Punjab Panchayati Raj Bill: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਜਿਹੜਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਬਿੱਲ ਪਾਸ ਕੀਤਾ ਗਿਆ ਸੀ, ਉਸ ਨੂੰ ਪੰਜਾਬ ਦੇ ਰਾਜਵਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਮਾਨਸੂਨ ਸੈਸ਼ਨ ਵਿੱਚ ਮਾਨ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਲਿਆਂਦੀ ਸੀ। 


ਨਵੇ ਰਾਜਪਾਲ ਵੱਲੋ ਬਿੱਲ ਨੂੰ ਹਰੀ ਝੰਡੀ ਦਿੱਤੇ ਜਾਣ ਨਾਲ ਇਹ ਹੁਣ ਕਾਨੂੰਨ ਬਣ ਜਾਵੇਗਾ ਜਿਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਇਸ ਸੋਧ ਮਗਰੋਂ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜ ਸਕੇਗਾ। ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਬਿੱਲ ਨੂੰ ਹਰੀ ਝੰਡੀ ਦੇਣਾ ਰਾਜ ਭਵਨ ਦੇ ਸੂਬਾ ਸਰਕਾਰ ਵਿਚਾਲੇ ਸੁਖਾਵੇਂ ਰਿਸ਼ਤੇ ਹੋਣ ਵੱਲ ਵੀ ਇਸ਼ਾਰਾ ਹੈ।


ਪੰਜਾਬ ਵਿਧਾਨ ਸਭਾ ਦੇ ਲੰਘੇ ਮੌਨਸੂਨ ਸੈਸ਼ਨ 'ਚ 'ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024 ਪਾਸ ਕੀਤਾ ਗਿਆ ਸੀ, ਜਿਸ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਦਨ ਨੇ 'ਪੰਜਾਬ ਪੰਚਾਇਤੀ ਰੂਲਜ਼, 1994' ਵਿਚ ਵੀ ਸੋਧ ਕੀਤੀ ਸੀ। 


ਇਸ ਸੋਧ ਮਗਰੋਂ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜ ਸਕੇਗਾ। ਇਸ ਦੀ ਪ੍ਰਵਾਨਗੀ ਰਾਜਪਾਲ ਤੋਂ ਲੈਣੀ ਜ਼ਰੂਰੀ ਨਹੀਂ ਹੁੰਦੀ ਹੈ। ਸੋਧ ਬਿੱਲ ਨੂੰ ਪ੍ਰਵਾਨਗੀ ਮਿਲਣ ਨਾਲ ਹੁਣ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਪੰਜਾਬ ਸਰਕਾਰ ਅਕਤੂਬਰ ਦੇ ਅੱਧ 'ਚ ਪੰਚਾਇਤੀ ਚੋਣਾਂ ਕਰਾਉਣ ਦੇ ਰੌਂਅ ਵਿਚ ਹੈ।


'ਪੰਜਾਬ ਪੰਚਾਇਤੀ ਰਾਜ ਐਕਟ, 1994' ਦੀ ਧਾਰਾ 12 (4) 'ਚ ਸੋਧ ਹੋਣ ਨਾਲ ਹੁਣ ਸਰਪੰਚਾਂ ਦੇ ਰਾਖਵੇਂਕਰਨ ਲਈ ਬਲਾਕ ਨੂੰ ਇਕਾਈ ਮੰਨ ਕੇ ਰਾਖਵੇਂਕਰਨ ਦਾ ਨਵਾਂ ਰੋਸਟਰ ਤਿਆਰ ਹੋਵੇਗਾ, ਜਦੋਂ ਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨਿਆ ਜਾਂਦਾ ਸੀ। ਰਾਖਵੇਂਕਰਨ ਦੇ ਪੈਟਰਨ 'ਚ ਬਦਲਾਅ ਨਾਲ ਰਾਖਵੇਂਕਰਨ ਲਈ ਰੋਸਟਰ ਨਵੇਂ ਸਿਰਿਓਂ ਤਿਆਰ ਹੋਵੇਗਾ।


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial