਖਦੇ ਹਨ। ਆਰਥਿਕ/ਵਿੱਤੀ ਨਾਲ ਸਬੰਧਤ ਧੋਖਾਧੜੀ ਨੂੰ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਕਿਹਾ, ਲਾਜ਼ਮੀ ਸਿਖਲਾਈ ਦੇ ਮੁਕੰਮਲ ਹੋਣ ਉਪਰੰਤ, ਇਹਨਾਂ ਨਵੇਂ ਭਰਤੀ ਅਫਸਰਾਂ ਨੂੰ ਵੱਖ-ਵੱਖ ਡਿਵੀਜ਼ਨਾਂ/ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਵਿੱਤੀ ਟ੍ਰੇਲ ਜਿਵੇਂ ਕਿ ਬੈਂਕ ਖਾਤਿਆਂ, ਬੈਲੇਂਸ ਸ਼ੀਟਾਂ, ਅਕਾਊਂਟ ਬੁੱਕਾਂ ਆਦਿ ਦੀ ਜਾਂਚ ਨਾਲ ਅਪਰਾਧ ਦਾ ਪਤਾ ਲਾਉਣ ਵਿੱਚ ਜਾਂਚ ਅਧਿਕਾਰੀਆਂ/ਵਿਸ਼ੇਸ਼ ਜਾਂਚ ਟੀਮਾਂ ਦੀ ਸਹਾਇਤਾ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਵਿੱਤੀ ਅਫਸਰਾਂ ਦੀ ਭਰਤੀ ਅਪਰਾਧੀਆਂ, ਖਾਸ ਕਰਕੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਜਾਇਦਾਦ ਕੁਰਕ ਕਰਨ ਦੀ ਪ੍ਰਕਿਰਿਆ ਨੂੰ ਲਾਗੂ ਕਰਨ ਵਿੱਚ ਵੀ ਮਦਦ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ
Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ
Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?
Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
Advertisement
ABP Premium

ਵੀਡੀਓਜ਼

Trump | USA| ਡੋਨਾਲਡ ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਹੋਏਗਾ ਸਭ ਤੋਂ ਵੱਧ ਨੁਕਸਾਨ|ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀFarmer Protest| ਕੇਂਦਰ ਨਾਲ ਅਗਲੀ ਮੀਟਿੰਗ ਤੋਂ ਪਹਿਲਾਂ ਹੋਵੇਗਾ ਐਕਸ਼ਨ, Sarwan Singh Pandher ਨੇ ਕਰਤਾ ਐਲਾਨBhai Amritpal Singh| ਸੰਸਦ ਦੇ ਸੈਸ਼ਨ 'ਚ ਹਿੱਸਾ ਲੈਣਗੇ ਅੰਮ੍ਰਿਤਪਾਲ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ
Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ
Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?
Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ
Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ
Punjab Weather: ਪੰਜਾਬ-ਚੰਡੀਗੜ੍ਹ 'ਚ ਅੱਜ ਬਦਲੇਗਾ ਮੌਸਮ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ; ਇਨ੍ਹਾਂ ਜ਼ਿਲ੍ਹਿਆਂ 'ਚ ਮੀਹ ਦਾ ਅਲਰਟ ਜਾਰੀ...
ਪੰਜਾਬ-ਚੰਡੀਗੜ੍ਹ 'ਚ ਅੱਜ ਬਦਲੇਗਾ ਮੌਸਮ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ; ਇਨ੍ਹਾਂ ਜ਼ਿਲ੍ਹਿਆਂ 'ਚ ਮੀਹ ਦਾ ਅਲਰਟ ਜਾਰੀ...
DA Hike: ਹੋਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਵਧਾਇਆ ਗਿਆ ਮਹਿੰਗਾਈ ਭੱਤਾ
DA Hike: ਹੋਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਵਧਾਇਆ ਗਿਆ ਮਹਿੰਗਾਈ ਭੱਤਾ
Punjab News: ਸ਼ਰਾਬੀ ASI ਨੇ ਸ਼ਰੇਆਮ ਕੀਤੀ ਅਜਿਹੀ ਕਰਤੂਤ, ਸੜਕ ਵਿਚਾਲੇ ਮਚਾਈ ਤਬਾਹੀ; ਫਿਰ...
Punjab News: ਸ਼ਰਾਬੀ ASI ਨੇ ਸ਼ਰੇਆਮ ਕੀਤੀ ਅਜਿਹੀ ਕਰਤੂਤ, ਸੜਕ ਵਿਚਾਲੇ ਮਚਾਈ ਤਬਾਹੀ; ਫਿਰ...
Embed widget