ਚੰਡੀਗੜ੍ਹ: ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਰਕਾਰ ਲਈ ਮੁਸੀਬਤ ਬਣ ਰਹੀਆਂ ਹਨ। ਸੁਪਰੀਮ ਕੋਰਟ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਸਰਕਾਰ ਵੱਲੋਂ ਆਦੇਸ਼ ਦਿੱਤੇ ਜਾਣ ਤੋਂ ਬਾਅਦ ਸਰਕਾਰ ਨੇ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਨੂੰ ਕਿਸਾਨ ਸੰਗਠਨ ਵੱਲੋਂ ਧੋਖਾਧੜੀ ਦੱਸਿਆ ਜਾ ਰਿਹਾ ਹੈ।
ਹੁਣ ਸਰਕਾਰ, ਸੁਪਰੀਮ ਕੋਰਟ 'ਚ ਅਗਲੀ ਪੇਸ਼ੀ ਨੂੰ ਲੈ ਕੇ ਅਲਰਟ ਹੋ ਗਈ ਹੈ। ਇਸ ਲਈ ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਖੇਤਰਾਂ 'ਚ ਜਾਣ ਤੇ ਮੁਆਵਜ਼ੇ ਦੇ ਫਾਰਮ ਕਿਸਾਨਾਂ ਨੂੰ ਵੰਡਣ।
ਸੁਪਰੀਮ ਕੋਰਟ 'ਚ ਅਪੀਲ ਕਰਨ ਵੇਲੇ ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਸੀ ਕਿ ਸਰਕਾਰ ਵੱਲੋਂ ਮੁਆਵਜ਼ਾ ਦੇਣ ਲਈ ਕੁਝ ਹੀ ਪਿੰਡ 'ਚ ਫਾਰਮ ਭੇਜੇ ਗਏ ਹਨ। ਅਜਿਹੀ ਸਥਿਤੀ 'ਚ ਸਰਕਾਰ ਇਸ ਮਾਮਲੇ ਬਾਰੇ ਅਦਾਲਤ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦੇਣਾ ਚਾਹੁੰਦੀ।
ਹੁਣ ਸਰਕਾਰ ਨੇ ਦਸਤਾਵੇਜ਼ੀ ਰਿਕਾਰਡ ਕੋਰਟ 'ਚ ਪੇਸ਼ ਕਰਨਾ ਹੈ ਕਿ ਕਿੰਨੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਸਰਕਾਰ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਤੇ ਵਿਭਾਗ ਦੇ ਅਧਿਕਾਰੀਆਂ ਨੇ ਇਹ ਫਾਰਮ ਹਰ ਪਿੰਡ 'ਚ ਭੇਜਣੇ ਸ਼ੁਰੂ ਕਰ ਦਿੱਤੇ ਹਨ। ਜੇਕਰ ਕੋਈ ਕਰਮਚਾਰੀ ਫਾਰਮ ਵੰਡਣ 'ਚ ਲਾਪ੍ਰਵਾਹੀ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ।
ਪਰਾਲੀ ਸਾੜਨ 'ਤੇ ਸਰਕਾਰ ਦਾ ਨਵਾਂ ਹੁਕਮ, ਅਫਸਰਾਂ ਨੂੰ ਪਾਈਆਂ ਭਾਜੜਾਂ
ਏਬੀਪੀ ਸਾਂਝਾ
Updated at:
18 Nov 2019 12:14 PM (IST)
ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਰਕਾਰ ਲਈ ਮੁਸੀਬਤ ਬਣ ਰਹੀਆਂ ਹਨ। ਸੁਪਰੀਮ ਕੋਰਟ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਸਰਕਾਰ ਵੱਲੋਂ ਆਦੇਸ਼ ਦਿੱਤੇ ਜਾਣ ਤੋਂ ਬਾਅਦ ਸਰਕਾਰ ਨੇ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਕੀਤਾ ਹੈ।
- - - - - - - - - Advertisement - - - - - - - - -