Amritsar News: ਕਿਸਾਨਾਂ ਦੀ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੇ ਬਾਰਡਰ ਉੱਤੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Jagjit Singh Dallewar) ਦੀ ਲਗਾਤਾਰ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ।


 ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਸਾਨਾਂ ਨੂੰ ਅੰਨਦਾਤਾ ਕਹਿ ਕੇ ਸੰਬੋਧਨ ਕਰਦੇ ਹਨ ਜਦਕਿ ਜ਼ਮੀਨੀ ਸਥਿਤੀ ਇਹ ਹੈ ਕਿ ਦੇਸ਼ ਦੇ ਅੰਨਦਾਤਾ ਨੂੰ ਅੱਜ ਸੜਕਾਂ ਉੱਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਤੇ ਸਰਕਾਰਾਂ ਉਨ੍ਹਾਂ ਉੱਤੇ ਕਈ ਤਰ੍ਹਾਂ ਦੇ ਤਸ਼ੱਦਦ ਕਰ ਰਹੀਆਂ ਹਨ। 



ਉਨ੍ਹਾਂ ਕਿਹਾ ਕਿ ਸਾਰੀਆਂ ਫਸਲਾਂ ਉੱਤੇ ਘੱਟੋ ਘੱਟ ਸਮਰਥਨ ਮੁੱਲ ਕਿਸਾਨਾਂ ਦੀ ਹੱਕੀ ਅਤੇ ਜਾਇਜ਼ ਮੰਗ ਹੈ ਅਤੇ ਜੇ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਸੰਘਰਸ਼ ਦਾ ਰਾਹ ਛੱਡ ਕੇ ਆਪਣੇ ਘਰਾਂ ਨੂੰ ਜਾਣ ਤਾਂ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦਾ ਕਾਨੂੰਨ ਸੰਸਦ ਅੰਦਰ ਬਿਨਾ ਦੇਰੀ ਪਾਸ ਕਰਨਾ ਚਾਹੀਦਾ ਹੈ। 
ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਤੇ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰੀ ਕੇਂਦਰ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਕਾਰਾਂ ਦੀ ਹੋਵੇਗੀ। 


ਉਨ੍ਹਾਂ ਕਿਹਾ ਕਿ ਸਿੱਖ ਰਵਾਇਤ ਤੇ ਸਿਧਾਂਤ ਵਿੱਚ ਭੁੱਖ ਹੜਤਾਲ ਨੂੰ ਕੋਈ ਥਾਂ ਨਹੀਂ, ਇਸ ਲਈ ਕਿਸਾਨ ਆਗੂਆਂ ਅਤੇ ਖ਼ਾਸਕਰ  ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਹੈ ਕਿ ਉਹ ਚੜ੍ਹਦੀ ਕਲਾ ਨਾਲ ਕਿਸਾਨੀ ਸੰਘਰਸ਼ ਨੂੰ ਅਗਾਂਹ ਵਧਾਉਣ ਤਾਂ ਜੋ ਸਰਕਾਰਾਂ ਤੋਂ ਹੱਕੀ ਮੰਗਾਂ ਮਨਵਾਈਆਂ ਜਾ ਸਕਣ।


ਇਹ ਵੀ ਪੜ੍ਹੋ-Farmer Protest: ਡੱਲੇਵਾਲ ਦੇ ਮਰਨ ਵਰਤ ਨੇ ਫੂਕੀ ਮੋਰਚੇ 'ਚ ਜਾਨ, ਮੁੜ ਇੱਕਠਾ ਹੋਣ ਜਾ ਰਿਹਾ ਸੰਯੁਕਤ ਕਿਸਾਨ ਮੋਰਚਾ, ਕੱਲ੍ਹ ਹੋਵੇਗਾ ਵੱਡਾ ਇਕੱਠ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।