(Source: ECI/ABP News)
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
"ਆਖ਼ਰਕਾਰ ਸਰਕਾਰ ਨੇ ਆਮ ਜਨਤਾ ਦੀ ਗੱਲ ਸੁਣ ਲਈ ਹੈ। ਭਾਵੇਂ ਇਸ ਦੀ ਸ਼ੁਰੂਆਤ ਕੋਲਕਾਤਾ ਹਵਾਈ ਅੱਡੇ ਤੋਂ ਹੋ ਗਈ ਹੈ, ਪਰ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਇਸ ਨੂੰ ਦੇਸ਼ ਦੇ ਹੋਰ ਹਵਾਈ ਅੱਡਿਆਂ 'ਤੇ ਵੀ ਲਾਗੂ ਕਰ ਦਿੱਤਾ ਜਾਵੇਗਾ।
Punjab News: ਦੇਸ਼ ਦੇ ਸਾਰੇ ਹਵਾਈ ਅੱਡਿਆਂ 'ਤੇ ਮਹਿੰਗੇ ਖਾਣੇ ਦਾ ਮੁੱਦਾ ਲੰਬੇ ਸਮੇਂ ਤੋਂ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਸੰਸਦ ਦੇ ਇਸੇ ਸਰਦ ਰੁੱਤ ਸੈਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਹਵਾਈ ਅੱਡਿਆਂ 'ਤੇ ਮਹਿੰਗੇ ਭਾਅ ਮਿਲਣ ਵਾਲੇ ਪਾਣੀ, ਚਾਹ ਅਤੇ ਸਨੈਕਸ ਦੀ ਸਮੱਸਿਆ ਨੂੰ ਉਜਾਗਰ ਕੀਤਾ ਸੀ। ਉਨ੍ਹਾਂ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਸਰਕਾਰ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ''ਉਡਾਨ ਯਾਤਰੀ ਕੈਫੇ'' ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ ਅਤੇ ਇਸ ਦੀ ਸ਼ੁਰੂਆਤ ਕੋਲਕਾਤਾ ਏਅਰਪੋਰਟ ਤੋਂ ਕੀਤੀ ਜਾਵੇਗੀ, ਜਿੱਥੇ ਕਿਫਾਇਤੀ ਦਰਾਂ 'ਤੇ ਖਾਣਾ ਮੁਹੱਈਆ ਕਰਵਾਈਆ ਜਾਵੇਗ
ਕੇਂਦਰੀ ਸ਼ਹਿਰੀ ਏਵੀਏਸ਼ਨ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ "ਉਡਾਨ ਯਾਤਰੀ ਕੈਫੇ" ਸ਼ੁਰੂ ਕੀਤਾ ਜਾਵੇਗਾ। ਹਾਲਾਂਕਿ ਇਹ ਇਕ ਪਾਇਲਟ ਪ੍ਰੋਜੈਕਟ ਹੋਵੇਗਾ, ਜਿਸ ਨੂੰ ਬਾਅਦ ਵਿਚ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.) ਦੇ ਹੋਰ ਹਵਾਈ ਅੱਡਿਆਂ 'ਤੇ ਲਾਗੂ ਕੀਤਾ ਜਾਵੇਗਾ। ਇਸ ਕੈਫੇ ਵਿੱਚ ਪਾਣੀ ਦੀਆਂ ਬੋਤਲਾਂ, ਚਾਹ, ਕੌਫੀ ਅਤੇ ਸਨੈਕਸ ਵਾਜਬ ਕੀਮਤਾਂ 'ਤੇ ਉਪਲਬਧ ਹੋਣਗੇ, ਜਿਸ ਨਾਲ ਯਾਤਰੀਆਂ ਨੂੰ ਕਾਫੀ ਰਾਹਤ ਮਿਲੇਗੀ।
ਸਸਤੀਆਂ ਸਹੂਲਤਾਂ ਦੀ ਲੋੜ 'ਤੇ ਜ਼ੋਰ ਦਿੱਤਾ ਸੰਸਦ ਮੈਂਬਰ ਰਾਘਵ ਚੱਢਾ ਨੇ ਇਸ 'ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਸਕਾਰਾਤਮਕ ਕਦਮ ਦੱਸਿਆ ਹੈ। ਉਨ੍ਹਾਂ ਕਿਹਾ, "ਆਖ਼ਰਕਾਰ ਸਰਕਾਰ ਨੇ ਆਮ ਜਨਤਾ ਦੀ ਗੱਲ ਸੁਣ ਲਈ ਹੈ। ਭਾਵੇਂ ਇਸ ਦੀ ਸ਼ੁਰੂਆਤ ਕੋਲਕਾਤਾ ਹਵਾਈ ਅੱਡੇ ਤੋਂ ਹੋ ਗਈ ਹੈ, ਪਰ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਇਸ ਨੂੰ ਦੇਸ਼ ਦੇ ਹੋਰ ਹਵਾਈ ਅੱਡਿਆਂ 'ਤੇ ਵੀ ਲਾਗੂ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਹਵਾਈ ਯਾਤਰਾ ਕਰਨ ਵਾਲੇ ਸਾਡੇ ਦੇਸ਼ ਦੇ ਨਾਗਰਿਕਾਂ ਨੂੰ ਹਵਾਈ ਅੱਡਿਆਂ 'ਤੇ ਪਾਣੀ, ਚਾਹ ਜਾਂ ਕੌਫੀ ਲਈ 100-250 ਰੁਪਏ ਨਹੀਂ ਖਰਚਣੇ ਪੈਣਗੇ।" ਉਨ੍ਹਾਂ ਅੱਗੇ ਕਿਹਾ, "ਇਹ ਆਮ ਯਾਤਰੀਆਂ ਲਈ ਅਸੁਵਿਧਾਜਨਕ ਹੈ। ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਯਾਤਰੀਆਂ ਨੂੰ ਵਾਜਬ ਕੀਮਤਾਂ 'ਤੇ ਬਿਹਤਰ ਸੁਵਿਧਾਵਾਂ ਮਿਲਣ।"
ਸੰਸਦ 'ਚ ਹਵਾਈ ਅੱਡਿਆਂ 'ਤੇ ਮਹਿੰਗੇ ਖਾਣੇ ਦਾ ਮੁੱਦਾ ਉਠਾਉਂਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਸੀ ਕਿ ਦੇਸ਼ ਦੇ ਹਵਾਈ ਅੱਡਿਆਂ 'ਤੇ ਮਹਿੰਗੇ ਖਾਣੇ ਅਤੇ ਮਾੜੇ ਪ੍ਰਬੰਧਾਂ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। "ਏਅਰਪੋਰਟਾਂ 'ਤੇ ਪਾਣੀ ਦੀ ਇੱਕ ਬੋਤਲ 100 ਰੁਪਏ ਵਿੱਚ ਮਿਲਦੀ ਹੈ। ਚਾਹ ਦੇ ਇੱਕ ਕੱਪ ਦੀ ਕੀਮਤ ਵੀ 200-250 ਰੁਪਏ ਹੈ। ਕੀ ਸਰਕਾਰ ਹਵਾਈ ਅੱਡਿਆਂ 'ਤੇ ਸਸਤੀ ਅਤੇ ਵਾਜਬ ਕੀਮਤ ਵਾਲੀ ਕੰਟੀਨ ਨਹੀਂ ਸ਼ੁਰੂ ਕਰ ਸਕਦੀ?" ਉਨ੍ਹਾਂ ਕਿਹਾ ਸੀ, "ਸਾਡੇ ਹਵਾਈ ਅੱਡਿਆਂ ਦੀ ਹਾਲਤ ਹੁਣ ਬੱਸ ਅੱਡਿਆਂ ਨਾਲੋਂ ਵੀ ਮਾੜੀ ਹੋ ਗਈ ਹੈ। ਲੰਬੀਆਂ ਕਤਾਰਾਂ, ਭੀੜ-ਭੜੱਕੇ ਅਤੇ ਅਸੰਗਤ ਪ੍ਰਬੰਧਾਂ ਕਾਰਨ ਯਾਤਰੀ ਆਪਣੀ ਯਾਤਰਾ ਦੇ ਸ਼ੁਰੂ ਵਿੱਚ ਹੀ ਨਿਰਾਸ਼ ਹੋ ਜਾਂਦੇ ਹਨ।"
ਸਾਂਸਦ ਰਾਘਵ ਚੱਢਾ ਨੇ ਆਮ ਆਦਮੀ ਦੀ ਇਸ ਆਵਾਜ਼ ਨੂੰ ਸੰਸਦ 'ਚ ਜ਼ੋਰਦਾਰ ਢੰਗ ਨਾਲ ਉਠਾਇਆ ਤਾਂ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਮ ਲੋਕਾਂ ਦੇ ਦਿਲ ਦੀ ਆਵਾਜ਼ ਦੱਸਿਆ। ਉਨ੍ਹਾਂ ਦੇ ਭਾਸ਼ਣ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਾਫੀ ਸੁਰਖੀਆਂ ਬਟੋਰੀਆਂ। ਇੱਥੋਂ ਤੱਕ ਕਿ ਚੀਨ ਦੀ ਸਰਹੱਦ ਨਾਲ ਲੱਗਦੇ ਲੱਦਾਖ ਦੇ ਚੁਸ਼ੁਲ ਦੇ ਕੌਂਸਲਰ ਕੋਂਚੋਕ ਸਟੈਨਜਿਨ ਨੇ ਵੀ ਉਨ੍ਹਾਂ ਦੀ ਗੱਲ ਦਾ ਸਮਰਥਨ ਕੀਤਾ ਅਤੇ ਲਿਖਿਆ ਕਿ ਅਸੀਂ ਬਾਕੀ ਦੇ ਹਵਾਈ ਸੰਪਰਕ ਤੋਂ ਕੱਟੇ ਹੋਏ ਹਾਂ, ਫਿਰ ਵੀ ਕਿਫਾਇਤੀ ਕਿਰਾਏ ਇੱਕ ਦੂਰ ਦਾ ਸੁਪਨਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
