Punjab News: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਮੁੜ ਤੋਂ ਹਰਿਆਣਾ ਸਰਕਾਰ ਨੇ ਪੇਰੋਲ ਦੇ ਦਿੱਤੀ ਹੈ ਇਸ ਵਾਰ ਰਾਮ ਰਹੀਮ 30 ਦਿਨ ਜੇਲ੍ਹ ਤੋਂ ਬਾਹਰ ਆਪਣੇ ਡੇਰੇ ਵਿੱਚ ਰਹੇਗਾ। ਇਸ ਵਾਰ ਵੀ ਰਾਮ ਰਹੀਮ ਦੀ ਪੇਰੋਲ ਦਾ ਵਿਰੋਧ ਹੋ ਰਿਹਾ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਲਾਤਕਾਰੀ ਤੇ ਕਾਤਲ ਨੂੰ ਵਾਰ-ਵਾਰ ਪੇਰੋਲ ਦੇ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਕਿਹਾ ਰਾਮ ਰਹੀਮ ਨੂੰ ਪੇਰੋਲ ਮਿਲਣ ਉੱਤੇ ਖ਼ਾਲਸਾ ਪੰਥ ਨੂੰ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰੀ ਤੇ ਕਾਤਲ ਨੂੰ ਪੇਰੋਲ ਦਿੱਤੀ ਜਾ ਰਹੀ ਹੈ ਦੂਜੇ ਪਾਸੇ ਬੰਦੀ ਸਿੰਘਾਂ ਨੂੰ 30 ਸਾਲ ਤੋਂ ਜ਼ਿਆਦਾ ਸਮਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ ਹੈ






ਜਥੇਦਾਰ ਨੇ ਕਿਹਾ ਕਿ ਸਰਕਾਰ ਵਾਰ ਵਾਰ ਪੇਰੋਲ ਦੇ ਕੇ ਸਿੱਖਾਂ ਨੂੰ ਦੇਸ਼ ਵਿੱਚ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ ਤੇ ਵਾਰ-ਵਾਰ ਸਿੱਖਾਂ ਨੂੰ ਨੀਵਾਂ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੰਦੀ ਸਿੱਖਾਂ ਨੂੰ ਵੀ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।


ਕਦੋਂ ਕਦੋਂ ਮਿਲੀ ਡੇਰਾ ਮੁਖੀ ਨੂੰ ਪੈਰੋਲ


ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਦਾ ਜਿਨਸੀ ਸ਼ੋਸ਼ਣ, ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ 2017 ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਪਰ ਇਸ ਦੌਰਾਨ ਉਸ ਨੂੰ ਕਈ ਵਾਰ ਪੇਰੋਲ ਦਿੱਤੀ ਜਾ ਚੁੱਕੀ ਹੈ। ਪਹਿਲੀ ਵਾਰ ਰਾਮ ਰਹੀਮ ਨੂੰ 2022 ਵਿੱਚ 7 ਫਰਵਰੀ ਨੂੰ ਪੇਰੋਲ ਦਿੱਤੀ ਗਈ ਸੀ। ਇਹ ਪੇਰੋਲ 21 ਦਿਨਾਂ ਲਈ ਸੀ। ਇਸ ਦੌਰਾਨ ਰਾਮ ਰਹੀਮ ਗੁਰੂਗ੍ਰਾਮ ਡੇਰੇ 'ਚ ਠਹਿਰਿਆ ਹੋਇਆ ਸੀ। ਇਸ ਤੋਂ ਬਾਅਦ 17 ਜੂਨ 2022 ਨੂੰ ਡੇਰਾ ਮੁਖੀ ਨੂੰ ਦੂਜੀ ਵਾਰ ਪੈਰੋਲ ਦਿੱਤੀ ਗਈ। ਇਸ ਪੈਰੋਲ ਦੌਰਾਨ ਰਾਮ ਰਹੀਮ ਯੂਪੀ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ 30 ਦਿਨਾਂ ਤੱਕ ਰਿਹਾ। ਇਸ ਤੋਂ ਇਲਾਵਾ ਅਕਤੂਬਰ 2022 ਵਿੱਚ ਰਾਮ ਰਹੀਮ ਨੂੰ ਤੀਜੀ ਵਾਰ ਪੈਰੋਲ ਦਿੱਤੀ ਗਈ ਸੀ, ਜੋ ਕਿ 40 ਦਿਨਾਂ ਲਈ ਸੀ। ਜਿੱਥੇ ਸਾਲ 2023 'ਚ 21 ਜਨਵਰੀ ਨੂੰ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਸੀ, ਉਥੇ ਹੀ ਇਸ 40 ਦਿਨਾਂ ਦੀ ਪੈਰੋਲ ਦੌਰਾਨ ਡੇਰਾ ਮੁਖੀ ਬਰਨਾਵਾ ਆਸ਼ਰਮ 'ਚ ਰਿਹਾ।