Farmers Protest: ਹਰਿਆਣਾ ਦੀਆਂ ਸਰਹੱਦਾਂ 'ਤੇ ਡਟੇ ਹੋਏ ਕਿਸਾਨਾਂ ਨੂੰ ਅੱਜ 7 ਦਿਨ ਹੋ ਗਏ ਹਨ। ਪਿਛਲੀ ਰਾਤ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਤਾਂ ਹੋਈ ਪਰ ਹੱਲ ਫਿਰ ਵੀ ਕੋਈ ਨਹੀਂ ਨਿਕਲਿਆ। ਐਤਵਾਰ ਨੂੰ ਕਿਸਾਨ ਲੀਡਰਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੌਥੇ ਦੌਰ ਦੀ ਬੈਠਕ 'ਚ ਕੇਂਦਰੀ ਮੰਤਰੀਆਂ ਨੇ 4 ਫਸਲਾਂ 'ਤੇ MSP ਦੇਣ ਦੀ ਪੇਸ਼ਕਸ਼ ਕੀਤੀ। 


ਕੇਂਦਰ ਸਰਕਾਰ ਦੇ ਮੰਤਰੀਆਂ ਨੇ  ਮੱਕੀ, ਕਪਾਹ, ਮਟਰ ਅਤੇ ਉੜਦ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ। ਜੋ ਪੰਜ ਸਾਲਾਂ ਲਈ ਸਹਿਕਾਰੀ ਸਭਾਵਾਂ ਰਾਹੀਂ ਖਰੀਦੇ ਜਾਣਗੇ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ 5 ਸਾਲ ਦਾ ਇਕਰਾਰਨਾਮਾ NAFED ਅਤੇ NCCF ਨਾਲ ਹੋਵੇਗਾ।


ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦੀ ਮੀਟਿੰਗ ਐਤਵਾਰ ਸ਼ਾਮ ਸਾਢੇ ਅੱਠ ਵਜੇ ਸ਼ੁਰੂ ਹੋਈ ਸੀ। ਇਹ 5 ਘੰਟੇ ਤੋਂ ਵੱਧ ਸਮਾਂ ਚੱਲੀ। ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਕੇਂਦਰੀ ਮੰਤਰੀ ਅਰਜੁਨ ਮੁੰਡਾ, ਨਿਤਿਆਨੰਦ ਰਾਏ, ਪਿਊਸ਼ ਗੋਇਲ, ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ।


ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ 19 ਅਤੇ 20 ਫਰਵਰੀ ਨੂੰ ਸਮੂਹ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 20 ਤਰੀਕ ਦੀ ਸ਼ਾਮ ਨੂੰ ਅਸੀਂ ਆਪਣਾ ਫੈਸਲਾ ਸੁਣਾਵਾਂਗੇ। ਦਿੱਲੀ ਕੂਚ ਨੂੰ 21 ਤਰੀਕ ਨੂੰ ਸਵੇਰੇ 11 ਵਜੇ ਤੱਕ ਸਟੈਂਡਬਾਏ 'ਤੇ ਰੱਖਿਆ ਗਿਆ ਹੈ। ਦੂਜੇ ਪਾਸੇ ਅੰਦੋਲਨ ਦੇ ਛੇਵੇਂ ਦਿਨ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਸ਼ਾਂਤੀ ਬਣੀ ਰਹੀ ਪਰ ਬੀਕੇਯੂ ਉਗਰਾਹਾਂ ਵੱਲੋਂ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। 


ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਗੱਲਬਾਤ 5 ਘੰਟੇ ਤੱਕ ਚੱਲੀ। ਮੈਂ ਪੰਜਾਬ ਦੀ ਬਿਹਤਰੀ ਲਈ ਗੱਲ ਕੀਤੀ। ਅਸੀਂ ਦਾਲਾਂ ਦੀ ਖਰੀਦ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ 'ਤੇ ਸਵਾਲ ਉਠਾਇਆ ਸੀ ਅਤੇ ਸਾਰੀ ਚਰਚਾ ਇਸ ਬਾਰੇ ਸੀ। ਇਸ ਤੋਂ ਇਲਾਵਾ ਮਾਨ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial