ਚੰਡੀਗੜ੍ਹ : ਅੱਜ ਚੰਡੀਗੜ੍ਹ ਵਿੱਚ ਰੱਖੜੀ ਦਾ ਤਿਉਹਾਰ ਹੈ ਤੇ ਭੈਣਾਂ ਸੀਟੀਯੂ ਦੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਰਹੀਆਂ ਹਨ। ਇਹ ਸਹੂਲਤ ਬੁੱਧਵਾਰ ਰਾਤ 12 ਵਜੇ ਤੋਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ, ਇਹ ਯਾਤਰਾ ਪੂਰੇ ਦਿਨ ਲਈ ਔਰਤਾਂ ਤੇ ਲੜਕੀਆਂ ਲਈ ਸੀਟੀਯੂ ਵਿੱਚ ਮੁਫ਼ਤ ਹੈ। ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਲਈ CTU ਬੱਸ ਦੀ ਮੁਫਤ ਸੇਵਾ ਦਾ ਲਾਭ ਲੈ ਰਹੀ ਹੈ।
ਔਰਤਾਂ ਨੂੰ ਏਸੀ ਤੇ ਨਾਨ-ਏਸੀ ਦੋਵਾਂ ਬੱਸਾਂ ਵਿੱਚ ਮੁਫ਼ਤ ਸਫ਼ਰ ਦਾ ਲਾਭ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ ਨੂੰ ਇਹ ਛੋਟ ਦਿੱਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦਾ ਲਾਭ ਪਿਛਲੇ ਸਾਲ ਵੀ ਦਿੱਤਾ ਗਿਆ ਸੀ। ਇਸ ਸਾਲ ਵੀ ਇਸ ਨੂੰ ਜਾਰੀ ਰੱਖਿਆ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਯਾਤਰਾ ਪੂਰੀ ਤਰ੍ਹਾਂ ਮੁਫਤ ਹੈ। ਅੱਜ ਰੱਖੜੀ ਬੰਧਨ ਵਾਲੇ ਦਿਨ ਵੀ ਪੰਜਾਬ ਦੀਆਂ ਬੱਸਾਂ ਵਿੱਚ ਔਰਤਾਂ ਦਾ ਸਫਰ ਮੁਫਤ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਦੀਆਂ ਔਰਤਾਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਚੰਡੀਗੜ੍ਹ ਆ ਸਕਣਗੀਆਂ।
ਚੰਡੀਗੜ੍ਹ ਤੋਂ ਪੰਚਕੂਲਾ ਤੇ ਮੋਹਾਲੀ ਤੱਕ ਔਰਤਾਂ ਸੀਟੀਯੂ ਦੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਰਹੀਆਂ ਹਨ। ਭੈਣਾਂ ਸੀਟੀਯੂ ਦੀਆਂ ਬੱਸਾਂ ਵਿੱਚ ਸਫ਼ਰ ਕਰਦੇ ਹੋਏ ਪੰਚਕੂਲਾ ਤੇ ਮੁਹਾਲੀ ਤੋਂ ਚੰਡੀਗੜ੍ਹ ਵਾਪਸ ਵੀ ਆ ਸਕਣਗੀਆਂ। ਇਸ ਸੇਵਾ ਨਾਲ ਸ਼ਹਿਰ ਦੀਆਂ ਲੱਖਾਂ ਔਰਤਾਂ ਨੂੰ ਲਾਭ ਮਿਲੇਗਾ। ਰੱਖੜੀ ਦੇ ਤਿਉਹਾਰ ਮੌਕੇ ਸੀਟੀਯੂ ਦੀਆਂ ਬੱਸਾਂ ਵਿੱਚ ਵੀ ਭਾਰੀ ਭੀੜ ਰਹੀ।
ਇਹ ਵੀ ਪੜ੍ਹੋ
ਖੁਸ਼ਖਬਰੀ! ਅੱਜ ਸਾਰਾ ਦਿਨ ਏਸੀ ਤੇ ਨਾਨ-ਏਸੀ ਬੱਸਾਂ 'ਚ ਕਰੋ ਮੁਫਤ ਸਵਾਰੀ
ਪੰਜਾਬ 'ਚ ਅਧਿਆਪਕਾਂ ਨੂੰ ਤਿਰੰਗਾ ਖਰੀਦਣ ਤੇ ਵੇਚਣ ਦੇ ਹੁਕਮ, ਝੰਡੇ ਦੀ ਕੀਮਤ 25 ਰੁਪਏ ਤੈਅ
ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਮੁੱਦਿਆਂ ਵੱਲ ਵਾਪਸੀ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੋਂ ਨਵੀਂ ਸ਼ੁਰੂਆਤ
ਬਾਗੀ ਅਕਾਲੀ ਲੀਡਰਾਂ ਖ਼ਿਲਾਫ਼ ਹੋਏਗੀ ਸਖ਼ਤ ਕਾਰਵਾਈ! ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਸੁਖਬੀਰ ਨੂੰ ਸੁੱਖ ਦਾ ਸਾਹ
ਬੱਸਾਂ ਵਿੱਚ ਔਰਤਾਂ ਲਈ ਬੈਠਣ ਦਾ ਢੁੱਕਵਾਂ ਪ੍ਰਬੰਧ ਹੈ। ਇਸ ਸਬੰਧੀ ਬੱਸ ਕੰਡਕਟਰਾਂ ਨੂੰ ਵੀ ਹੋਰ ਜਾਣਕਾਰੀ ਦਿੱਤੀ ਗਈ ਹੈ। ਇਹ ਯਕੀਨੀ ਬਣਾਇਆ ਗਿਆ ਹੈ ਕਿ ਔਰਤਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਇਹ ਲਾਭ ਮਿਲੇ।