(Source: ECI/ABP News/ABP Majha)
ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਵਜ਼ਾਰਤ ਦੇ ਪੰਜ ਨਵੇਂ ਮੰਤਰੀਆਂ ਨੂੰ ਚੁਕਾਈ ਸਹੁੰ
ਅਮਨ ਅਰੋੜਾ (ਵਿਧਾਇਕ ਸੁਨਾਮ), ਇੰਦਰਬੀਰ ਸਿੰਘ ਨਿੱਝਰ (ਵਿਧਾਇਕ ਅੰਮ੍ਰਿਤਸਰ ਦੱਖਣੀ), ਫੌਜਾ ਸਿੰਘ (ਵਿਧਾਇਕ ਗੁਰੂ ਹਰਸਹਾਏ), ਚੇਤਨ ਸਿੰਘ ਜੌੜਾਮਾਜਰਾ (ਵਿਧਾਇਕ ਸਮਾਣਾ) ਅਤੇ ਅਨਮੋਲ ਗਗਨ ਮਾਨ (ਵਿਧਾਇਕ ਖਰੜ) ਨੇ ਸਹੁੰ ਚੁੱਕੀ।
ਚੰਡੀਗੜ੍ਹ: ਪੰਜਾਬ ਦੇ ਰਾਜਪਾਲ (Punjab Governor) ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ (Chandigarh Administrator) ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ (Punjab Raj Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ (Cabinet Ministers) ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।ਪੰਜਾਬ ਰਾਜ ਭਵਨ ਦੇ ਕੰਪਲੈਕਸ ਅੰਦਰ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਅਮਨ ਅਰੋੜਾ (ਵਿਧਾਇਕ ਸੁਨਾਮ), ਇੰਦਰਬੀਰ ਸਿੰਘ ਨਿੱਝਰ (ਵਿਧਾਇਕ ਅੰਮ੍ਰਿਤਸਰ ਦੱਖਣੀ), ਫੌਜਾ ਸਿੰਘ (ਵਿਧਾਇਕ ਗੁਰੂ ਹਰਸਹਾਏ), ਚੇਤਨ ਸਿੰਘ ਜੌੜਾਮਾਜਰਾ (ਵਿਧਾਇਕ ਸਮਾਣਾ) ਅਤੇ ਅਨਮੋਲ ਗਗਨ ਮਾਨ (ਵਿਧਾਇਕ ਖਰੜ) ਨੂੰ ਸਮਾਰੋਹ ਦੌਰਾਨ ਰਾਜਪਾਲ ਵਲੋਂ ਸਹੁੰ ਚੁਕਾਈ ਗਈ।
ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਸੀ।
ਇਨ੍ਹਾਂ ਤੋਂ ਇਲਾਵਾ ਸੰਸਦ ਮੈਂਬਰ, ਪੰਜਾਬ ਤੋਂ 'ਆਪ' ਵਿਧਾਇਕ, ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵਲੰਟੀਅਰਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਸਮਾਗਮ ਵਿੱਚ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਨਵੇਂ ਬਣੇ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :