ਪੜਚੋਲ ਕਰੋ

ਅਮਨ ਅਰੋੜਾ ਵੱਲੋਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਇੰਡਸਟਰੀਜ਼ ਵਿਭਾਗ ਵੱਲੋਂ ਮਿਲ ਕੇ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ

ਚੰਡੀਗੜ੍ਹ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗ਼ੌਰ ਕਰੇਗੀ। 

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ।

ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ਇੰਚਾਰਜ ਨੇ ਸਾਬਕਾ CM ਨੂੰ ਕੀਤਾ ਸਪੱਸ਼ਟ, ਕਿਹਾ- ਨਹੀਂ ਬਦਲੇਗਾ ਪ੍ਰਧਾਨ, ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ
ਪੰਜਾਬ ਕਾਂਗਰਸ ਇੰਚਾਰਜ ਨੇ ਸਾਬਕਾ CM ਨੂੰ ਕੀਤਾ ਸਪੱਸ਼ਟ, ਕਿਹਾ- ਨਹੀਂ ਬਦਲੇਗਾ ਪ੍ਰਧਾਨ, ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ
ਗੁਰਦਾਸਪੁਰ: ਪਿੰਡ ਮਾਨਚੋਪੜਾ 'ਚ ਦਿਲਜੀਤ ਦੋਸਾਂਝ ਦੀ 'ਸਤਲੁਜ' ਦੀ ਸਕ੍ਰੀਨਿੰਗ, ਕਿਸਾਨ ਜਥੇਬੰਦੀ ਦੇ ਉਪਰਾਲੇ ਨਾਲ ਜੁੜੇ ਲੋਕ
ਗੁਰਦਾਸਪੁਰ: ਪਿੰਡ ਮਾਨਚੋਪੜਾ 'ਚ ਦਿਲਜੀਤ ਦੋਸਾਂਝ ਦੀ 'ਸਤਲੁਜ' ਦੀ ਸਕ੍ਰੀਨਿੰਗ, ਕਿਸਾਨ ਜਥੇਬੰਦੀ ਦੇ ਉਪਰਾਲੇ ਨਾਲ ਜੁੜੇ ਲੋਕ
ਪੰਜਾਬ ਦੇ ਪਿੰਡਾਂ 'ਚ ਹੋਵੇਗੀ ਦਿਲਜੀਤ ਦੀ ਸਤਲੁਜ ਦੀ ਸਕ੍ਰੀਨਿੰਗ, ਗੁਰਦਾਸਪੁਰ ਤੋਂ ਹੋਈ ਸ਼ੁਰੂਆਤ
ਪੰਜਾਬ ਦੇ ਪਿੰਡਾਂ 'ਚ ਹੋਵੇਗੀ ਦਿਲਜੀਤ ਦੀ ਸਤਲੁਜ ਦੀ ਸਕ੍ਰੀਨਿੰਗ, ਗੁਰਦਾਸਪੁਰ ਤੋਂ ਹੋਈ ਸ਼ੁਰੂਆਤ
ਕਾਂਗਰਸ ਨੇ ਪੰਜਾਬ ਚੋਣਾਂ ਦੀ ਖਿੱਚ ਲਈ ਤਿਆਰੀ, ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
ਕਾਂਗਰਸ ਨੇ ਪੰਜਾਬ ਚੋਣਾਂ ਦੀ ਖਿੱਚ ਲਈ ਤਿਆਰੀ, ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget