Advisory for students in Canada: ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਅਧਿਕਾਰੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਸੀ ਤੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ। 


ਇਹ ਵੀ ਪੜ੍ਹੋ- Punjab Breaking News LIVE: ਪਰਾਲੀ ਸਾੜਨ ਵਾਲਿਆਂ ਦੀ ਸ਼ਾਮਤ, ਡੀਸੀਪੀ ਨੂੰ ਮਹਿੰਗਾ ਪਿਆ ਵਿਧਾਇਕ ਨਾਲ ਉਲਝਣਾ, ਕਿਸਾਨ ਮੇਲੇ 'ਚ ਪਹੁੰਚ ਰਹੇ ਸੀਐਮ ਮਾਨ, ਸ਼੍ਰੋਮਣੀ ਕਮੇਟੀ ਨੇ ਬੁਲਾਈ ਹੰਗਾਮੀ ਮੀਟਿੰਗ



ਕੈਨੇਡਾ ਵਿੱਚ ਨਸਲੀ ਤੇ ਸੰਪਰਦਾਇਕ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਇਸ ਮਾਮਲੇ ਵਿਚ ਚੌਕਸ ਰਹਿਣ ਲਈ ਕਿਹਾ ਹੈ। ਐਡਵਾਈਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਓਟਾਵਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਕੋਲ ਆਪਣੀਆਂ ਸ਼ਿਕਾਇਤਾਂ ਵੀ ਦੇ ਸਕਦੇ ਹਨ। 


 






ਇਹ ਸ਼ਿਕਾਇਤਾਂ ਰਜਿਸਟਰਡ ਕੀਤੀਆਂ ਜਾਣਗੀਆਂ। ਸਲਾਹਕਾਰ ਨੇ ਕਿਹਾ ਅਜਿਹੀ ਰਜਿਸਟ੍ਰੇਸ਼ਨ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਨੂੰ ਕਿਸੇ ਵੀ ਲੋੜ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਨਾਲ ਬਿਹਤਰ ਢੰਗ ਨਾਲ ਸੰਪਰਕ ਕਰਨ ਦੇ ਯੋਗ ਬਣਾਵੇਗੀ।


ਇਹ ਵੀ ਪੜ੍ਹੋ- ਸੁਪਰੀਮ ਕੋਰਟ ਵੱਲੋਂ ਵੱਡੇ ਝਕਟੇ ਮਗਰੋਂ ਸ਼੍ਰੋਮਣੀ ਕਮੇਟੀ ਨੇ ਬੁਲਾਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।