Punjab News: ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ। ਇਸ ਸਰਵੇ ਦੇ ਮੁਕੰਮਲ ਹੋਣ ਤੇ 90248 ਮਿ੍ਰਤਕ ਲਾਭਪਾਤਰੀਆਂ ਦੀ ਸਨਾਖਤ ਹੋਈ ਹੈ। ਮਿ੍ਰਤਕ ਲਾਭਕਾਰੀਆਂ ਦੀ ਸ਼ਨਾਖਤ ਨਾਲ ਸਰਕਾਰ ਨੂੰ ਪ੍ਰਤੀ ਮਹੀਨਾ 13.53 ਕਰੋੜ ਅਤੇ ਸਲਾਨਾ 162.36 ਕਰੋੜ ਰੁਪਏ ਦੀ ਬਚਤ ਹੋਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ 90,248 ਮਿ੍ਰਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਜਿੱਥੇ ਸਰਕਾਰ ਦਾ ਵਿੱਤੀ ਨੁਕਸਾਨ ਹੋਣੋ ਰੁਕਿਆ ਹੈ, ਸਗੋਂ ਇਸ ਰਾਸ਼ੀ ਨਾਲ ਹੋਰ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਕਰਨ ਲਈ ਇਲੈਕਟ੍ਰੋਨਿਕ ਬੈਨੀਫਿਟ ਟਰਾਂਸਫਰ (ਈ.ਬੀ.ਟੀ) ਸਕੀਮ ਲਾਗੂ ਕੀਤੀ ਜਾਵੇਗੀ, ਬੈਂਕ ਵਲੋਂ ਤੈਨਾਤ ਬਿਜਨਸ ਕਾਰਸਪੋਡੈਂਸ ਰਾਹੀਂ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਵੰਡ ਕੀਤੀ ਜਾਵੇਗੀ। ਲਾਭਪਾਤਰੀਆਂ ਨੂੰ ਬੈਂਕਾਂ ਦੀ ਕਤਾਰਾਂ ਵਿੱਚ ਨਹੀਂ ਖੜਨਾ ਪਵੇਗਾ। ਸਕੀਮ ਨੂੰ ਲਾਗੂ ਕਰਨ ਲਈ ਪਹਿਲਾਂ ਦੋ ਪਾਇਲਟ ਪ੍ਰੋਜੈਕਟ ਜ਼ਿਲਾ ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ੁਰੂ ਕੀਤੇ ਜਾਣਗੇ, ਇਸ ਬਾਰੇ ਬੈਂਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ