'ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਗਿਣਤੀ 'ਤੇ ਸਰਕਾਰ ਨੇ ਪਾਇਆ ਪਰਦਾ, ਅਜੇ ਵੀ ਧੜੱਲੇ ਵਿਕ ਰਹੀ ਨਜਾਇਜ਼ ਸ਼ਰਾਬ', ਕਦੋਂ ਕਾਰਵਾਈ ਕਰੇਗੀ ਸਰਕਾਰ ?
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਜੀਠੇ ਹਲਕੇ ਵਿੱਚ ਜ਼ਹਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਪਹਿਲਾਂ ਤਾਂ ਸਰਕਾਰ ਨੇ ਮ੍ਰਿਤਕਾਂ ਦਾ ਪੋਸਟਮਾਰਟਮ ਨਹੀਂ ਕਰਵਾਇਆ। ਸਰਕਾਰ ਨੇ ਹਰ ਹੀਲਾ ਵਰਤਿਆ ਇਸ ਘਟਨਾ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ।

Punjab News: Punjab News: ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 27 ਮੌਤਾਂ ਹੋਣ ਦੇ ਬਾਵਜੂਦ ਨਾਜਾਇਜ਼ ਸ਼ਰਾਬ ਧੜੱਲੇ ਨਾਲ ਵਿਕ ਰਹੀ ਹੈ। ਇਸ ਦੀਆਂ ਕਈ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਇਸ ਤੋਂ ਬਾਅਦ ਸਰਕਾਰ ਨੂੰ ਮਜਬੂਰਨ ਕਾਰਵਾਈ ਕਰਨੀ ਪਈ ਹੈ। ਇਸ ਮਾਮਲੇ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਨੂੰ ਸਵਾਲਾ ਦੇ ਘੇਰੇ ਵਿੱਚ ਖੜ੍ਹਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਜੀਠੇ ਹਲਕੇ ਵਿੱਚ ਜ਼ਹਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਪਹਿਲਾਂ ਤਾਂ ਸਰਕਾਰ ਨੇ ਮ੍ਰਿਤਕਾਂ ਦਾ ਪੋਸਟਮਾਰਟਮ ਨਹੀਂ ਕਰਵਾਇਆ। ਸਰਕਾਰ ਨੇ ਹਰ ਹੀਲਾ ਵਰਤਿਆ ਇਸ ਘਟਨਾ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ।
ਹੁਣ ਬਾਬਾ ਬਕਾਲਾ ਸਾਹਿਬ ਹਲਕੇ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਸ਼ਰੇਆਮ ਹੋ ਰਹੀ ਹੈ। ਯੁੱਧ ਨਸ਼ਿਆਂ ਵਿਰੁੱਧ ਇੱਕ PR CAMPAIGN ਤੋਂ ਵੱਧ ਕੁਝ ਵੀ ਨਹੀਂ। ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ੇ ਦੀ ਸਮੱਸਿਆ ਬੇਹੱਦ ਗੰਭੀਰ ਹੈ। ਇਹ ਸਭ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਪਾਲ ਚੀਮਾ ਜਿੰਮੇਵਾਰ ਹਨ।
👉ਮਜੀਠੇ ਹਲਕੇ ਵਿੱਚ ਜ਼ਹਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਪਹਿਲਾਂ ਤਾਂ ਸਰਕਾਰ ਨੇ ਮ੍ਰਿਤਕਾਂ ਦਾ ਪੋਸਟਮਾਰਟਮ ਨਹੀਂ ਕਰਵਾਇਆ।
— Bikram Singh Majithia (@bsmajithia) May 16, 2025
👉ਸਰਕਾਰ ਨੇ ਹਰ ਹੀਲਾ ਵਰਤਿਆ ਇਸ ਘਟਨਾ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ।
👉 ਹੁਣ ਬਾਬਾ ਬਕਾਲਾ ਸਾਹਿਬ ਹਲਕੇ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਸ਼ਰੇਆਮ ਹੋ ਰਹੀ ਹੈ।
👉 ਯੁੱਧ ਨਸ਼ਿਆਂ ਵਿਰੁੱਧ ਇੱਕ PR… pic.twitter.com/HfumsVvhJD
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੌਤਾਂ ਤਾਂ ਪਹਿਲੇ ਦਿਨ ਹੀ ਹੋ ਗਈਆਂ ਸਨ ਜਿਸ ਤੋਂ ਬਾਅਦ ਜ਼ਿਆਦਾ ਮਾਮਲਾ ਨਾ ਵਧੇ ਇਸ ਕਰਕੇ ਮੌਤਾਂ ਦੀ ਗਿਣਤੀ ਉੱਤੇ ਪਰਦਾ ਪਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹੈ ਤੇ ਇਸ ਸਰਕਾਰ ਦਾ ਕੰਮਾਂ ਦੀ ਥਾਂ ਮਸ਼ਹੂਰੀਆਂ ਉੱਤੇ ਧਿਆਨ ਹੈ। ਪੰਜਾਬ ਦੇ ਜੋ ਨਸ਼ੇ ਤੇ ਖ਼ਰਾਬ ਕਾਨੂੰਨ ਵਿਵਸਥਾ ਦੇ ਹਾਲ ਬਣ ਗਏ ਹਨ ਉਸ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਰਪਾਲ ਚੀਮਾ ਜ਼ਿੰਮੇਵਾਰ ਹੈ।
ਜ਼ਿਕਰ ਕਰ ਦਈਏ ਕਿ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਡਰੇ ਹੋਏ ਲੋਕਾਂ ਨੇ ਖ਼ੁਦ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਖੇ ਸ਼ਰਾਬ ਦੀ ਗ਼ੈਰ-ਕਾਨੂੰਨੀ ਵਿਕਰੀ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਲਿਫ਼ਾਫ਼ਿਆਂ ਤੇ ਬੋਤਲਾਂ ਵਿੱਚ ਨਾਜਾਇਜ਼ ਸ਼ਰਾਬ ਲਿਆਉਂਦੇ ਫੜਿਆ ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਇੱਥੇ ਵੀ ਮਜੀਠਾ ਵਾਂਗ ਸ਼ਰਾਬ ਗ਼ੈਰ-ਕਾਨੂੰਨੀ ਤੌਰ 'ਤੇ ਪ੍ਰਚੂਨ ਪੱਧਰ 'ਤੇ ਵੇਚੀ ਜਾ ਰਹੀ ਹੈ। ਪੁੱਛਣ 'ਤੇ ਉਸਨੇ ਕਿਹਾ ਕਿ ਇੱਕ ਅਪਾਹਜ ਵਿਅਕਤੀ ਇਹ ਸ਼ਰਾਬ ਵੇਚ ਰਿਹਾ ਸੀ। 50 ਰੁਪਏ ਵਿੱਚ ਉਹ ਇੱਕ ਥੈਲੇ ਵਿੱਚ ਸ਼ਰਾਬ ਦਿੰਦਾ ਹੈ। ਲੋਕਾਂ ਨੇ ਇਸ ਦੇ 3 ਵੀਡੀਓ ਬਣਾਏ ਤੇ ਵਾਇਰਲ ਕਰ ਦਿੱਤੇ। ਜਦੋਂ ਇਹ ਵੀਡੀਓ ਵਾਇਰਲ ਹੋ ਕੇ ਅੰਮ੍ਰਿਤਸਰ ਪੁਲਿਸ ਤੱਕ ਪਹੁੰਚੀ ਤਾਂ ਪੁਲਿਸ ਜਾਗ ਪਈ ਜਿਸ ਤੋਂ ਬਾਅਦ ਗੈਰ-ਕਾਨੂੰਨੀ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ।






















