ਸੰਗਰੂਰ: ਸੰਗਰੂਰ ਦੇ ਲਹਿਰਾਗਾਗਾ ਵਿੱਚ ਬਣੇ ਬਾਬਾ ਹੀਰਾ ਸਿੰਘ ਭੱਠਲ ਤਕਨੀਕੀ ਕਾਲਜ ਵਿੱਚ ਤਿੰਨ ਸਾਲ ਤੋਂ ਸਟਾਫ ਨੂੰ ਤਨਖਾਹ ਨਹੀਂ ਮਿਲੀ। ਇਸ ਦੇ ਚੱਲਦੇ ਸਟਾਫ ਆਰਥਿਕ ਮੰਦਹਾਲੀ ਦਾ ਜੀਵਨ ਜਿਉਣ ਨੂੰ ਮਜਬੂਰ ਹੈ। ਅਜਿਹੇ ਹਾਲਾਤ ਵਿੱਚ ਪਿਛਲੇ ਹਫ਼ਤੇ ਸੰਸਥਾਨ ਦੇ ਕਲਰਕ ਦਵਿੰਦਰ ਕੁਮਾਰ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ।
ਇਸ ਘਟਨਾ ਮਗਰੋਂ ਸਰਕਾਰ ਤੇ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੇ ਮ੍ਰਿਤਕ ਦੇ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਤੇ 10 ਲੱਖ ਰੁਪਏ ਦੇਣ ਤੇ ਸਟਾਫ ਨੂੰ 6 ਮਹੀਨੇ ਦੀ ਤਨਖਾਹ ਰਿਲੀਜ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਕਿਸਾਨ ਸੰਗਠਨਾਂ, ਸਟਾਫ ਅਤੇ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸ਼ਹਿਰ ਵਿੱਚ ਰੋਸ ਮਾਰਚ ਕੱਢਕੇ SDM ਦਫ਼ਤਰ 'ਚ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ।
ਸੰਗਰੂਰ ਦੇ ਲਹਿਰਾਗਾਗਾ ਵਿੱਚ ਬਣੇ ਬਾਬਾ ਹੀਰਾ ਸਿੰਘ ਭੱਠਲ ਤਕਨੀਕੀ ਕਾਲਜ ਦੇ ਹਾਲਾਤ ਲਗਾਤਾਰ ਬਹੁਤ ਮਾੜੇ ਹੁੰਦੇ ਜਾ ਰਹੇ ਹਨ। ਕਾਲਜ ਵਿੱਚ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਵਾਲੇ ਅਧਿਆਪਕਾਂ ਤੇ ਦੂਜੇ ਸਟਾਫ ਦੀ ਤਨਖਾਹ 3 ਸਾਲ ਤੋਂ ਸਰਕਾਰ ਵੱਲੋਂ ਨਹੀਂ ਦਿੱਤੀ ਗਈ। ਜਿਸਦੇ ਚਲਦੇ ਕਾਲਜ ਦਾ ਸਟਾਫ ਆਰਥਕ ਮੰਦਹਾਲੀ ਦਾ ਸ਼ਿਕਾਰ ਹੈ। ਆਰਥਕ ਤੰਗੀ ਦੇ ਚਲਦੇ ਪਿਛਲੇ ਹਫ਼ਤੇ ਸਟਾਫ ਦੇ ਕਲਰਕ ਦੇਵੇਂਦਰ ਕੁਮਾਰ ਵੱਲੋਂ ਖੁਦਕੁਸ਼ੀ ਕਰ ਲਈ ਗਈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।