Pannu Vs India Govt: ਭਾਰਤ ਸਰਕਾਰ ਕਰਨ ਜਾ ਰਹੀ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ਵੱਡੀ ਕਾਰਵਾਈ, ਕੇਂਦਰ ਨੇ ਹੁਕਮ ਕੀਤੇ ਜਾਰੀ
Gurpatwant Singh Pannu Vs India Govt: ਕੁਝ ਦਿਨ ਪਹਿਲਾਂ ਵੀ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਵਿੱਚ 19 ਨਵੰਬਰ ਨੂੰ ਏਅਰ ਇੰਡੀਆਂ ਦੀਆਂ ਫਲਾਈਟਾਂ 'ਚ ਧਮਾਕਾ ਕਰਨ ਦੀ ਧਮਕੀ ਦਿੱਤੀ ਸੀ। ਪੰਨੂ ਵੱਲੋਂ ਪੰਜਾਬ ਅਤੇ ਦਿੱਲੀ
Gurpatwant Singh Pannu - ਭਾਰਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਮੁੜ ਦੇਸ਼ ਵਿੱਚ ਧਮਕੀਆਂ ਦੇ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਭਾਰਤ ਸਰਕਾਰ ਹੁਣ ਗੁਰਪਤਵੰਤ ਸਿੰਘ ਪੰਨੂ 'ਤੇ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ 'ਚ ਲਗਾਤਾਰ ਕਾਲਾਂ ਕਰਕੇ ਲੋਕਾਂ ਨੂੰ ਭੜਕਾ ਰਿਹਾ ਹੈ।
ਕੁਝ ਦਿਨ ਪਹਿਲਾਂ ਵੀ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਵਿੱਚ 19 ਨਵੰਬਰ ਨੂੰ ਏਅਰ ਇੰਡੀਆਂ ਦੀਆਂ ਫਲਾਈਟਾਂ 'ਚ ਧਮਾਕਾ ਕਰਨ ਦੀ ਧਮਕੀ ਦਿੱਤੀ ਸੀ। ਪੰਨੂ ਵੱਲੋਂ ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ 'ਚ ਲਗਾਤਾਰ ਕਾਲਾਂ ਕਰਕੇ ਲੋਕਾਂ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਇਹਨਾਂ ਕਾਲਾਂ ਨੂੰ ਰੋਕਣ ਦਾ ਫੈਸਲਾ ਲਿਆ ਹੈ।
ਕੇਂਦਰ ਸਰਕਾਰ ਨੇ ਗੁਰਪਤਵੰਤ ਪੰਨੂ ਦੀ ਆਵਾਜ਼ ਵਾਲੀਆਂ ਫ਼ੋਨ ਕਾਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਹਰ ਕੰਪਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਅ ਹੈ। ਬਿਨਾ ਜਾਂਚ ਤੋਂ ਵਿਦੇਸ਼ੀ ਨੰਬਰ ਦੀ ਕਾਲ ਸਿੱਧਾਂ ਗਾਹਕ ਦੇ ਫੋਨ 'ਤੇ ਨਹੀਂ ਭੇਜੀ ਜਾਣੀ ਚਾਹੀਦੀ। ਇਸ ਤੋਂ ਇਲਾਵਾ ਗੁਰਪਤਵੰਤ ਪੰਨੂ ਦੀ ਆਵਾਜ਼ ਪਛਾਣ ਕਰਨ ਵਾਲਾ ਸਾਫ਼ਟਵੇਅਰ ਵੀ ਤਿਆਰ ਕੀਤਾ ਜਾਵੇਗਾ। ਜੋ ਕਾਲ ਨੂੰ ਆਪਣੇ ਆਪ ਬਲੌਕ ਕਰ ਦੇਵੇਗਾ।
ਪੰਨੂ ਦੀ ਤਾਜ਼ਾ ਧਮਕੀ
ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਮੁੜ ਤੋਂ ਆਪਣੇ ਇੱਕ ਵੀਡੀਓ ਕਰਕੇ ਘਿਰੇ ਹੋਏ ਹਨ। ਹਾਲ ਹੀ ਵਿੱਚ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ 19 ਨਵੰਬਰ ਨੂੰ ਏਅਰ ਇੰਡੀਆ ਦੀਆਂ ਫਲਾਈਟਾਂ ਨੂੰ ਠੱਪ ਕਰਨ ਦੀ ਧਮਕੀ ਦਿੱਤੀ ਸੀ।
ਇਹ ਵੀਡੀਓ 4 ਨਵੰਬਰ ਨੂੰ ਸੋਸ਼ਲ ਮੀਡੀਆ ਉੱਤੇ ਆਈ ਸੀ। ਇਸ ਵਿੱਚ ਉਹ 19 ਨਵੰਬਰ ਨੂੰ ਏਅਰ ਇੰਡੀਆ ਵਿੱਚ ਸਫ਼ਰ ਕਰਨ ਵਾਲੇੇ ਲੋਕਾਂ ਨੂੰ ਚੇਤਾਵਨੀ ਦਿੰਦੇ ਸੁਣੇ ਜਾ ਸਕਦੇ ਹਨ। ਪੰਨੂ ਦੇ ਇਸ ਵੀਡੀਓ ਤੋਂ ਬਾਅਦ ਭਾਰਤ ਤੇ ਕੈਨੇਡਾ ਸਰਕਾਰ ਨੇ ਸਖ਼ਤ ਕਦਮ ਚੁੱਕਣ ਦੀ ਗੱਲ ਆਖੀ ਹੈ।
19 ਨਵੰਬਰ ਨੂੰ ਕ੍ਰਿਕਟ ਵਿਸ਼ਵ ਕੱਪ 2023 ਦਾ ਆਖ਼ਰੀ ਮੈਚ ਹੋਵੇਗਾ। ਭਾਰਤ ਇਸ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸਦਾ ਜ਼ਿਕਰ ਵੀ ਪੰਨੂ ਨੇ ਆਪਣੀ ਵੀਡੀਓ ਵਿੱਚ ਕੀਤਾ ਹੈ। ਗੁਰਪਤਵੰਤ ਸਿੰਘ ਪੰਨੂ ਨੇ ਇਸ ਵੀਡੀਓ ਵਿੱਚ ਕਿਹਾ ਕਿ ਸਿੱਖ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ ਵਿੱਚ ਸਫ਼ਰ ਨਾ ਕਰਨ ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।