Good News: ਚੰਡੀਗੜ੍ਹ 'ਚ ਕੱਲ੍ਹ ਔਰਤਾਂ ਬੱਸਾਂ 'ਚ ਕਰ ਸਕਣਗੀਆਂ ਮੁਫਤ ਸਫਰ
Good news: ਕੱਲ੍ਹ ਪੂਰਾ ਦਿਨ ਔਰਤਾਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੀਆਂ। ਔਰਤਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸੇਵਾ ਦਾ ਲਾਭ ਦਿੱਤਾ ਹੈ। ਅੱਜ ਰਾਤ 12 ਵਜੇ ਤੋਂ ਅਗਲੇ 24 ਘੰਟਿਆਂ ਲਈ ਔਰਤਾਂ ਨੂੰ ਇਹ ਸਹੂਲਤ ਮਿਲੇਗੀ।
Chandigarh News : 11 ਅਗਸਤ 2022 ਭਾਵ ਕੱਲ੍ਹ ਚੰਡੀਗੜ੍ਹ ਵਿੱਚ ਹਰ ਭੈਣ ਆਪਣੇ ਭਰਾ ਨੂੰ ਰੱਖੜੀ (Rakshabandhan) ਬੰਨ੍ਹਣ ਲਈ ਮੁਫਤ ਬੱਸ ਸੇਵਾ (Free bus service) ਦਾ ਲਾਭ ਲੈ ਸਕੇਗੀ। ਕੱਲ੍ਹ ਪੂਰਾ ਦਿਨ ਔਰਤਾਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੀਆਂ। ਔਰਤਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਇਸ ਸੇਵਾ ਦਾ ਲਾਭ ਦਿੱਤਾ ਹੈ। ਅੱਜ ਰਾਤ 12 ਵਜੇ ਤੋਂ ਅਗਲੇ 24 ਘੰਟਿਆਂ ਲਈ ਔਰਤਾਂ ਨੂੰ ਇਹ ਸਹੂਲਤ ਮਿਲੇਗੀ।
ਮੁਫਤ ਸਫਰ ਦਾ ਲਾਭ ਚੰਡੀਗੜ੍ਹ ਤੋਂ ਪੰਚਕੂਲਾ ਅਤੇ ਮੋਹਾਲੀ ਲਈ ਸੀਟੀਯੂ (CTU) ਦੀਆਂ ਬੱਸਾਂ ਵਿੱਚ ਮਿਲੇਗਾ। ਅਜਿਹੇ ਵਿੱਚ ਰੱਖੜੀ ਵਾਲੇ ਦਿਨ ਸੀਟੀਯੂ (CTU) ਦੀਆਂ ਬੱਸਾਂ ਵਿੱਚ ਭਾਰੀ ਭੀੜ ਵੇਖੀ ਜਾ ਸਕਦੀ ਹੈ। ਇਸ ਲਈ ਸੀਟੀਯੂ (CTU) ਵੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਬੱਸਾਂ ਵਿੱਚ ਔਰਤਾਂ ਦੇ ਬੈਠਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਬੱਸ ਕੰਡਕਟਰਾਂ ਨੂੰ ਵੀ ਹੋਰ ਜਾਣਕਾਰੀ ਦੇ ਦਿੱਤੀ ਗਈ ਹੈ।
ਇਹ ਯਕੀਨੀ ਬਣਾਇਆ ਗਿਆ ਹੈ ਕਿ ਔਰਤਾਂ ਬਿਨਾਂ ਕਿਸੇ ਰੁਕਾਵਟ ਦੇ ਇਹ ਲਾਭ ਪ੍ਰਾਪਤ ਕਰ ਸਕਣ। ਦੱਸ ਦੇਈਏ ਕਿ ਪੰਜਾਬ ਵਿੱਚ ਸਰਕਾਰ ਨੇ ਔਰਤਾਂ ਲਈ ਯਾਤਰਾ ਮੁਫ਼ਤ ਕਰ ਦਿੱਤੀ ਹੈ। ਅਜਿਹੇ 'ਚ ਰੱਖੜੀ ਵਾਲੇ ਦਿਨ ਪੰਜਾਬ ਦੀਆਂ ਬੱਸਾਂ 'ਚ ਵੀ ਔਰਤਾਂ ਦਾ ਸਫਰ ਮੁਫਤ ਹੋਵੇਗਾ। ਚੰਡੀਗੜ੍ਹ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਬੱਸਾਂ ਵਿੱਚ ਵੀ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ।