ਪੜਚੋਲ ਕਰੋ

Punjab news: ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਨੂੰ ਸਰਕਾਰ ਦੀ ਚੇਤਾਵਨੀ, ਫੜੇ ਗਏ ਤਾਂ...

Punjab news: ਪੰਚਾਇਤੀ ਜ਼ਮੀਨਾਂ 'ਤੇ ਮਾਈਨਿੰਗ 'ਚ ਭੂ-ਮਾਫੀਆ ਦੀ ਸ਼ਮੂਲੀਅਤ ਸਬੰਧੀ ਮੁੱਦੇ ਨੂੰ ਕਰੜੇ ਹੱਥੀਂ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਜਿਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਤੁਰੰਤ FIR ਦਰਜ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।

Punjab news: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੂਹ ਫੀਲਡ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਨਿਰੰਤਰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। 

ਵਿਕਾਸ ਭਵਨ (ਮੋਹਾਲੀ) ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਵਿਭਾਗ ਦੇ ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲਾਂਕਿ ਵਿਭਾਗ ਵੱਲੋਂ 11,665 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ ਪਰ ਹਾਲੇ ਵੀ ਸੂਬੇ ਵਿੱਚ ਹਜ਼ਾਰਾਂ ਏਕੜ ਕਾਸ਼ਤਯੋਗ ਅਤੇ ਗ਼ੈਰ-ਕਾਸ਼ਤਯੋਗ ਜ਼ਮੀਨ 'ਤੇ ਲੋਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਹੈ।

ਪੰਚਾਇਤੀ ਜ਼ਮੀਨਾਂ 'ਤੇ ਮਾਈਨਿੰਗ ਵਿੱਚ ਭੂ-ਮਾਫੀਆ ਦੀ ਸ਼ਮੂਲੀਅਤ ਸਬੰਧੀ ਮੁੱਦੇ ਨੂੰ ਕਰੜੇ ਹੱਥੀਂ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਜਿਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕਰਾਉਣ ਦੇ ਨਿਰਦੇਸ਼ ਦਿੱਤੇ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਮਾਨਦਾਰੀ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨਾਂ 'ਤੇ ਕਬਜ਼ੇ ਕਰਾਉਣ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਮਿਲੀਭੁਗਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab News : ਪੰਜਾਬ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ : ਅਨੁਰਾਗ ਵਰਮਾ

ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਸ ਸਾਲ ਸਰਕਾਰ ਨੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੀ ਕਰੀਬ 7000 ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਵਾਈ ਜਾਵੇ।

ਫੀਲਡ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਸ. ਭੁੱਲਰ ਨੇ ਜਿੱਥੇ ਸੂਬੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਅਤੇ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ, ਉਥੇ ਮੁੱਖ ਦਫ਼ਤਰ ਅਤੇ ਫੀਲਡ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਵੀ ਜਾਣਿਆ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਮੁਤਾਬਕ ਪਿੰਡਾਂ ਵਿੱਚ ਕੰਮਾਂ ਨੂੰ ਇਮਾਨਦਾਰੀ ਅਤੇ ਸ਼ਿੱਦਤ ਨਾਲ ਅੰਜਾਮ ਦੇਣ। ਉਨ੍ਹਾਂ ਫੀਲਡ ਅਧਿਕਾਰੀਆਂ ਦੀ ਕਾਰਗੁਜ਼ਾਰੀ ਨੂੰ ਨਿਰੰਤਰ ਘੋਖਣ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਤਾੜਨਾ ਕਰਨ ਦੀ ਵੀ ਹਦਾਇਤ ਕੀਤੀ।

ਕੈਬਨਿਟ ਮੰਤਰੀ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਸਣੇ ਅਹਿਮ ਮੁੱਦਿਆਂ ਜਿਵੇਂ ਰਿਹਾਇਸ਼ੀ ਕਾਲੋਨੀਆਂ ਅਤੇ ਪ੍ਰਾਜੈਕਟਾਂ ਵਿੱਚ ਆਉਂਦੇ ਪੰਚਾਇਤੀ ਰਸਤਿਆਂ ਦੇ ਨਿਪਟਾਰੇ, ਠੋਸ ਤੇ ਗਿੱਲੇ ਕੂੜੇ ਦੇ ਪ੍ਰਬੰਧਨ, ਛੱਪੜਾਂ ਦੇ ਨਵੀਨੀਕਰਨ, ਪੰਚਾਇਤੀ ਰਾਜ ਇਕਾਈਆਂ ਦੇ 100 ਫ਼ੀਸਦੀ ਆਡਿਟ ਕਰਵਾਉਣ, ਮਨਰੇਗਾ, ਲਾਇਵਲੀਹੁਡ ਮਿਸ਼ਨ, ਜ਼ਿਲ੍ਹਾ ਪ੍ਰੀਸ਼ਦਾਂ/ਪੰਚਾਇਤ ਸੰਮਤੀਆਂ ਦੀਆਂ ਜਾਇਦਾਦਾਂ ਤੇ ਦੁਕਾਨਾਂ ਦੇ ਕਿਰਾਏ, ਸ਼ਿਕਾਇਤ ਨਿਵਾਰਣ ਵਿੱਚ ਤੇਜ਼ੀ, ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਕਾਰਵਾਈ ਤੇਜ਼ ਕਰਨ ਅਤੇ ਤਕਨੀਕੀ ਅਦਾਰੇ ਵਿੱਚ ਈ.ਪੀ.ਐਮ. ਮੌਡਿਊਲ ਲਾਗੂ ਕਰਨ ਸਬੰਧੀ ਮੁੱਦਿਆਂ 'ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਵਿਕਾਸ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਵਧੀਕ ਡਾਇਰੈਕਟਰ ਸ੍ਰੀ ਸੰਜੀਵ ਗਰਗ, ਸੰਯੁਕਤ ਡਾਇਰੈਕਟਰ ਸ੍ਰੀ ਜਗਵਿੰਦਰਜੀਤ ਸਿੰਘ ਸੰਧੂ, ਸ੍ਰੀ ਜੋਗਿੰਦਰ ਕੁਮਾਰ, ਸ੍ਰੀ ਜਤਿੰਦਰ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪ੍ਰਨੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget