ਪੜਚੋਲ ਕਰੋ

ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ, 9 ਮਹੀਨਿਆਂ 'ਚ 3222 ਕੇਸ ਨਿਬੇੜੇ: ਮੀਤ ਹੇਅਰ

Punjab News: ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣ ਲਈ ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਗਏ ਹਨ।

Punjab News: ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣ ਲਈ ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਗਏ ਹਨ। ਵਿਭਾਗ ਕੋਲ ਹੁਣ ਕੁੱਲ 5025 ਲੰਬਿਤ ਕੇਸਾਂ ਵਿੱਚੋਂ 1614 ਹੀ ਰਹਿ ਗਏ ਹਨ ਜਿਨ੍ਹਾਂ ਨੂੰ ਵੀ ਜਲਦ ਨਿਪਾਇਆ ਜਾਵੇਗਾ।

ਇਹ ਜਾਣਕਾਰੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਹਿਰੀ ਪਾਣੀ ਦੇ ਝਗੜਿਆਂ ਦੇ ਕਈ ਸਾਲਾਂ ਤੋਂ ਲੰਬਿਤ ਪਏ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਉਪਰੰਤ ਦਿੱਤੀ। ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਨੂੰ ਵੀ ਜਲਦ ਨਿਪਟਾਇਆ ਜਾਵੇ ਤਾਂ ਜੋ ਕਿਸਾਨ ਨਹਿਰੀ ਪਾਣੀ ਤੋਂ ਵਾਂਝਾ ਨਾ ਰਹੇ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਨਹਿਰੀ ਪਾਣੀ ਨੂੰ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ ਉੱਥੇ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣਾ ਵੀ ਯਕੀਨੀ ਬਣਾ ਰਹੀ ਹੈ।ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਨਿਬੇੜਨ ਦੇ ਕੰਮ ਉਤੇ ਜਲ ਸਰੋਤ ਵਿਭਾਗ ਦੇ ਤਕਨੀਕੀ ਅਮਲੇ ਅਤੇ ਮਾਲ ਸਟਾਫ਼ ਜਿਨ੍ਹਾਂ ਵਿੱਚ ਪਟਵਾਰੀ, ਜ਼ਿਲੇਦਾਰ ਤੇ ਡਿਪਟੀ ਕੁਲੈਕਟਰ ਆਦਿ ਸ਼ਾਮਲ ਹਨ, ਨੂੰ ਨਿਗਰਾਨੀ ਉੱਤੇ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: Punjab News: ਰਾਜਸਥਾਨ ਨੂੰ ਪਾਣੀ ਦੇਣ 'ਤੇ ਸੀਐਮ ਮਾਨ ਦਾ ਆਇਆ ਜਵਾਬ, ਖਹਿਰਾ ਨੇ ਮੰਗਿਆ ਸੀ ਸਪਸ਼ੀਕਰਨ

ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਦੇ ਕੰਮ ਦੀ ਸਮੀਖਿਆ ਦੌਰਾਨ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਲ ਸਰੋਤ ਵਿਭਾਗ ਕੋਲ ਕਈ ਸਾਲਾਂ ਤੋਂ ਕਿਸਾਨਾਂ ਦੇ ਨਹਿਰੀ ਪਾਣੀ ਦੇ ਝਗੜੇ ਦੇ ਕੇਸ ਲੰਬਿਤ ਪਏ ਸਨ। ਕਈ ਕੇਸ ਤਾਂ ਦਹਾਕਿਆਂ ਦੇ ਲੰਬਿਤ ਪਏ ਸਨ।ਵਿਭਾਗ ਵੱਲੋਂ ਇਸ ਕੰਮ ਨੂੰ ਤਰਜੀਹ ਦਿੰਦਿਆਂ ਅਜਿਹੇ ਕੇਸਾਂ ਸੰਬੰਧੀ ਕਿਸਾਨਾਂ ਦੀਆਂ ਵੱਡੀ ਗਿਣਤੀ ਅਰਜ਼ੀਆਂ ਦੀ ਸ਼ਨਾਖਤ ਕੀਤੀ ਗਈ ਹੈ ਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਉਪਰਾਲੇ ਕੀਤੇ ਗਏ। 

ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸਨ। ਇਸ ਤੋਂ ਬਾਅਦ ਸਰਕਾਰ ਨੇ ਹਫਤਾਵਾਰੀ ਆਧਾਰ 'ਤੇ ਪ੍ਰਾਪਤ ਸਾਰੀਆਂ ਅਰਜ਼ੀਆਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਿਰਫ 9 ਮਹੀਨਿਆਂ ਦੇ ਸਮੇਂ ਵਿੱਚ 3222 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਹੁਣ ਬਕਾਇਆ ਕੇਸਾਂ ਦੀ ਗਿਣਤੀ ਘਟ ਕੇ 1614 ਰਹਿ ਗਈ ਹੈ।ਇਹ ਵੀ ਜਲਦ ਨਿਪਟਾਏ ਜਾਣਗੇ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਵਿਭਾਗ ਦੇ ਕਰਮਚਾਰੀਆਂ ਦੀ ਵੱਧ ਲੋੜ ਹੈ, ਉੱਥੇ ਦੂਜੇ ਸਥਾਨਾਂ ਦੇ ਕਰਮਚਾਰੀਆਂ ਨੂੰ ਕੰਮ ਸੌਂਪਿਆ ਜਾ ਰਿਹਾ ਹੈ। ਸੂਬਾ ਸਰਕਾਰ ਲਈ ਕਿਸਾਨੀ ਪ੍ਰਮੁੱਖ ਤਰਜੀਹ ਹੈ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Mann vs Chani: ਹੁਣ ਗੁਰੂਘਰਾਂ 'ਚ ਨਿਬੜਣਗੇ ਸਿਆਸੀ ਕਲੇਸ਼ ? ਚੰਨੀ 'ਤੇ ਲੱਗੇ ਇਲਜ਼ਾਮ ਤਾਂ ਗੁਰੂਘਰ ਜਾ ਕੇ ਚੁੱਕ ਲਈ ਸਹੁੰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Embed widget