ਪੜਚੋਲ ਕਰੋ

Report Card: ਮਾਨ ਸਰਕਾਰ ਨੇ ਗਾਵਾਂ ਦੀ ਲੰਪੀ ਸਕਿਨ ਬੀਮਾਰੀ ਨਾਲ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ-ਭੁੱਲਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਦੁੱਗਣੀਆਂ ਕਰਕੇ 418 ਕਰ ਦਿੱਤੀਆਂ ਹਨ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀਆਂ ਗਾਵਾਂ ਵਿੱਚ ਫੈਲੀ ਲਾਗ ਦੀ ਬੀਮਾਰੀ ਲੰਪੀ ਸਕਿਨ ਨੂੰ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ ਹੈ। ਜਿਥੇ ਸਰਕਾਰ ਨੇ ਸੂਬੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਹਰ ਸਥਿਤੀ 'ਤੇ ਨੇੜਿਉਂ ਨਜ਼ਰ ਰੱਖਣ ਅਤੇ ਭਵਿੱਖੀ ਰਣਨੀਤੀਆਂ ਉਲੀਕਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ, ਉਥੇ ਤੁਰੰਤ ਲੋੜੀਂਦੀ ਵੈਕਸੀਨ ਤੇ ਦਵਾਈਆਂ ਮੰਗਵਾਈਆਂ ਅਤੇ ਹੇਠਲੇ ਪੱਧਰ ਤੱਕ ਪ੍ਰਭਾਵੀ ਇਲਾਜ ਮੁਹੱਈਆ ਕਰਵਾਉਣ ਲਈ ਸਮਰਪਿਤ ਟੀਮਾਂ ਬਣਾਈਆਂ। ਇਸ ਦੇ ਨਾਲ ਹੀ ਭਵਿੱਖੀ ਯੋਜਨਾ ਉਲੀਕਦਿਆਂ ਸੂਬਾ ਸਰਕਾਰ ਨੇ 15 ਫ਼ਰਵਰੀ, 2023 ਤੋਂ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦਾ ਵੀ ਫ਼ੈਸਲਾ ਕੀਤਾ ਹੈ।

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਬੀਮਾਰੀ 'ਤੇ ਕਾਬੂ ਪਾਉਣ ਲਈ ਸਰਕਾਰ ਨੇ 1.54 ਕਰੋੜ ਰੁਪਏ ਮੁੱਲ ਦੀ ਗੋਟ ਪੌਕਸ ਵੈਕਸੀਨ ਦੀਆਂ 10 ਲੱਖ ਖ਼ੁਰਾਕਾਂ ਜਹਾਜ਼ ਰਾਹੀਂ ਮੰਗਵਾਈਆਂ ਅਤੇ ਸੂਬੇ ਭਰ ਵਿੱਚ ਪਸ਼ੂਆਂ ਦੇ ਇਲਾਜ ਲਈ 1.37 ਕਰੋੜ ਰੁਪਏ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੀਬ 9.5 ਲੱਖ ਗਾਵਾਂ ਨੂੰ ਟੀਕੇ ਲਾਏ ਗਏ।

ਮੰਤਰੀ ਸਮੂਹ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਲ ਹਨ, ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਕਰੀਬ 25 ਲੱਖ ਗਾਵਾਂ ਦੀ 100 ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫ਼ਰਵਰੀ, 2023 ਤੋਂ ਸ਼ੁਰੂ ਕਰਕੇ 30 ਅ੍ਰਪੈਲ, 2023 ਤੱਕ ਮੁਕੰਮਲ ਕੀਤੀ ਜਾਵੇ ਅਤੇ ਇਸ ਨੂੰ ਸਮਾਂਬੱਧ ਤਰੀਕੇ ਨਾਲ ਖ਼ਤਮ ਕਰਨ ਲਈ ਵਿਉਂਤਬੰਦੀ ਉਲੀਕੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ (ਤੇਲੰਗਾਨਾ) ਤੋਂ ਕਿਫ਼ਾਇਤੀ ਦਰਾਂ 'ਤੇ ਗਾਵਾਂ ਦੀ ਆਬਾਦੀ ਮੁਤਾਬਕ ਕਰੀਬ 25 ਲੱਖ ਡੋਜ਼ ਖ਼ਰੀਦਣ ਲਈ ਚਾਰਾਜੋਈ ਕੀਤੀ ਜਾਵੇ। ਕੈਬਨਿਟ ਮੰਤਰੀਆਂ ਨੇ ਮੱਝਾਂ ਨੂੰ ਗੋਟ ਪੌਕਸ ਦੇ ਟੀਕੇ ਲਾਉਣ ਸਬੰਧੀ ਸੁਝਾਅ ਦੇਣ ਵਾਸਤੇ 7 ਮੈਂਬਰੀ ਮਾਹਰ ਕਮੇਟੀ ਵੀ ਬਣਾਈ ਹੈ।

ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬੇ ਵਿੱਚ ਕਿਸਾਨਾਂ ਅਤੇ ਖ਼ਾਸਕਰ ਪਸ਼ੂ ਪਾਲਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਦੱਸਣ ਲਈ ਜਾਗਰੂਕਤਾ ਮੁਹਿੰਮ ਅਰੰਭੀ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੀ ਪੱਧਰ 'ਤੇ ਵੀ ਅਗਾਊਂ ਇਹਤਿਆਤ ਅਪਣਾ ਸਕਣ।

ਦੱਸ ਦੇਈਏ ਕਿ ਬੀਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ 673 ਟੀਕਾਕਰਨ ਟੀਮਾਂ ਗਠਤ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ.ਵੀ.ਐਸ.ਸੀ.) ਦੇ ਅੰਤਮ ਸਾਲ ਦੇ ਵਿਦਿਆਰਥੀਆਂ ਅਤੇ ਇੰਟਰਨਜ਼ ਨੂੰ ਵੀ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਟੀਮਾਂ ਵੱਲੋਂ ਸੂਬੇ ਵਿੱਚ ਬੀਮਾਰੀ ਦੇ ਇਲਾਜ ਅਤੇ ਕੰਟਰੋਲ ਲਈ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਨਿਯਮਤ ਪਾਲਣਾ ਯਕੀਨੀ ਬਣਾਈ ਗਈ।

ਵੈਟਰਨਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਦੁੱਗਣੀਆਂ ਕੀਤੀਆਂ

ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਇੱਕ ਹੋਰ ਮਾਅਰਕਾ ਮਾਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਦੁੱਗਣੀਆਂ ਕਰਕੇ 418 ਕਰ ਦਿੱਤੀਆਂ ਹਨ।

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ, "ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ। ਸਾਡੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰਾਂ ਦੀਆਂ ਇਨ੍ਹਾਂ ਆਸਾਮੀਆਂ 'ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।"

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ (ਵੀ.ਆਈਜ਼.) ਦੀ ਭਰਤੀ ਕੀਤੀ ਗਈ ਹੈ। ਇਸੇ ਤਰ੍ਹਾਂ ਵਿਭਾਗ ਵੱਲੋਂ 60 ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ
6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ
Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ
Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ
Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?
Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?
Embed widget