Punjab News: ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕੱਲ੍ਹ ਬੰਦ ਰਹਿਣਗੇ। ਸਾਰੇ ਜ਼ਿਲ੍ਹਿਆਂ ਦੇ ਮੁਖੀਆਂ ਨੇ ਆਪੋ-ਆਪਣੇ ਪੱਧਰ ’ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਛੁੱਟੀ ਦਾ ਐਲਾਨ ਗਣਤੰਤਰ ਦਿਵਸ ਦੇ ਸਬੰਧ ਵਿੱਚ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚਿਆਂ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਵੱਖ-ਵੱਖ ਪ੍ਰੋਗਰਾਮਾਂ 'ਚ ਹਿੱਸਾ ਲਿਆ। ਇਸ ਦੇ ਲਈ 27 ਜਨਵਰੀ ਨੂੰ ਸਾਰੇ ਬੱਚਿਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਅੱਜ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਨਹੀਂ ਕੀਤਾ ਹੈ। ਸਗੋਂ ਸਾਰੇ ਜ਼ਿਲ੍ਹਾ ਮੁਖੀਆਂ ਨੇ ਆਪਣੇ ਪੱਧਰ 'ਤੇ ਸਥਾਨਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਸਾਰੇ ਜ਼ਿਲ੍ਹਾ ਮੁਖੀਆਂ (ਡਿਪਟੀ ਕਮਿਸ਼ਨਰਾਂ) ਨੇ ਵੀ ਸਪੱਸ਼ਟ ਕੀਤਾ ਹੈ ਕਿ ਛੁੱਟੀ ਸਿਰਫ਼ ਸਕੂਲਾਂ ਵਿੱਚ ਹੀ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਦਫ਼ਤਰਾਂ ਵਿੱਚ ਛੁੱਟੀ ਦਾ ਜ਼ਿਕਰ ਨਹੀਂ ਕੀਤਾ ਹੈ। ਦਫ਼ਤਰ ਆਮ ਵਾਂਗ ਖੁੱਲ੍ਹਣਗੇ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :