ਨਵੀਂ ਦਿੱਲੀ: ਕਿਸਾਨਾਂ ਦੇ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਕੈਬਨਿਟ ਮੀਟਿੰਗ ਵਿੱਚੋਂ ਇਹ ਖ਼ਬਰ ਆਈ ਹੈ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਦੀ ਨਜ਼ਰ ਆ ਰਹੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੇ ਕਿਸਾਨਾਂ ਨੂੰ ਭੇਜਣ ਵਾਲੇ ਪ੍ਰਸਤਾਵ ਵਿੱਚ MSP ਬਾਰੇ ਲਿਖਤੀ ਭਰੋਸਾ ਦੇਣ 'ਤੇ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਸਰਕਾਰ ਮਸਲੇ ਦੇ ਨਿਬੇੜੇ ਲਈ ਐਸਡੀਐਮ ਤੋਂ ਇਲਾਵਾ, ਅਦਾਲਤ ਵਿੱਚ ਜਾਣ ਦੀ ਇਜਾਜ਼ਤ ਉੱਪਰ ਵੀ ਲਿਖਤੀ ਰੂਪ ਵਿੱਚ ਦੇਣ ਨੂੰ ਤਿਆਰ ਹੈ।
ਇਸ ਦੇ ਨਾਲ ਹੀ ਸਰਕਾਰ APMC ਕਾਨੂੰਨ ਤਹਿਤ ਮੰਡੀਆਂ ਨੂੰ ਮਜ਼ਬੂਤ ਕਰਨ ਲਈ ਤਿਆਰ ਹੈ। ਕਿਸਾਨ ਚਾਹੁੰਦੇ ਹਨ ਕਿ ਜਿਨ੍ਹਾਂ ਵਪਾਰੀਆਂ ਨੂੰ ਪ੍ਰਾਈਵੇਟ ਮੰਡੀਆਂ ਵਿੱਚ ਵਪਾਰ ਕਰਨ ਦੀ ਆਗਿਆ ਹੋਵੇ, ਉਨ੍ਹਾਂ ਨੂੰ ਰਜਿਸਟਰ ਕੀਤਾ ਜਾਵੇ। ਜਦੋਂਕਿ ਕਾਨੂੰਨ ਅਨੁਸਾਰ ਸਿਰਫ ਪੈਨ ਕਾਰਡ ਹੋਣਾ ਲਾਜ਼ਮੀ ਹੈ। ਸਰਕਾਰ ਵੀ ਕਿਸਾਨਾਂ ਦੀ ਇਸ ਮੰਗ ਨੂੰ ਮੰਨਣ ਲਈ ਤਿਆਰ ਹੈ।
ਕਿਸਾਨ ਅੰਦੋਲਨ ਅੱਗੇ ਝੁਕੀ ਸਰਕਾਰ, MSP 'ਤੇ ਕਾਨੂੰਨ ਬਣਾਉਣ ਨੂੰ ਤਿਆਰ, ਬਾਕੀ ਮੰਗਾਂ 'ਤੇ ਵੀ ਸਹਿਮਤੀ
ਏਬੀਪੀ ਸਾਂਝਾ
Updated at:
09 Dec 2020 12:13 PM (IST)
ਕਿਸਾਨਾਂ ਦੇ ਅੰਦੋਲਨ ਨਾਲ ਜੁੜੀ ਵੱਡੀ ਖਬਰਾਂ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਕੈਬਨਿਟ ਮੀਟਿੰਗ ਤੋਂ ਇਹ ਖ਼ਬਰ ਆਈ ਹੈ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਦੀ ਨਜ਼ਰ ਆ ਰਹੀ ਹੈ।
ਬ੍ਰੇਕਿੰਗ ਨਿਊਜ਼
- - - - - - - - - Advertisement - - - - - - - - -