ਚੰਡੀਗੜ੍ਹ: ਅਬੂਧਾਬੀ 'ਚ ਫਸੇ ਪੰਜਾਬੀ ਨੌਜਵਾਨਾਂ ਨੂੰ ਬਾਹਰ ਕੱਢਣ ਅਤੇ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਸਬੰਧੀ ਪੁੱਛੇ ਗਏ ਸਵਾਲ 'ਤੇ ਬੋਲਦੇ ਹੋਏ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।


ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ: ਇੰਦਰਬੀਰ ਸਿੰਘ ਨਿੱਝਰ ਲੁਧਿਆਣਾ ਸਥਿਤ ਨਿੱਜੀ ਸਮਾਗਮ 'ਚ ਪਹੁੰਚੇ ਜਿਥੇ ਉਨ੍ਹਾਂ ਗੱਲਬਾਤ ਕਰਦੇ ਹੋਏ ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕੀਤੀ ਤਾਂ ਉਥੇ ਹੀ ਉਨ੍ਹਾਂ ਅਬੂਧਾਬੀ 'ਚ ਫਸੇ 100 ਦੇ ਕਰੀਬ ਪੰਜਾਬੀ ਨੌਜਵਾਨਾਂ ਨੂੰ ਕੱਢਣ ਸਬੰਧੀ ਵੀ ਕਿਹਾ ਕਿ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਧਿਆਨ 'ਚ ਇਹ ਮਸਲਾ ਆਇਆ ਹੈ ਤਾਂ ਜਲਦ ਹੀ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ।


ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਬੂਧਾਬੀ 'ਚ ਫਸੇ 100 ਦੇ ਕਰੀਬ ਪੰਜਾਬੀ ਨੌਜਵਾਨਾਂ ਦੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹਿਲਾਂ ਵੀ ਕਈ ਯਤਨ ਕਰਦੇ ਰਹੇ ਨੇ ਅਤੇ ਹੁਣ ਵੀ ਉਨ੍ਹਾਂ ਵੱਲੋਂ ਯਤਨ ਕਰ ਜਲਦ ਹੀ ਇਸ ਸੰਬੰਧ 'ਚ ਗੱਲਬਾਤ ਕਰ ਪੰਜਾਬੀਆਂ ਨੂੰ ਵਾਪਸ ਲਿਆਂਦਾ ਜਾਵੇਗਾ।


ਆਪ ਸੁਪਰੀਮੋ ਵੱਲੋਂ ਨੋਟਾਂ ਨੂੰ ਲੈ ਕੇ ਦਿੱਤੇ ਬਿਆਨ ਤੇ ਉਨ੍ਹਾਂ ਕਿਹਾ ਕਿ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ।ਇਸ ਤੇ ਰਾਏ ਦਿੱਤੀ ਗਈ ਹੈ ਮੰਨਣਾ ਨਾ ਮੰਨਣਾ ਕੇਂਦਰ ਸਰਕਾਰ ਦਾ ਫ਼ੈਸਲਾ ਹੈ। ਮੁੱਖ ਮੰਤਰੀ ਵੱਲੋਂ ਟੋਲ ਪਲਾਜ਼ੇ ਬੰਦ ਕਰਵਾਉਣ ਨੂੰ ਲੈ ਕੇ ਦਿੱਤੇ ਬਿਆਨ ਤੇ ਵੀ ਉਨ੍ਹਾਂ ਕਿਹਾ ਕਿ ਜੋ ਗ਼ਲਤ ਤਰੀਕੇ ਦੇ ਨਾਲ ਟੋਲ ਬਣੇ ਨੇ ਅਤੇ ਜਿਹਨਾਂ ਦੀ ਮੁਨਿਆਦ ਖ਼ਤਮ ਹੋ ਚੁੱਕੀ ਹੈ ਉਨ੍ਹਾਂ ਨੂੰ ਪਾਲਿਸੀ ਦੇ ਮੁਤਾਬਿਕ ਚੁਕਵਾਇਆ ਜਾਵੇਗਾ ਤਾਂ ਕਿ ਲੋਕਾਂ ਨੂੰ ਰਾਹਤ ਮਿਲ ਸਕੇ ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: