ਪਟਿਆਲਾ: ਕੈਪਟਨ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਅਧਿਆਪਕਾ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਇਹ ਅਧਿਆਪਕਾ ਤਨਖਾਹ ਵਿੱਚ ਕਟੌਤੀ ਤੋਂ ਪ੍ਰੇਸ਼ਾਨ ਸੀ। ਪੰਜਾਬ ਸਰਕਾਰ ਨੇ ਠੇਕਾ ਅਧਿਆਪਕਾਂ ਦੀਆਂ ਤਨਖਾਹ 45 ਹਜ਼ਾਰ ਤੋਂ ਘਟਾ ਕੇ 15 ਹਜ਼ਾਰ ਕਰ ਦਿੱਤੀਆਂ ਸੀ। ਇਸ ਕਰਕੇ ਅਧਿਆਪਕਾਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੀ ਸੀ।
ਯਾਦ ਰਹੇ ਪੰਜਾਬ ਵਿੱਚ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਸੰਘਰਸ਼ ਕਰ ਰਹੇ ਹਨ। ਇਹ ਅਧਿਆਪਕਾ ਵੀ ਸੰਘਰਸ਼ ਦਾ ਹਿੱਸਾ ਰਹੀ ਸੀ। ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਇਨਕਾਰ ਕਰਨ ਮਗਰੋਂ ਉਹ ਕਾਫੀ ਪ੍ਰੇਸ਼ਾਨ ਸੀ। ਇਸ ਕਾਰਨ ਹਾਲ ਹੀ ‘ਚ ਮਹਿਲਾ ਅਧਿਆਪਕ ਮਨਪ੍ਰੀਤ ਕੌਰ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਨਖ਼ਾਹ ਘੱਟ ਹੋਣ ਕਾਰਨ ਮਨਪ੍ਰੀਤ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋ ਗਈ ਸੀ। ਉਸ ਨੇ ਦੋ ਦਿਨ ਪਹਿਲਾਂ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕੀਤਾ ਗਿਆ ਸੀ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਮਨਪ੍ਰੀਤ ਦੀ ਮੌਤ ਦਾ ਜ਼ਿੰਮੇਵਾਰ ਸੂਬਾ ਸਰਕਾਰ ਨੂੰ ਠਹਿਰਾਇਆ ਹੈ।
ਇਸ ਬਾਰੇ ਜਦੋਂ ਅਧਿਆਪਕ ਦਲ ਪੰਜਾਬ ਦੇ ਨੇਤਾ ਹਰਦੀਪ ਸਿੰਘ ਟੋਡਰਪੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਵੀ ਇਸ ਮੌਤ ਦਾ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਉਸ ਦੀਆਂ ਗਲਤ ਨੀਤੀਆਂ ਨੂੰ ਠਹਿਰਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਪ੍ਰੀਤ ਦਾ ਕਤਲ ਕੀਤਾ ਹੈ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਚੋਣਾਂ ਤੋਂ ਪਹਿਲਾਂ ਕੀਤੇ ਝੂਠੇ ਵਾਅਦਿਆਂ ‘ਤੇ ਵੀ ਭੜਾਸ ਕੱਢੀ।
ਸ਼ਰਮਨਾਕ! ਕੈਪਟਨ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਅਧਿਆਪਕਾ ਵੱਲੋਂ ਖੁਦਕੁਸ਼ੀ
ਏਬੀਪੀ ਸਾਂਝਾ
Updated at:
29 May 2019 01:06 PM (IST)
ਕੈਪਟਨ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਅਧਿਆਪਕਾ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਇਹ ਅਧਿਆਪਕਾ ਤਨਖਾਹ ਵਿੱਚ ਕਟੌਤੀ ਤੋਂ ਪ੍ਰੇਸ਼ਾਨ ਸੀ। ਪੰਜਾਬ ਸਰਕਾਰ ਨੇ ਠੇਕਾ ਅਧਿਆਪਕਾਂ ਦੀਆਂ ਤਨਖਾਹ 45 ਹਜ਼ਾਰ ਤੋਂ ਘਟਾ ਕੇ 15 ਹਜ਼ਾਰ ਕਰ ਦਿੱਤੀਆਂ ਸੀ।
- - - - - - - - - Advertisement - - - - - - - - -