Farmer Protest: ਕਿਸਾਨਾਂ ਦੇ ਦਿੱਲੀ ਕੂਚ ਦੇ ਪ੍ਰੋਗਰਾਮ ਨਾਲ  ਸ਼ੰਭੂ ਬਾਰਡਰ ਉੱਤੇ ਹਲਾਤ ਵਿਗੜ ਰਹੇ ਹਨ। ਪੁਲਿਸ ਕਿਸਾਨਾਂ ਨੂੰ ਖਦੇੜਣ ਲਈ ਹਰ ਯਤਨ ਕਰ ਰਹੀ ਹੈ। ਇਸ ਮੌਕੇ ਕਿਸਾਨਾਂ ਉੱਤੇ ਅੱਥਰੀ ਗੈਸ ਦੇ ਗੋਲੀ ਵੀ ਛੱਡੇ ਜਾ ਰਹੇ ਹਨ ਜਿਸ ਕਾਰਨ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਹੈ।






ਕਿਸਾਨਾਂ ਦੇ ਅੰਦੋਲਨ ਮੌਕੇ ਪੁਲਿਸ ਵੱਲੋਂ ਕਿਸਾਨਾਂ ਉੱਤੇ ਲਾਠੀਚਾਰਜ ਵੀ ਕੀਤਾ ਜਾ ਰਿਹਾ ਹੈ ਤੇ ਇਸ ਮੌਕੇ ਕਿਸਾਨਾਂ ਨੂੰ ਲਗਾਤਾਰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਪੁਲਿਸ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ ਜਿਸ ਤੋਂ ਬਾਅਦ ਕਿਸਾਨ ਨਾਲ ਲੱਗਦੇ ਵਾਹਨਾਂ ਵਿੱਚ ਜਾ ਵੜੇ ਪਰ ਪੁਲਿਸ ਵੱਲੋਂ ਉੱਥੇ ਵੀ ਕਿਸਾਨਾਂ ਨੂੰ ਲਗਾਤਾਰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ।






ਇਸ ਮੌਕੇ ਪੁਲਿਸ ਵੱਲੋਂ ਲਾਏ ਗਏ ਬੈਰੀਕੇਡਾਂ ਨੂੰ ਵੀ ਕਿਸਾਨਾਂ ਵੱਲੋਂ ਧੱਕ ਕੇ ਪਾਸੇ ਕੀਤਾ ਜਾ ਰਿਹਾ ਹੈ। ਕਿਸਾਨ ਟਰੈਕਟਰ ਨਾਲ ਬੈਰੀਕੇਡ ਨੂੰ ਧੱਕ ਕੇ ਪਾਸੇ ਕਰ ਰਹੇ ਹਨ ਤਾਂ ਕਿ ਉਹ ਸ਼ੰਭੂ ਬਾਰਡਰ ਪਾਰ ਕਰ ਸਕਣ।






ਇਹ ਵੀ ਪੜ੍ਹੋ-Farmers Protest: ਕਿਸਾਨਾਂ ਤੇ ਡਰੋਨ ਨਾਲ ਪੁਲਿਸ ਸੁੱਟ ਰਹੀ ਹੈ ਅੱਥਰੂ ਗੈਸ ਦੇ ਗੋਲ਼ੇ. ਕਈ ਕਿਸਾਨ ਜ਼ਖ਼ਮੀ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।