ਪੜਚੋਲ ਕਰੋ

'ਆਪ' ਦੀ ਸਲਾਹ, ਹੜਤਾਲੀ ਮੁਲਾਜ਼ਮਾਂ 'ਤੇ ਜ਼ੁਲਮ ਕਰਨ ਦੀ ਥਾਂ ਉਨਾਂ ਦੀਆਂ ਮੰਗਾਂ ਮੰਨੇ ਕੈਪਟਨ ਸਰਕਾਰ

ਕੱਚੇ ਅਤੇ ਐਡਹਾਕ ਮੁਲਾਜ਼ਮਾਂ ਨੂੰ ਪਾਲਿਸੀ ਬਣਾ ਕੇ ਰੈਗੂਲਰ ਕਰੇ ਪੰਜਾਬ ਸਰਕਾਰ : ਪ੍ਰਿੰਸੀਪਲ ਬੁੱਧਰਾਮ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਸਰਕਾਰ 'ਤੇ ਆਪਣੇ ਹੀ ਮੁਲਾਜ਼ਮਾਂ ਨਾਲ ਧੋਖ਼ਾ ਕਰਨ ਦਾ ਦੋਸ਼ ਲਾਇਆ ਹੈ। 'ਆਪ' ਨੇ ਕਿਹਾ ਕਿ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਮਤਰਿਆ ਵਰਤਾਓ ਕਰ ਰਹੀ ਹੈ। ਲੰਮੇ ਸਮੇਂ ਤੋਂ ਪੰਜਾਬ ਦੇ ਵੱਖ- ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕੱਚੇ ਅਤੇ ਐਡਹਾਕ ਮੁਲਾਜ਼ਮਾਂ ਨੂੰ ਪੱਕਾ (ਰੈਗੂਲਰ) ਨਾ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇੇ ਉਨਾਂ ਦਾ ਵਿਸ਼ਵਾਸ਼ ਤੋੜਿਆ ਹੈ।

ਸ਼ਨੀਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਚੋਣਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਵੱਖ- ਵੱਖ ਸਰਕਾਰੀ ਵਿਭਾਗਾਂ ਵਿੱਚ ਕੱਚੇ ਅਤੇ ਐਡਹਾਕ 'ਤੇ ਕੰਮ ਕਰ ਰਹੇ ਸੈਂਕੜੇ ਮੁਲਾਜ਼ਮਾਂ ਨੂੰ ਪੱਕਾ (ਰੈਗੂਲਰ) ਕਰਨ ਦਾ ਵਾਅਦਾ ਕੀਤਾ ਸੀ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਸਰਕਾਰ ਨੇ ਨਾ ਤਾਂ ਮੁਲਾਜ਼ਮਾਂ ਨੂੰ ਪੱਕੇ ਕੀਤਾ ਅਤੇ ਨਾ ਹੀ ਨਵੀਆਂ ਭਰਤੀਆਂ ਕੱਢੀਆਂ।
 
ਉਨਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਇਨਾਂ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਤਾਂ ਕਿ ਵੱਖ- ਵੱਖ ਵਿਭਾਗਾਂ ਵਿੱਚ ਤਾਇਨਾਤ ਇਹ ਮੁਲਾਜ਼ਮ ਕੰਮ 'ਤੇ ਵਾਪਸ ਆ ਸਕਣ। ਉਨਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਆਪਣੇ ਕੱਚੇ ਅਤੇ ਐਡਹਾਕ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਜਲਦ ਤੋਂ ਜਲਦ ਰਣਨੀਤੀ ਬਣਾਉਣੀ ਚਾਹੀਦੀ ਹੈ।

ਪੁਰਾਣੀ ਪੈਨਸ਼ਨ ਦੇ ਮਾਮਲੇ ਬਾਰੇ ਬੋਲਦੇ ਹੋਏ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਾਲ 2004 ਵਿੱਚ ਬੰਦ ਹੋਈ ਪੈਂਨਸ਼ਨ ਯੋਜਨਾ ਨੂੰ ਕੈਪਟਨ ਸਰਕਾਰ ਜਲਦ ਤੋਂ ਜਲਦ ਬਹਾਲ ਕਰੇ। ਉਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਖਾਲੀ ਪਈਆਂ ਆਸਾਮੀਆਂ 'ਤੇ ਭਰਤੀ ਕਰਨ ਸਮੇਤ ਕਈ ਮਾਮਲੇ ਲੰਮੇ ਸਮੇਂ ਤੋਂ ਹੱਲ ਨਹੀਂ ਕੀਤੇ ਗਏ, ਸਰਕਾਰ ਦੀ ਅਣਦੇਖੀ ਦੇ ਚੱਲਦਿਆਂ ਅੱਜ ਵੀ ਕੱਚੇ ਮੁਲਾਜ਼ਮ ਪੱਕੇ ਹੋਣ ਦਾ ਇੰਤਜਾਰ ਕਰ ਰਹੇ ਹਨ।ਉਨਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਛੇਵੇਂ ਤਨਖ਼ਾਹ ਕਮਿਸ਼ਨ ਦੇ ਨਾਂ 'ਤੇ ਪੱਕੇ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਜਲਤ ਤੋਂ ਜਲਦ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਕੇ ਮੁੁਲਾਜ਼ਮਾਂ ਨੂੰ ਉਨਾਂ ਦਾ ਹੱਕ ਦੇਵੇ।

ਵਿਧਾਇਕ ਬੁੱਧਰਾਮ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੜਤਾਲਾਂ ਨੂੰ ਪੁਲੀਸ ਬਲ ਨਾਲ ਖ਼ਤਮ ਕਰਾਉਣਾ ਚਾਹੁੰਦੀ ਹੈ, ਜੋ ਸਰਾਸਰ ਗਲਤ ਹੈ। ਉਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਲਾਜ਼ਮਾਂ ਦੇ ਸ਼ਾਂਤੀਪੂਰਨ ਧਰਨੇ ਨੂੰ ਕੁਚਲਨ ਲਈ ਸਰਕਾਰੀ ਤੰਤਰ ਦੀ ਗਲਤ ਵਰਤੋਂ ਕਰਨਾ ਬੰਦ ਕਰਨ ਅਤੇ ਉਨਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ। ਉਨਾਂ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿਚੋਂ ਠੇਕਾ ਪ੍ਰਣਾਲੀ ਖ਼ਤਮ ਕੀਤੀ ਜਾਵੇਗੀ ਅਤੇ ਦਿੱਲੀ ਦੀ ਤਰਜ 'ਤੇ ਪੱਕੀਆਂ ਨੌਕਰੀਆਂ ਲਈ ਯੋਜਨਾ ਬਣਾਈ ਜਾਵੇਗੀ।

ਟਾਪ ਹੈਡਲਾਈਨ

Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget