ਪੜਚੋਲ ਕਰੋ
Advertisement
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਛੁਪੀਆਂ ਕਲਾਤਮਕ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਹਰ ਇਕ ਸਰਕਾਰੀ ਸਕੂਲ ਆਪਣਾ ਮੈਗਜ਼ੀਨ ਕੱਢਣ: ਹਰਜੋਤ ਬੈਂਸ
Punjab News: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇੱਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ।
Punjab News: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇੱਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ।
ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਦੇਖਿਆ ਸਾਡੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ ਕਲਾਤਮਕ , ਰਚਨਾਤਮਕ ਅਤੇ ਸਾਹਿਤਕ ਹੁਨਰਾਂ ਹੈ ਇਸ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ ਦੇਣ ਦੀ ਲੋੜ ਹੈ ਅਤੇ ਸਕੂਲ ਮੈਗਜ਼ੀਨ ਇਸ ਵਿਚ ਅਹਿਮ ਭੂਮਿਕਾ ਅਦਾ ਕਰੇਗਾ।
ਉਨ੍ਹਾਂ ਦੱਸਿਆ ਕਿ ਇਸ ਕਾਰਜ਼ ਲਈ ਡਾਇਰੈਕਟਰ ਐੱਸ ਸੀ ਈ ਆਰ ਟੀ ਵੱਲੋਂ ਸਮੂਹ ਸਕੂਲਾਂ ਨੂੰ ਮੈਗਜ਼ੀਨ ਰਿਲੀਜ਼ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਮੂਹ ਸਕੂਲ 14 ਨਵੰਬਰ ਬਾਲ ਦਿਵਸ ਦੇ ਮੌਕੇ ਹੱਥ ਲਿਖਤ ਜਾਂ ਪ੍ਰਿੰਟ ਰੂਪ ਵਿੱਚ ਸਕੂਲ ਮੈਗਜ਼ੀਨ ਤਿਆਰ ਕਰਕੇ ਉਕਤ ਦਿਨ ਹੀ ਸਕੂਲ ਵੱਲੋਂ ਸਮਾਗਮ ਕਰਨ ਜਿਸ ਵਿੱਚ ਪਤਵੰਤਿਆਂ ਅਤੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਅਤੇ ਸਕੂਲ ਮੈਗਜ਼ੀਨ ਦੀ ਪਹੁੰਚ ਵੱਧ ਤੋਂ ਵੱਧ ਹੱਥਾਂ ਤੱਕ ਹੋ ਸਕੇ।
ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ ਸਕੂਲ ਮੈਗਜ਼ੀਨ ਵਿੱਚ ਆਪ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਪੰਜਾਬ
ਦੇਸ਼
Advertisement