ਚੰਡੀਗੜ੍ਹ: ਪੰਜਾਬ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ।ਆੜ੍ਹਤੀਆਂ ਵੱਲੋਂ ਆਪਣੀ ਹੜਤਾਲ ਵੀ ਵਾਪਿਸ ਲੈ ਲਈ ਗਈ ਹੈ।ਅੱਜ ਪਹਿਲੇ ਦਿਨ ਸਰਕਾਰੀ ਏਜੰਸੀਆਂ ਨੇ ਪੰਜਾਬ ਵਿੱਚ 2642 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ।


ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ


 

ਫਸਲ ਦੀ ਸਿੱਧੀ ਅਦਾਇਗੀ ਦੇ ਮੁੱਦੇ 'ਤੇ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ 131 ਕਰੋੜ ਰੁਪਏ ਦਾ ਅਦਾ ਕਰਨ ਦਾ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ। ਦੱਸ ਦਈਏ ਕਿ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਲੁਧਿਆਣਾ 'ਚ ਹੋ ਰਹੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ ਦੇ ਰਾਜਪੂਰਾ ਅਨਾਜ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਮੌਜੂਦ ਸੀ।

 

ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਸਰਕਾਰੀ ਏਜੰਸੀਆਂ ਨੇ 2642 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪਨਗ੍ਰੇਨ (PUNGRAIN) ਨੇ 652 ਮੀਟ੍ਰਿਕ ਟਨ, ਮਾਰਕਫੈਡ (MARKFED) ਨੇ 442 ਟਨ ਅਤੇ ਪਨਸਪ (PUNSUP) ਨੇ 818 ਟਨ ਜਦੋਂ ਕਿ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 180 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।


 


 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ


 


ਕੇਂਦਰ ਦੀ ਸਰਕਾਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ (FCI) ਨੇ 10 ਮੀਟ੍ਰਿਕ ਟਨ ਦੀ ਖਰੀਦ ਕੀਤੀ। ਇਸ ਤੋਂ ਇਲਾਵਾ ਪਨਗ੍ਰੇਨ ਨੇ ਪੰਜਾਬ ਵਿੱਚ ਜਨਤਕ ਵੰਡ ਲਈ 540 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।



ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ


 


 


 


ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ


 





 




ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ