Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
ਆਈਪੀਐਸ ਸੁਰਿੰਦਰਪਾਲ ਸਿੰਘ ਪਰਮਾਰ, ਜੋ ਪਹਿਲਾਂ ਏਡੀਜੀਪੀ ਲਾਅ ਐਂਡ ਆਰਡਰ ਪੰਜਾਬ ਸਨ, ਨੂੰ ਹੁਣ ਨਾਗੇਸ਼ਵਰ ਰਾਓ ਦੀ ਥਾਂ 'ਤੇ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵਜੋਂ ਤਾਇਨਾਤ ਕੀਤਾ ਗਿਆ ਹੈ। ਦੋਵਾਂ ਅਧਿਕਾਰੀਆਂ ਨੂੰ ਜਲਦੀ ਹੀ ਆਪਣੇ ਅਹੁਦਿਆਂ ਦਾ ਚਾਰਜ ਸੰਭਾਲਣ ਦੇ ਹੁਕਮ ਵੀ ਦਿੱਤੇ ਗਏ ਹਨ।

Punjab News: ਪੰਜਾਬ ਸਰਕਾਰ ਨੇ ਸਿਰਫ਼ 37 ਦਿਨਾਂ ਬਾਅਦ ਹੀ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਜੀ. ਨਾਗੇਸ਼ਵਰ ਰਾਓ ਨੂੰ ਹਟਾ ਦਿੱਤਾ ਹੈ। ਉਨ੍ਹਾਂ ਨੂੰ ਹੁਣ ਏਡੀਜੀਪੀ ਪ੍ਰੋਵੀਜ਼ਨਿੰਗ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਹੁਣ ਆਈਪੀਐਸ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਤਾਇਨਾਤ ਕੀਤਾ ਗਿਆ ਹੈ।
ਰਾਜ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਦੋਵਾਂ ਸੀਨੀਅਰ ਅਧਿਕਾਰੀਆਂ ਦਾ ਪ੍ਰਸ਼ਾਸਨਿਕ ਆਧਾਰ 'ਤੇ ਤਬਾਦਲਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਆਈਪੀਐਸ ਸੁਰਿੰਦਰਪਾਲ ਸਿੰਘ ਪਰਮਾਰ, ਜੋ ਪਹਿਲਾਂ ਏਡੀਜੀਪੀ ਲਾਅ ਐਂਡ ਆਰਡਰ ਪੰਜਾਬ ਸਨ, ਨੂੰ ਹੁਣ ਨਾਗੇਸ਼ਵਰ ਰਾਓ ਦੀ ਥਾਂ 'ਤੇ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵਜੋਂ ਤਾਇਨਾਤ ਕੀਤਾ ਗਿਆ ਹੈ। ਦੋਵਾਂ ਅਧਿਕਾਰੀਆਂ ਨੂੰ ਜਲਦੀ ਹੀ ਆਪਣੇ ਅਹੁਦਿਆਂ ਦਾ ਚਾਰਜ ਸੰਭਾਲਣ ਦੇ ਹੁਕਮ ਵੀ ਦਿੱਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਰਿੰਦਰਪਾਲ ਸਿੰਘ ਪਰਮਾਰ ਆਈਜੀ ਬਾਰਡਰ ਰੇਂਜ ਵੀ ਰਹਿ ਚੁੱਕੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
