Punjab News: ਪੰਜਾਬ ਸਰਕਾਰ ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ 14 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।
ਇਸ ਤੋਂ ਇਲਾਵਾ, ਸਰਕਾਰ ਦੁਆਰਾ ਜਾਰੀ ਛੁੱਟੀਆਂ ਦੀ ਸੂਚੀ ਵਿੱਚ 8 ਮਾਰਚ ਵੀ ਇੱਕ ਰਾਖਵੀਂ ਛੁੱਟੀ ਹੈ। ਇਸ ਦਿਨ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਇਸ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 8 ਮਾਰਚ ਨੂੰ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਇੱਕ ਸਰਕਾਰੀ ਕਰਮਚਾਰੀ ਇੱਕ ਸਾਲ ਵਿੱਚ ਕੋਈ ਵੀ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਸ ਸਾਲ ਪੰਜਾਬ ਦੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ 28 ਛੁੱਟੀਆਂ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਸਰਕਾਰੀ ਕਰਮਚਾਰੀ ਆਪਣੀ ਪਸੰਦ ਅਨੁਸਾਰ ਕੋਈ ਵੀ 2 ਛੁੱਟੀਆਂ ਲੈ ਸਕਦੇ ਹਨ।
ਹੋਲੀ ਦਾ ਤਿਉਹਾਰ
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOrE: Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਹੁਣ ਆਉਣ ਵਾਲੇ ਦਿਨਾਂ 'ਚ ਮਿਲੇਗਾ ਇਹ ਫਾਇਦਾ; ਜ਼ਰੂਰ ਪੜ੍ਹੋ...