ਪੜਚੋਲ ਕਰੋ

ਸਰਕਾਰੀ ਬੱਸਾਂ ਭਰਨ ਲੱਗੀਆਂ ਖ਼ਜ਼ਾਨਾ, ਪਿਛਲੇ ਵਰ੍ਹੇ ਦੇ ਮੁਕਾਬਲੇ 367.67 ਕਰੋੜ ਦਾ ਵੱਧ ਆਇਆ ਮਾਲੀਆ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਨੇ ਸਾਲ 2022 ਦੇ 10 ਮਹੀਨਿਆਂ ਦੌਰਾਨ 665.30 ਕਰੋੜ ਰੁਪਏ ਜੁਟਾਏ ਜਦਕਿ ਸਾਲ 2021 ਦੌਰਾਨ ਇਹ ਕਮਾਈ 446.83 ਕਰੋੜ ਰੁਪਏ ਰਹੀ।

Punjab News:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ 10 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਨੇ ਸਾਲ 2022 ਵਿੱਚ ਪਿਛਲੇ ਵਰ੍ਹੇ ਦੇ ਮੁਕਾਬਲੇ 367.67 ਕਰੋੜ ਰੁਪਏ ਵੱਧ ਮਾਲੀਆ ਇਕੱਤਰ ਕੀਤਾ ਹੈ।

 ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਵੱਲੋਂ ਮਾਰਚ ਤੋਂ ਦਸੰਬਰ 2022 ਤੱਕ 1247.22 ਕਰੋੜ ਰੁਪਏ ਦੀ ਆਮਦਨ ਦਰਜ ਕੀਤੀ ਗਈ ਹੈ ਜਦਕਿ ਸਾਲ 2021 ਦੇ ਇਸ ਅਰਸੇ ਦੌਰਾਨ ਸਰਕਾਰੀ ਬੱਸਾਂ ਤੋਂ ਇਹ ਆਮਦਨ 879.55 ਕਰੋੜ ਰੁਪਏ ਹੋਈ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.80 ਫ਼ੀਸਦੀ ਬਣਦਾ ਹੈ।

 ਵਿਸਥਾਰ ਵਿੱਚ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਨੇ ਸਾਲ 2022 ਦੇ 10 ਮਹੀਨਿਆਂ ਦੌਰਾਨ 665.30 ਕਰੋੜ ਰੁਪਏ ਜੁਟਾਏ ਜਦਕਿ ਸਾਲ 2021 ਦੌਰਾਨ ਇਹ ਕਮਾਈ 446.83 ਕਰੋੜ ਰੁਪਏ ਰਹੀ। ਉਨ੍ਹਾਂ ਦੱਸਿਆ ਕਿ 48.89 ਫ਼ੀਸਦੀ ਵਾਧੇ ਨਾਲ ਪੀ.ਆਰ.ਟੀ.ਸੀ. ਨੇ 218.47 ਕਰੋੜ ਰੁਪਏ ਵੱਧ ਜੁਟਾਏ ਹਨ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਸਾਲ 2022 ਦੇ 10 ਮਹੀਨਿਆਂ ਦੌਰਾਨ 149.20 ਕਰੋੜ ਰੁਪਏ ਦੇ ਵਾਧੇ ਨਾਲ 581.92 ਕਰੋੜ ਰੁਪਏ ਰਹੀ ਜਦਕਿ ਸਾਲ 2021 ਦੌਰਾਨ ਇਹ ਆਮਦਨ 432.72 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ 10 ਮਹੀਨਿਆਂ ਦੌਰਾਨ 34.47 ਫ਼ੀਸਦੀ ਵਾਧਾ ਦਰਜ ਕੀਤਾ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਸਫ਼ਰ ਸਹੂਲਤ ਤਹਿਤ ਅਪ੍ਰੈਲ ਤੋਂ ਦਸੰਬਰ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਕੁੱਲ 558.85 ਕਰੋੜ ਰੁਪਏ ਖ਼ਰਚ ਕੀਤੇ ਗਏ, ਜੋ ਸਾਲ 2021 ਦੇ ਇਸ ਅਰਸੇ ਦੌਰਾਨ 313.46 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਸਾਲ 2022 ਦੌਰਾਨ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਤਹਿਤ 299.66 ਕਰੋੜ ਰੁਪਏ ਖ਼ਰਚੇ ਗਏ ਜਦਕਿ ਸਾਲ 2021 ਦੇ ਇਸ ਅਰਸੇ ਦੌਰਾਨ ਇਹ ਖ਼ਰਚ 166.87 ਕਰੋੜ ਰੁਪਏ ਰਿਹਾ। ਇਸੇ ਤਰ੍ਹਾਂ ਪੰਜਾਬ ਰੋਡਵੇਜ਼/ਪਨਬੱਸ ਦੀਆਂ ਬੱਸਾਂ ਵਿੱਚ ਸਾਲ 2021 ਦੇ 146.59 ਕਰੋੜ ਰੁਪਏ ਦੇ ਮੁਕਾਬਲੇ ਸਾਲ 2022 ਦੌਰਾਨ ਔਰਤਾਂ ਨੂੰ 259.19 ਕਰੋੜ ਰੁਪਏ ਨਾਲ ਮੁਫ਼ਤ ਸਫ਼ਰ ਸਹੂਲਤ ਮੁਹੱਈਆ ਕਰਵਾਈ ਗਈ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget