ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਚੇਤਾਵਨੀ, ਸਿਹਤ ਕਾਮੇ ਹੜਤਾਲ ਛੱਡ ਕੰਮਾਂ ਤੇ ਪਰਤੇ
ਸਿਹਤ ਕਾਮਿਆਂ ਨੇ ਕਿਹਾ ਕਿ ਸਿਹਤ ਮੰਤਰੀ ਦੀ ਚਿੱਠੀ ਤੋਂ ਉਹ ਡਰਨ ਵਾਲੇ ਨਹੀਂ, ਕੋਰੋਨਾ ਦੇ ਮਾੜੇ ਹਾਲਾਤਾਂ ਕਾਰਨ ਕੰਮ ’ਤੇ ਪਰਤੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ ਜਾਰੀ ਰੱਖਣਗੇ।ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਮੁੜ ਤਿੱਖੇ ਸੰਘਰਸ਼ ਦਾ ਵੀ ਐਲਾਨ ਕੀਤਾ ਹੈ।
ਬਰਨਾਲਾ: ਨੈਸ਼ਨਲ ਹੈਲਥ ਮਿਸ਼ਨ ਤਹਿਤ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਕੱਚੇ ਸਿਹਤ ਕਾਮੇ ਮੁੜ ਆਪਣੇ ਕੰਮਾਂ ਤੇ ਪਰਤ ਆਏ ਹਨ। 4 ਮਈ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਸੀ। ਉਨ੍ਹਾਂ ਦੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਹੈ। ਐਤਵਾਰ ਨੂੰ ਸਿਹਤ ਮੰਤਰੀ ਵੱਲੋਂ ਹੜਤਾਲ ’ਤੇ ਗਏ ਸਿਹਤ ਕਾਮਿਆਂ ਨੂੰ ਟਰਮੀਨੇਟ ਕਰਨ ਦੀ ਚੇਤਾਵਨੀ ਦਿੱਤੀ ਗਈ ਸੀ।ਸਿਹਤ ਮੰਤਰੀ ਦੀ ਚਿੱਠੀ ਦੇ ਰੋਸ ਵਜੋਂ ਸਿਹਤ ਕਾਮਿਆਂ ਨੇ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ।
ਸਿਹਤ ਕਾਮਿਆਂ ਨੇ ਕਿਹਾ ਕਿ ਸਿਹਤ ਮੰਤਰੀ ਦੀ ਚਿੱਠੀ ਤੋਂ ਉਹ ਡਰਨ ਵਾਲੇ ਨਹੀਂ, ਕੋਰੋਨਾ ਦੇ ਮਾੜੇ ਹਾਲਾਤਾਂ ਕਾਰਨ ਕੰਮ ’ਤੇ ਪਰਤੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ ਜਾਰੀ ਰੱਖਣਗੇ।ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਮੁੜ ਤਿੱਖੇ ਸੰਘਰਸ਼ ਦਾ ਵੀ ਐਲਾਨ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸਨਕਾਰੀ ਸਿਹਤ ਕਾਮਿਆਂ ਨੇ ਕਿਹਾ ਕਿ ਉਹ ਪਿੱਛਲੇ ਕਈ ਸਾਲਾਂ ਤੋਂ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਰਾਹੀਂ ਨੌਕਰੀ ਕਰ ਰਹੇ ਹਨ।
ਪਿਛਲੇ ਇਕ ਸਾਲ ਤੋਂ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਆਪਣੀ ਜਾਨ ਖਤਰੇ ਵਿਚ ਪਾ ਕੇ ਉਨ੍ਹਾਂ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਈ ਗਈ ਹੈ। ਪੰਜਾਬ ਸਰਕਾਰ ਨੇ ਚੋਣਾਂ ਮੌਕੇ ਅਤੇ ਪਿੱਛਲੇ ਸਾਲ ਕੋਰੋਨਾ ਦੌਰ ਵਿੱਚ ਉਨ੍ਹਾਂ ਨੂੰ ਸਿਹਤ ਵਿਭਾਗ ਵਿੱਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ। ਪਰ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋ ਸਕਿਆ। ਜਿਸ ਕਰਕੇ ਉਹ ਲਗਾਤਾਰ ਚਾਰ ਮਈ ਤੋਂ ਹੜਤਾਲ ’ਤੇ ਹਨ। ਉਨਾਂ ਦੀ ਮੰਗ ਸਿਰਫ ਇੰਨੀ ਹੈ ਕਿ ਉਨਾਂ ਨੂੰ ਸਿਹਤ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ।ਪਰ ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਨਿਗੁਣਾ ਵਾਧਾ ਕਰਕੇ ਖਾਨਾਪੂਰਤੀ ਕੀਤੀ ਗਈ ਹੈ।
ਇਸੇ ਤਹਿਤ ਸਿਹਤ ਮੰਤਰੀ ਵਲੋਂ ਬੀਤੇ ਦਿਨ ਇਕ ਚਿੱਠੀ ਜਾਰੀ ਕਰਕੇ ਉਨਾਂ ਨੂੰ ਟਰਮੀਨੇਟ ਕਰਨ ਦੀ ਧਮਕੀ ਦਿੱਤੀ ਗਈ ਹੈ।ਪਰ ਉਹ ਸਿਹਤ ਮੰਤਰੀ ਅਤੇ ਪੰਜਾਬ ਸਰਕਾਰ ਦੀਆਂ ਅਜਿਹੀਆਂ ਚਿੱਠੀਆਂ ਤੋਂ ਡਰਨ ਵਾਲੇ ਨਹੀਂ ਹਨ। ਬਲਕਿ ਕੋਰੋਨਾਵਾਇਰਸ ਨੂੰ ਲੈ ਕੇ ਬਣੇ ਮਾੜੇ ਹਾਲਾਤਾਂ ਦੇ ਮੱਦੇਨਜ਼ਰ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਆਪਣੀ ਹੜਤਾਲ ਕੁੱਝ ਸਮੇਂ ਲਈ ਰੋਕ ਰਹੇ ਹਨ।ਪਰ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।
ਇਹ ਵੀ ਪੜ੍ਹੋ: ਕ੍ਰਿਸ਼ਨਾ ਹਸਪਤਾਲ ‘ਚ ਕੋਰੋਨਾ ਮਰੀਜ਼ਾਂ ਦੀ ਮੌਤ, ਪਰਿਵਾਰ ਨੇ ਲਗਾਏ ਆਕਸੀਜਨ ਦੀ ਕਮੀ ਦੇ ਇਲਜ਼ਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin