Punjab Holiday: ਪੰਜਾਬ 'ਚ ਮੰਗਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਿਉਂ ?
Punjab Holiday: ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਦੇ ਮੌਕੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ...

Punjab Holiday: ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਦੇ ਮੌਕੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ 20 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਾਣੋ ਕਿਉਂ ਹੋਏਗੀ ਛੁੱਟੀ?
ਗੌਰਤਲਬ ਹੈ ਕਿ ਸਤਿਗੁਰੂ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਹਰ ਸਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ ਸਬੰਧੀ ਸ਼ਰਧਾਲੂਆਂ ਨੇ ਹਲਕਾ ਗੁਰਦਾਸਪੁਰ ਦੇ ਰਮਨ ਬਹਿਲ ਦੀ ਅਗਵਾਈ ਹੇਠ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਭੇਜ ਕੇ 20 ਜਨਵਰੀ ਨੂੰ ਜ਼ਿਲ੍ਹੇ ਵਿੱਚ ਛੁੱਟੀ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਜ਼ਿਲ੍ਹੇ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















