Governor Vs CM Mann:  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮਾਨ ਸਰਕਾਰ ਵਿਚਾਲੇ ਜੋ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਰੇੜਕਾ ਬਣਿਆ ਹੋਇਆ ਸੀ ਅੱਜ ਉਸ ਮਾਮਲੇ 'ਤੇ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਣ ਜਾ ਰਹੀ ਹੈ। ਸੁਪਰੀਮ ਕੋਰਟ ਨੇ ਪਿਛਲੇ ਸੁਣਵਾਈ ਦੌਰਾਨ ਰਾਜਪਾਲ ਨੂੰ ਕਿਹਾ ਸੀ ਕਿ ਤੁਸੀਂ ਜਨਤਾ ਵੱਲੋਂ ਚੁਣੇ ਹੋਏ ਨਹੀਂ ਹੋ। ਸਰਕਾਰ ਦੇ ਕੰਮ 'ਚ ਕਿਵੇਂ ਦਖਲ ਦੇ ਸਕਦੇ ਹੋ। ਭਾਵੇਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ, ਫਿਰ ਵੀ ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਨੂੰ ਝਾੜ ਪਾਈ ਸੀ।


ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ ਵਿੱਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਖਿਲਾਫ਼ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿੱਚ  ਅਕਤੁਬਰ ਨੂੰ ਪਟੀਸ਼ਨ ਦਾਇਰ ਕੀਤੀ ਸੀ। 


ਸੁਪਰੀਮ ਕੋਰਟ ਜਿੱਥੇ ਰਾਜਪਾਲ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ, ਉੱਥੇ ਹੀ ਰਾਜ ਸਰਕਾਰਾਂ ਵੱਲੋਂ ਤਾਮਿਲਨਾਡੂ ਅਤੇ ਕੇਰਲਾ ਦੇ ਰਾਜਪਾਲਾਂ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਵੀ ਸੁਣਵਾਈ ਹੋਵੇਗੀ। ਇਨ੍ਹਾਂ ਤਿੰਨਾਂ ਰਾਜਾਂ ਦੇ ਰਾਜਪਾਲਾਂ 'ਤੇ ਲੰਬੇ ਸਮੇਂ ਤੋਂ ਪੈਂਡਿੰਗ ਬਿੱਲਾਂ 'ਤੇ ਦਸਤਖਤ ਨਾ ਕਰਨ ਦਾ ਦੋਸ਼ ਹੈ।


ਰਾਜ ਸਰਕਾਰਾਂ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਰਾਜਪਾਲ ਵੱਲੋਂ ਪਾਸ ਕਰਵਾਉਣ ਲਈ ਵਾਰ-ਵਾਰ ਸੁਪਰੀਮ ਕੋਰਟ ਤੱਕ ਪਹੁੰਚ ਕਰਦੀਆਂ ਹਨ। ਸੀਜੇਆਈ ਡੀਵਾਈ ਚੰਦਰਚੂੜ ਨੇ ਪਿਛਲੀ ਸੁਣਵਾਈ ਵਿੱਚ ਕਿਹਾ ਸੀ ਕਿ ਰਾਜਪਾਲਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਧਿਕਾਰੀ ਨਹੀਂ ਹਨ। ਰਾਜ ਸਰਕਾਰਾਂ ਦੇ ਅਦਾਲਤ ਵਿਚ ਜਾਣ ਤੋਂ ਬਾਅਦ ਹੀ ਰਾਜਪਾਲ ਬਿੱਲ 'ਤੇ ਕਾਰਵਾਈ ਕਿਉਂ ਕਰਦੇ ਹਨ? ਇਸ ਨੂੰ ਰੋਕਣਾ ਚਾਹੀਦਾ ਹੈ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial