ਪੜਚੋਲ ਕਰੋ

ਕਿਸਾਨਾਂ ਦੇ ਐਲਾਨ ਮਗਰੋਂ ਸਰਕਾਰਾਂ ਘਬਰਾਈਆਂ! ਆਖਰ 4 ਮਹੀਨਿਆਂ ਦਾ ਰਾਸ਼ਨ ਲੈ ਕੇ ਕਿਉਂ ਜਾ ਰਹੇ ਦਿੱਲੀ?

ਦੱਸ ਦਈਏ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅਗਲੇਰੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਹੋਈ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ ਹਰ ਹਾਲਤ ’ਚ 26 ਨਵੰਬਰ ਨੂੰ ‘ਦਿੱਲੀ ਰਵਾਨਾ ਹੋਣ ਦਾ ਫ਼ੈਸਲਾ ਕੀਤਾ ਹੈ।’ ਕਿਸਾਨਾਂ ਨੂੰ ਕਿਹਾ ਗਿਆ ਹੈ ਉਹ ਟ੍ਰੈਕਟਰ-ਟ੍ਰਾਲੀਆਂ ਉੱਤੇ ਚਾਰ ਮਹੀਨਿਆਂ ਦਾ ਰਾਸ਼ਨ ਲੈ ਕੇ ਨਿਕਲਣ।

ਚੰਡੀਗੜ੍ਹ: ਕਿਸਾਨ ਜਥੇਬੰਦੀਆਂ (Farmers Organizations) ਦੇ ਤਾਜ਼ਾ ਐਲਾਨ ਮਗਰੋਂ ਸਰਕਾਰਾਂ ਘਬਰਾ ਗਈ ਹਨ। ਕਿਸਾਨਾਂ ਦੇ ਤੇਵਰ ਵੇਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੀ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਮਿਲਣ ਜਾ ਰਹੇ ਹਨ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵੀ ਕਿਸਾਨਾਂ ਦੇ ਰੌਂਅ ਨੂੰ ਵੇਖਦਿਆਂ ਨਰਮ ਹੋਈ ਹੈ। ਇਸ ਲਈ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਜਲਦ ਹੀ ਪੰਜਾਬ ਵਿੱਚ ਮਾਲ ਗੱਡੀਆਂ (Goods Train) ਵੀ ਚਲਾਈਆਂ ਜਾ ਸਕਦੀਆਂ ਹਨ। ਦਰਅਸਲ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਚਾਰ ਮਹੀਨਿਆਂ ਦਾ ਰਾਸ਼ਨ ਲੈ ਕੇ ਦਿੱਲੀ ਵੱਲ ਕੂਚ ਕੀਤਾ ਜਾਏਗਾ। ਇਸ ਦਾ ਅਰਥ ਹੈ ਕਿ ਕਿਸਾਨ ਲੰਬੀ ਲੜਾਈ ਲੜਨ ਲਈ ਤਿਆਰ ਹਨ। ਇਸ ਤੋਂ ਇਲਾਵਾ ਸੰਘਰਸ਼ ਹੁਣ ਪੰਜਾਬ ਵਿੱਚੋਂ ਨਿਕਲ ਕੇ ਦਿੱਲੀ ਦੁਆਲੇ ਪਹੁੰਚਣ ਵਾਲਾ ਹੈ। ਜੇਕਰ ਕਿਸਾਨਾਂ ਨੇ ਦਿੱਲੀ ਘੇਰ ਲਈ ਤਾਂ ਕੇਂਦਰ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਹੋ ਜਾਵੇਗੀ। ਦੱਸ ਦਈਏ ਕਿ ਤਿੰਨ ਖੇਤੀ ਕਾਨੂੰਨਾਂ (Agriculture Law) ਵਿਰੁੱਧ ਅਗਲੇਰੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਹੋਈ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ ਹਰ ਹਾਲਤ ’ਚ 26 ਨਵੰਬਰ ਨੂੰ ‘ਦਿੱਲੀ ਰਵਾਨਾ ਹੋਣ ਦਾ ਫ਼ੈਸਲਾ ਕੀਤਾ ਹੈ।’ ਕਿਸਾਨਾਂ ਨੂੰ ਕਿਹਾ ਗਿਆ ਹੈ ਉਹ ਟ੍ਰੈਕਟਰ-ਟ੍ਰਾਲੀਆਂ ਉੱਤੇ ਚਾਰ ਮਹੀਨਿਆਂ ਦਾ ਰਾਸ਼ਨ ਲੈ ਕੇ ਨਿਕਲਣ। ਅਕਾਲੀ ਦਲ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਮਜੀਠੀਆ 'ਤੇ ਸ਼ਿਕੰਜਾ ਇਸ ਦੇ ਨਾਲ ਹੀ ਕਿਸਾਨਾਂ ਨੇ ਰਣਨੀਤੀ ਬਣਾਈ ਹੈ ਕਿ ਰਾਜਧਾਨੀ ਨਾਲ ਜੁੜਨ ਵਾਲੇ ਪੰਜ ਮੁੱਖ ਰਸਤਿਆਂ ਕੁੰਡਲੀ ਬਾਰਡਰ, ਜੈਪੁਰ-ਦਿੱਲੀ ਹਾਈਵੇਅ, ਆਗਰਾ-ਦਿੱਲੀ ਹਾਈਵੇ, ਰੋਹਤਕ-ਹਿਸਾਰ-ਦਿੱਲੀ ਹਾਈਵੇਅ ਤੇ ਬਰੇਲੀ-ਦਿੱਲੀ ਹਾਈਵੇਅ ਰਾਹੀਂ ਪੁੱਜਿਆ ਜਾਵੇਗਾ। ਕਿਸਾਨਾਂ ਨੇ ਇਹ ਵੀ ਕਿਹਾ ਹੈ ਕਿ ਜਿੱਥੇ ਕਿਤੇ ਵੀ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਉੱਥੇ ਹੀ ਪੱਕਾ ਮੋਰਚਾ ਲਾ ਦਿੱਤਾ ਜਾਵੇਗਾ। ਸਰਕਾਰਾਂ ਨੂੰ ਇਹੀ ਡਰ ਹੈ ਕਿ ਜੇਕਰ ਕਿਸਾਨਾਂ ਨੇ ਵੱਡੇ ਮਾਰਗਾਂ ਉੱਪਰ ਮੋਰਚੇ ਲਾ ਲਏ ਤਾਂ ਦਿੱਲੀ ਪੂਰੇ ਦੇਸ਼ ਨਾਲ ਕੱਟੀ ਜਾਵੇਗੀ। ਮੀਟਿੰਗ ’ਚ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਯੋਗੇਂਦਰ ਯਾਦਵ, ਬੀਐਸ ਰਾਜੇਵਾਲ ਤੇ ਗੁਰਨਾਮ ਸਿੰਘ ਚੜ੍ਹੂਨੀ ਦੀ ਅਗਵਾਈ ਹੇਠ ਕਿਸਾਨ ਫ਼ੋਰਮ ਤੇ ਆਲ ਇੰਡੀਆ ਕਿਸਾਨ ਮਹਾਸੰਘ ਦੇ ਆਗੂਆਂ ਨੇ ਭਾਗ ਲਿਆ। ਸੰਯੁਕਤ ਕਿਸਾਨ ਮੋਰਚਾ ਦੇ ਸੰਚਾਲਨ ਤੇ ਸੰਗਠਨਾਂ ਵਿਚਾਲੇ ਤਾਲਮੇਲ ਲਈ ਰਾਸ਼ਟਰੀ ਪੱਧਰ ਉੱਤੇ ਸੱਤ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ। ਕਮੇਟੀ ਦੇ ਮੈਂਬਰਾਂ ’ਚ ਬਲਬੀਰ ਸਿੰਘ ਰਾਜੇਵਾਲ, ਵੀਐਮ ਸਿੰਘ, ਰਾਜੂ ਸ਼ੈਟੀ (ਹੰਨਾਨ ਮੌਲਾ), ਸ਼ਿਵ ਕੁਮਾਰ ਕੱਕਾਜੀ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚੜ੍ਹੂਨੀ ਤੇ ਯੋਗੇਂਦਰ ਯਾਦਵ ਸ਼ਾਮਲ ਹਨ। ਯੋਗੇਂਦਰ ਯਾਦਵ ਨੇ ਕਿਹਾ ਕਿ ਦੇਸ਼ ਭਰ ਦੀਆਂ ਲਗਪਗ 500 ਕਿਸਾਨ ਜੱਥੇਬੰਦੀਆਂ ਦਿੱਲੀ ’ਚ ਸ਼ਾਂਤੀਪੂਰਨ ਧਰਨਾ ਪ੍ਰਦਰਸ਼ਲ ਲਈ ਰਵਾਨਾ ਹੋਣਗੇ। ਉੱਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਰੇੜਕਾ ਖ਼ਤਮ ਕਰਨ ਲਈ ਕੇਂਦਰ ਸਰਕਾਰ ਨੂੰ ਉਦਾਰਤਾ ਨਾਲ ਕੰਮ ਲੈਣਾ ਚਾਹੀਦਾ ਹੈ। ਮਾਲ ਗੱਡੀਆਂ ਚਲਾਉਣ ਦੀ ਮੰਗ ਨੂੰ ਯਾਤਰੀ ਰੇਲਾਂ ਨਾਲ ਜੋੜ ਕੇ ਨਾ ਵੇਖਿਆ ਜਾਵੇ। ਅੰਦੋਲਨ ਕਾਰਣ ਕਸ਼ਮੀਰ ’ਚ ਫ਼ੌਜ ਵੀ ਪ੍ਰਭਾਵਿਤ ਹੋ ਰਹੀ ਹੈ। ਜਦੋਂ ਰੱਬ ਦਿੰਦਾ ਛੱਪਰ ਪਾੜ ਕੇ! ਅਸਮਾਨ ਤੋਂ ਡਿੱਗੇ ਖ਼ਜ਼ਾਨੇ ਨਾਲ ਰਾਤੋ-ਰਾਤ ਕਰੋੜਪਤੀ ਬਣਿਆ ਬੰਦਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget