Punjab News : ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਸਕੂਲਾਂ ਵਿੱਚ ਬਾਈਓ ਮੈਟਿਕ ਹਾਜ਼ਰੀ ਲਗਾਉਣ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।  ਹੁਣ ਸੂਬੇ ਦੇ ਸਾਰੇ ਸਕੂਲਾਂ ਦੇ ਅਧਿਆਪਕ ਅਤੇ ਹੋਰ ਸਟਾਫ਼ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ ਲਾਉਣਗੇ। 



ਜਾਣਕਾਰੀ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਾਰੇ ਸਟਾਫ਼ ਦੀ ਹਾਜ਼ਰੀ ਆਨਲਾਈਨ ਹੋਵੇਗੀ। ਇਸ ਮਨੋਰਥ ਲਈ ਬਾਇਓਮੈਟ੍ਰਿਕ ਮਸ਼ੀਨ ਵਰਤੋਂ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਰਾਜ ਦੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹ ਮਸ਼ੀਨਾਂ ਸਮਾਰਟਫੋਨ ਨਾਲ ਜੋੜ ਕੇ ਚਲਾਈਆਂ ਜਾ ਸਕਣਗੀਆਂ ਤੇ ਸਕੂਲ ਸਟਾਫ਼ ਆਪਣੀ ਹਾਜ਼ਰੀ ਲਾਵੇਗਾ। 

 

ਦੱਸ ਦੇਈਏ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਮਨੋਰਥ ਨਾਲ ਹੀ ਕੁਝ ਸਾਲ ਪਹਿਲਾਂ ਆਨਲਾਈਨ ਹਾਜ਼ਰੀ ਸਿਸਟਮ ਲਾਗੂ ਕੀਤਾ ਗਿਆ ਸੀ ਪਰ ਕੋਰੋਨਾ ਕਾਰਨ ਬਾਇਓਮੈਟ੍ਰਿਕ ਮਸ਼ੀਨ ਰਾਹੀਂ ਹਾਜ਼ਰੀ ਬੰਦ ਕਰ ਦਿੱਤੀ ਗਈ ਸੀ, ਜੋ ਹੁਣ ਦੁਬਾਰਾ ਚਾਲੂ ਕਰ ਦਿੱਤੀ ਗਈ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਸਕੂਲਾਂ ਵਿੱਚ ਬਾਈਓ ਮੈਟਿਕ ਹਾਜ਼ਰੀ ਲਗਾਉਣ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।  ਹੁਣ ਸੂਬੇ ਦੇ ਸਾਰੇ ਸਕੂਲਾਂ ਦੇ ਅਧਿਆਪਕ ਅਤੇ ਹੋਰ ਸਟਾਫ਼ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ ਲਾਉਣਗੇ। 


 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ