ਪੜਚੋਲ ਕਰੋ

ਰਾਜਪਾਲ ਨੇ ਸਰਹੱਦੀ ਖ਼ੇਤਰ ਦਾ ਕੀਤਾ ਦੌਰਾ, ਡਰੋਨਾਂ ਰਾਹੀਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਲਿਆ ਜਾਇਜ਼ਾ

ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੇੜਲੇ ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦਾ ਦੌਰਾ ਕੀਤਾ।

Gurdaspur news: ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ, ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਨਾਲ ਨਜਿੱਠਣ ਦੇ ਸੁਹਿਰਦ ਯਤਨਾਂ ਤਹਿਤ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੇੜਲੇ ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਮੌਜੂਦਾ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਕਰਨਾ ਅਤੇ ਸਰਹੱਦੀ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਮਨੋਬਲ ਨੂੰ ਵਧਾਉਣਾ ਸੀ।

ਸਰਹੱਦੀ ਇਲਾਕੇ ਦੀ ਇਸ ਫੇਰੀ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ, ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦੇ ਦੌਰੇ ਦੌਰਾਨ, ਰਾਜਪਾਲ ਨੇ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਅਤੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਮੋਹਤਬਰ ਵਿਅਕਤੀਆਂ ਨਾਲ ਵਿਆਪਕ ਚਰਚਾ ਕੀਤੀ। 

ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਿਤ ਕਰਦੇ ਹੋਏ, ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਬਹਾਦਰ ਵਸਨੀਕਾਂ ਨੇ ਹਮੇਸ਼ਾਂ ਹੀ ਦੁਸ਼ਮਣ ਦੇਸ਼ ਦੇ ਮਾੜੇ ਮਨਸੂਬਿਆਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਣਾ ਵੀ ਦੇਸ਼ ਸੇਵਾ ਅਤੇ ਦੇਸ਼ ਭਗਤੀ ਹੈ ਅਤੇ ਸਰਹੱਦੀ ਖੇਤਰ ਦੇ ਵਸਨੀਕ ਇਸ ਸੇਵਾ ਨੂੰ ਬਾਖੂਬੀ ਨਿਭਾ ਰਹੇ ਹਨ।

ਉਨ੍ਹਾਂ ਸਰਹੱਦੀ ਵਸਨੀਕਾਂ ਨੂੰ ਚੌਕਸ ਰਹਿਣ, ਸੁਰੱਖਿਆ ਬਲਾਂ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਅਤੇ ਆਪਣੇ ਆਸ-ਪਾਸ ਕਿਸੇ ਵੀ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਲਗਾਤਾਰ ਆਪਸ ਵਿੱਚ ਮੀਟਿੰਗਾਂ ਕਰਕੇ ਸੂਚਨਾ ਸਾਂਝੀ ਕੀਤੀ ਜਾਵੇ। 

ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵੀ.ਕੇ, ਜੰਜੂਆ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਸਾਲ ਪੰਜਾਬ ਪੁਲਿਸ ਵਿੱਚ ਭਰਤੀ ਅਰੰਭੀ ਗਈ ਹੈ ਅਤੇ ਹੋਰ ਵਿਭਾਗਾਂ ਵਿੱਚ ਵੀ 29000 ਤੋਂ ਵੱਧ ਸਰਕਾਰੀ ਨੌਂਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਜਲਦੀ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਂਕਰੀਆਂ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਅਤੇ ਉੱਚ ਅਧਿਕਾਰੀਆਂ ਦਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਆਉਣ `ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਸਰਹੱਦ ਦੇ ਨਾਲ ਲੱਗਦੀ 15 ਕਿਲੋਮੀਟਰ ਦੀ ਪੱਟੀ ਦੇ ਸਾਰੇ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਗਠਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਗਰਲਫ੍ਰੈਂਡ ਨੂੰ ਮਿਲਣ ਦੀ ਜ਼ਿੱਦ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਨੌਜਵਾਨ, ਪੁਲਿਸ ਨੇ ਬੁਲਾਈ ਲੜਕੀ, ਫਿਰ ਉਤਰਿਆ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਥੇ ਕੋਈ ਵੀ ਨਾਗਰਿਕ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਬਾਰੇ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਹਰ ਤਰਾਂ ਦੀ ਚੌਕਸੀ ਵਰਤੀ ਜਾ ਰਹੀ ਹੈ।

ਇਸ ਮੌਕੇ ਸਰਹੱਦੀ ਖੇਤਰ ਦੇ ਮੋਹਤਬਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਰਾਜਪਾਲ ਪੰਜਾਬ ਨੂੰ ਭਰੋਸਾ ਦਿਵਾਇਆ ਕਿ ਉਹ ਦੇਸ਼ ਦੀ ਸੁਰੱਖਿਆ ਲਈ ਆਪਣੇ ਵੱਲੋਂ ਹਰ ਤਰਾਂ ਦਾ ਸਹਿਯੋਗ ਸੁਰੱਖਿਆ ਏਜੰਸੀਆਂ ਨੂੰ ਦੇਣਗੇ। ਇਸ ਦੌਰਾਨ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਸਰਹੱਦ ਉੱਪਰ ਰੀ-ਟਰੀਟ ਸੈਰੇਮਨੀ ਸ਼ੁਰੂ ਕਰਨ ਦੀ ਮੰਗ ਵੀ ਕੀਤੀ।

ਇਸੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਧਰਮਕੋਟ ਰੰਧਾਵਾ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਵੀ ਲਗਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ। ਮਾਣਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਬਾਦ ਕੈਂਪ ਦੌਰਾਨ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਵੀ ਲਿਆ ਗਿਆ। ਇਸ ਮੌਕੇ ਉਨ੍ਹਾਂ ਹੋਰ ਵਿਭਾਗਾਂ ਦੇ ਸਟਾਲਾਂ ਤੋਂ ਇਲਾਵਾ ਬੀ.ਐੱਸ.ਐੱਫ਼ ਵੱਲੋਂ ਲਗਾਏ ਗਏ ਸਟਾਲ ਦਾ ਦੌਰਾ ਵੀ ਕੀਤਾ। ਰਾਜਪਾਲ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਸਰਾਹਨਾ ਵੀ ਕੀਤੀ।

ਇਹ ਵੀ ਪੜ੍ਹੋ: 70 ਸਾਲਾ ਬਜ਼ੁਰਗ ਬਣਿਆ ਲਾੜਾ , ਘੋੜੀ 'ਤੇ ਚੜ ਵਿਆਹੁਣ ਆਇਆ ਲਾੜੀ , ਇਸ ਅਨੌਖੇ ਵਿਆਹ ਦੀ ਖ਼ੂਬ ਚਰਚਾ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget